ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਕਾਮਿਆ ਨੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸਾਰੇ ਪੰਜਾਬ ਦੇ ਬੱਸ ਸਟੈਂਡ ਬੰਦ ਕਰਕੇ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਕੀਤਾ ਐਲਾਨ
ਚੰਡੀਗੜ੍ਹ,25 ਅਗਸਤ (ਵਿਸ਼ਵ ਵਾਰਤਾ )ਪੰਜਾਬ ਰੋਡਵੇਜ਼ /ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਦੀ ਕਮੇਟੀ ਵੱਲੋ ਪੰਜਾਬ ਦੇ ਸਮੂਹ ਬੱਸ ਸਟੈਂਡ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਬਠਿੰਡਾ ਬੱਸ ਸਟੈਂਡ ਵਿਖੇ ਬੋਲਦਿਆਂ ਪ੍ਰਧਾਨ ਗੁਰਦੀਪ ਸਿੰਘ ਝਨੀਰ ,ਕੈਸ਼ੀਅਰ ਰਵਿੰਦਰ ਸਿੰਘ, ਡਿਪੂ ਸੈਕਟਰੀ ਬਲਵੀਰ ਸ਼ਰਮਾ ਅਤੇ ਕੁਲਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਟਰਾਂਸਪੋਰਟ ਮੁਆਫੀਆਂ ਖਤਮ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵੱਡੇ ਵੱਡੇ ਦਾਅਵੇ ਕੀਤੇ ਗਏ ਸਨ ਨਜਾਇਜ਼ ਚੱਲਦੀਆਂ ਵੱਡੇ ਵੱਡੇ ਸਿੰਗਾ ਵਾਲੀਆ ਬੱਸਾਂ ਨੂੰ ਖੂੰਜੇ ਲਾਉਣ ਵਰਗੀਆ ਗੱਲ ਕੇਵਲ ਚੋਣਾਂਵੀ ਜੁਮਲੇ ਬਣ ਕੇ ਰਹਿ ਗਈਆਂ ਅੱਜ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਵਲੋਂ ਕੁੱਝ ਨਾ ਕਰਨਾ ਇਹ ਪ੍ਰਾਈਵੇਟ ਟਰਾਂਸਪੋਰਟਰਾਂ ਨਾਲ ਮਿਲੀਭੁਗਤ ਸਾਬਿਤ ਕਰਦਾ ਹੈ ਦੂਸਰੇ ਪਾਸੇ ਪੰਜਾਬ ਦੇ ਸਾਰੇ ਸਰਕਾਰੀ ਵਿਭਾਗਾਂ ਦੇ ਨਾਲ ਨਾਲ ਪੰਜਾਬ ਰੋਡਵੇਜ਼ ਅਤੇ ਪੀ ਆਰ ਟੀ ਸੀ ਦੇ ਅਦਾਰੇ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਨਾਂ ਕਰਨਾਂ ਸਟਾਫ ਦੀ ਘਾਟ ਕਾਰਨ ਬੱਸਾਂ ਦਾ ਖੜਨਾ ਕੰਡਕਟਰ ਡਰਾਈਵਰ ਵਰਕਸ਼ਾਪ ਦੀ ਘਾਟ ਹੋਣ ਦੇ ਬਾਵਜੂਦ ਗਲਤ ਤਰੀਕੇ ਨਾਲ ਕੁਰੱਪਸ਼ਨ ਰਾਹੀਂ ਪ੍ਰਮੋਸ਼ਨਾਂ ਕਰਨਾ ਅਤੇ ਸਰਕਾਰੀ ਬੱਸਾਂ ਦੀ ਗਿਣਤੀ 10 ਹਜ਼ਾਰ ਦੀ ਬਿਜਾਏ 100-200 ਰਹਿ ਜਾਣਾ ਉੱਪਰੋਂ ਪਨਬੱਸ ਅਤੇ PRTC ਦੀਆਂ ਬੱਸਾਂ ਜ਼ੋ ਆਪਣੀ ਮਿਹਨਤ ਨਾਲ ਮੁਲਾਜ਼ਮ ਚਲਾਉਂਦੇ ਹਨ ਉਹਨਾਂ ਬੱਸਾਂ ਤੇ ਸਾਰੀਆਂ ਫ੍ਰੀ ਸਫ਼ਰ ਸਹੂਲਤਾਂ ਦੇਣਾ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਵਲੋਂ ਸਰਕਾਰੀ ਖਜ਼ਾਨੇ ਵਿਚੋਂ ਕੋਈ ਸਹੂਲਤ ਦੇਣ ਦੀ ਬਿਜਾਏ ਵਿੱਤੀ ਬੋਝ ਕੱਚੇ ਮੁਲਾਜ਼ਮਾਂ ਤੇ ਪਾਉਣਾ ਸਰਕਾਰਦੀ ਨੀਅਤ ਸਰਕਾਰੀ ਟਰਾਂਸਪੋਰਟ ਖਤਮ ਕਰਨ ਦੀ ਤਿਆਰੀ ਵਿੱਚ ਹੈ ਜਿਸ ਕਰਕੇ ਸਰਕਾਰੀ ਵਿਭਾਗ ਬਚਾਉਣ ਅਤੇ ਰੋਜ਼ਗਾਰ ਪੱਕਾ ਕਰਨ ਲਈ ਯੂਨੀਅਨ ਵੱਲੋਂ ਪਿਛਲੇ ਦਿਨੀਂ ਹੜਤਾਲਾਂ ਧਰਨੇ ਮੁਜ਼ਾਹਰੇ ਕੀਤੇ ਗਏ ਸਨ ਟਰਾਂਸਪੋਰਟ ਮੰਤਰੀ ਪੰਜਾਬ ਵਲੋਂ ਯੂਨੀਅਨ ਨਾਲ ਮੀਟਿੰਗਾਂ ਕਰਕੇ ਸਾਰੇ ਆਊਟ ਸੋਰਸਿੰਗ ਅਤੇ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਕਿ ਪਹਿਲੀ ਕੈਬਨਿਟ ਮੀਟਿੰਗ ਵਿੱਚ ਕੱਚੇ ਨੂੰ ਮੁਲਾਜ਼ਮ ਪੱਕੇ ਕਰਕੇ ਸਰਕਾਰੀ ਬੱਸਾਂ ਪੂਰੀਆ ਕੀਤੀਆਂ ਜਾਣਗੀਆਂ ਪਰ ਸਰਕਾਰ ਵਲੋਂ ਕੈਬਨਿਟ ਮੀਟਿੰਗ ਵਿੱਚ ਨਾ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਜ਼ਿਕਰ ਕੀਤਾ ਗਿਆ ਅਤੇ ਨਾ ਹੀ ਸਰਕਾਰੀ ਬੱਸਾਂ ਪੂਰੀਆ ਕੀਤੀਆਂ ਗਈਆਂ ਸਰਕਾਰ 10 ਸਾਲ ਵਾਲੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਡਰਾਮੇ ਕਰਕੇ ਆਪਣਾ ਪੱਲਾ ਝਾੜ ਰਹੀ ਹੈ ਜ਼ੋ ਯੂਨੀਅਨ ਨੂੰ ਬਿਲਕੁਲ ਮਨਜ਼ੂਰ ਨਹੀਂ ਹੈ ।
ਰਣਜੀਤ ਸਿੰਘ,ਗੁਰਪ੍ਰੀਤ ਕਾਮਲੂ ,ਬਲਕਾਰ ਸਿੰਘ ਨੇ ਕਿਹਾ ਇਸ ਕਰਕੇ ਯੂਨੀਅਨ ਵਲੋਂ ਅਗਲੇ ਤਿਖੇ ਸੰਘਰਸ਼ਾਂ ਦਾ ਐਲਾਨ ਕੀਤਾ ਗਿਆ ਹੈ ਅੱਜ 25 ਅਗਸਤ ਨੂੰ ਬੱਸ ਸਟੈਂਡ ਬੰਦ ਕਰਕੇ ਸਰਕਾਰ ਨੂੰ ਸਪੱਸ਼ਟ ਰੂਪ ਚ ਆਪਣੇ ਅਗਲੇ ਸੰਘਰਸ਼ ਦੀ ਚੇਤਾਵਨੀ ਦਿੱਤੀ ਗਈ ਕਿ ਜੇਕਰ ਸਰਕਾਰ ਵੱਲੋ ਜਥੇਬੰਦੀ ਨਾਲ ਕੀਤੇ ਗਏ ਵਾਅਦੇ ਮੁਤਾਬਿਕ ਮਿਤੀ 26 ਅਗਸਤ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਪਨਬਸ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜਮ ਪੱਕੇ ਕਰਨ ਸੰਬੰਧੀ ਕੋਈ ਫੈਸਲਾ ਨਾ ਲਿਆ ਗਿਆ ਤਾਂ ਮਿਤੀ 6 ਸਤੰਬਰ 2021 ਤੋਂ ਪਨਬਸ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜਮ ਅਣਮਿੱਥੇ ਸਮੇਂ ਦੀ ਹੜਤਾਲ ਤੇ ਬੈਠਣਗੇ। ਇਸ ਹੜਤਾਲ ਦੋਰਾਨ ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਅੱਗੇ ਪੱਕਾ ਧਰਨਾ ਅਤੇ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਵਿਧਾਨ ਵੱਲ ਮਾਰਚ ਕਰਨਗੇ ਜੇਕਰ ਫੇਰ ਵੀ ਹੱਲ ਨਾ ਹੋਇਆ ਤਾਂ ਪਿੰਡ ਸ਼ਹਿਰਾ ਵਿੱਚ ਰੋਸ ਮੁਜ਼ਾਹਰੇ ਕਰਕੇ ਲੋਕਾਂ ਨੂੰ ਨਾਲ ਜੋੜ ਕੇ ਸਰਕਾਰ ਦੇ ਮੰਤਰੀਆਂ ਸੰਤਰੀਆਂ ਨੂੰ ਘਰੋਂ ਨਿਕਲਣਾ ਬੰਦ ਕਰਨ ਸਮੇਤ ਤਿੱਖੇ ਸੰਘਰਸ਼ ਕੀਤੇ ਜਾਣਗੇ ਇਹਨਾਂ ਸੰਘਰਸ਼ਾਂ ਵਿੱਚ ਹੋਣ ਵਾਲੇ ਜਾਨੀ ਮਾਲੀ ਨੁਕਸਾਨ ਦੀ ਜੁੰਮੇਵਾਰ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਹੋਵੇਗੀ ।