ਪਨਬਸ ਤੇ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਲਗਾਤਾਰ 8ਵੇਂ ਦਿਨ ਵੀ ਜਾਰੀ
ਮੁਲਾਜ਼ਮਾਂ ਨੇ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਸਰਕਾਰ ਵਿਰੁੱਧ ਕੀਤੇ ਰੋਸ ਮਾਰਚ
ਮੁਲਾਜ਼ਮ ਜੱਥੇਬੰਦੀਆਂ ਨੇ ਸਰਕਾਰ ਨੂੰ ਦਿੱਤੀ ਇਹ ਵੱਡੀ ਚਿਤਾਵਨੀ

ਚੰਡੀਗੜ੍ਹ,13 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੀਆਂ ਸਰਕਾਰੀ ਬੱਸਾਂ ਪਨਬਸ ਅਤੇ ਰੋਡਵੇਜ਼ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਲਗਾਤਾਰ 8ਵੇਂ ਦਿਨ ਵੀ ਜਾਰੀ ਹੈ। ਅੱਜ ਮੁਲਾਜ਼ਮਾਂ ਨੇ ਰੋਪੜ ਅਤੇ ਪਟਿਆਲਾ ਸਮੇਤ ਅੱਜ ਪੰਜਾਬ ਭਰ ਵਿੱਚ ਹਰ ਡਿਪੂ ਵਾਲ਼ੇ ਸ਼ਹਿਰ ਵਿਚ ਮੋਟਰ ਸਾਇਕਲਾਂ ਅਤੇ ਗੱਡੀਆਂ ਤੇ ਕਾਲੇ ਝੰਡੇ ਲਾ ਕੇ ਸਰਕਾਰ ਵਿਰੁੱਧ ਰੋਸ ਮਾਰਚ ਕੱਢਿਆ । ਦੱਸ ਦਈਏ ਕਿ ਠੇਕੇ ਤੇ ਕੰਮ ਕਰਨ ਵਾਲੇ ਮੁਲਾਜ਼ਮ ਪਿਛਲੇ 8 ਦਿਨਾਂ ਤੋਂ ਹੜਤਾਲ ਤੇ ਹਨ। ਇਸ ਦੇ ਨਾਲ ਹੀ ਕੱਲ੍ਹ ਨੂੰ ਮੁਲਾਜ਼ਮ ਆਗੂਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਵਿਚਾਲੇ ਬੈਠਕ ਹੋਵੇਗੀ । ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਉਹਨਾਂ ਦੀਆਂ ਮੰਗਾਂ ਮੰਨ ਲੈਂਦੀ ਹੈ ਤਾਂ ਸਹੀ ਨਹੀਂ ਤਾਂ ਉਹਨਾਂ ਦਾ ਸੰਘਰਸ਼ ਹੋਰ ਤੇਜ ਹੋ ਜਾਵੇਗਾ।






















