ਚੰਡੀਗੜ•, 10 ਅਕਤੂਬਰ- ਸਰਕਾਰੀ ਖਰੀਦ ਏਜੰਸੀ ਪਨਗ੍ਰੇਨ ਸੂਬੇ ਭਰ ਦੀਆਂ ਵੱਖ-ਵੱਖ ਮੰਡੀਆਂ ਵਿੱਚ ਝੋਨੇ ਦੀ ਕੁੱਲ ਆਮਦ ਵਿੱਚੋਂ 39 ਫੀਸਦੀ ਝੋਨੇ ਦੀ ਖਰੀਦ ਨਾਲ ਇਸ ਪ੍ਰਕਿਰਿਆ ਵਿੱਚ ਸਭ ਤੋਂ ਅੱਗੇ ਚੱਲ ਰਹੀ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦਿੱਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 9 ਅਕਤੂਬਰ ਤੱਕ ਕੁੱਲ 326839 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ, ਜਿਸ ਵਿੱਚੋ ਪਨਗ੍ਰੇਨ ਨੇ 127575 ਮੀਟ੍ਰਿਕ ਟਨ ਅਤੇ ਮਾਰਕਫੈੱਡ ਨੇ 80029 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ ਵਿੱਚੋਂ ਪਨਸਪ ਨੇ 48378 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 38116 ਮੀਟ੍ਰਿਕ ਟਨ ਅਤੇ ਐਫ.ਸੀ.ਆਈ. ਨੇ 5627 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ। ਇਸ ਦੇ ਨਾਲ ਹੀ ਸੂਬੇ ਭਰ ਦੀਆਂ ਵੱਖ ਵੱਖ ਮੰਡੀਆਂ ਵਿੱਚੋਂ ਨਿੱਜੀ ਮਿੱਲ ਮਾਲਕਾਂ ਵਲੋਂ 27114 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਰਾਸ਼ਟਰਪਤੀ ਮੁਰਮ ਦਾ ਚੰਡੀਗੜ੍ਹ ਪਹੁੰਚਣ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ ਸੁਆਗਤ
ਚੰਡੀਗੜ੍ਹ / ਮੋਹਾਲੀ 3 ਮਈ (ਸਤੀਸ਼ ਕੁਮਾਰ ਪੁੱਪੀ): ਰਾਸ਼ਟਰਪਤੀ ਦ੍ਰੋਪਦੀ ਮੁਰਮ 3ਦਿਨ ਦੇ ਹਿਮਾਚਲ ਦੌਰੇ ਤੇ ਹਨ। ਜਿੱਥੇ ਜਾਣ ਤੋਂ...