ਮੋਹਾਲੀ ਫੇਜ਼-10 ‘ਚ ਇਕ ਹੋਟਲ ਮਾਲਕ ਨੇ ਆਪਣੀ ਪਤਨੀ ਨੂੰ ਗੋਲੀਆਂ ਨਾਲ ਭੁੰਨ ਦਿੱਤਾ, ਜਿਸ ਤੋਂ ਬਾਅਦ ਮੌਕੇ ‘ਤੇ ਹੀ ਪਤਨੀ ਨੇ ਦਮ ਤੋੜ ਦਿੱਤਾ। ਜਾਣਕਾਰੀ ਮੁਤਾਬਕ ਮੋਹਾਲੀ ਦੇ ਸਰਾਓਂ ਹੋਟਲ ਦੇ ਮਾਲਕ ਨਿਰੰਕਾਰ ਸਿੰਘ ਅਤੇ ਉਸ ਦੀ ਪਤਨੀ ਦਾ ਵੱਖ ਰਹਿਣ ਨੂੰ ਲੈ ਕੇ ਅਦਾਲਤ ‘ਚ ਕੇਸ ਚੱਲ ਰਿਹਾ ਸੀ। ਦੋਵੇਂ ਇਕ-ਦੂਜੇ ਤੋਂ ਵੱਖ ਰਹਿਣਾ ਚਾਹੁੰਦੇ ਸਨ ਅਤੇ ਇਸ ਦਾ ਕਾਰਨ ਇਹ ਸੀ ਕਿ ਨਿਰੰਕਾਰ ਸਿੰਘ ਦਾ ਸਹੁਰਾ ਪਰਿਵਾਰ ਅਤੇ ਪਤਨੀ ਉਸ ‘ਤੇ ਦਬਾਅ ਪਾ ਰਹੇ ਸਨ ਕਿ ਮੋਹਾਲੀ ਦਾ ਹੋਟਲ ਵੇਚ ਕੇ ਉਹ ਆਪਣੇ ਬੱਚਿਆਂ ਨਾਲ ਇੰਗਲੈਂਡ ‘ਚ ਸੈੱਟ ਹੋ ਜਾਵੇ।
Punjab Government ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ: ਹਰਜੋਤ ਸਿੰਘ ਬੈਂਸ
Punjab Government ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ: ਹਰਜੋਤ ਸਿੰਘ ਬੈਂਸ •ਸਕੂਲ...