ਪਨਸਪ ਦੇ ਹਲਕਾ ਇੰਚਾਰਜ ਖਿਲਾਫ ਕਣਕ ਵਿੱਚ ਕਰੋੜਾਂ ਰੁਪਏ ਦਾ ਘੁਟਾਲਾ ਕਰਨ ‘ਤੇ ਐਫਆਈਆਰ ਦਰਜ
ਚੰਡੀਗੜ੍ਹ,19 ਅਗਸਤ(ਵਿਸ਼ਵ ਵਾਰਤਾ) – ਪਟਿਆਲਾ ਵਿੱਚ ਕਣਕ ਦਾ ਕਰੋੜਾਂ ਰੁਪਏ ਦਾ ਘੁਟਾਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਪਨਸਪ ਦੇ ਪਟਿਆਲਾ ਹਲਕਾ ਇੰਚਾਰਜ ਗੁਰਿੰਦਰ ਸਿੰਘ ਖਿਲਾਫ ਐਫਾਆਈਆਰ ਦਰਜ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਗੁਰਿੰਦਰ ਸਿੰਘ ਤੇ 3 ਕਰੋੜ ਤੋਂ ਵੱਧ ਦੀ ਕਣਕ ਖੁਰਦ ਬੁਰਦ ਕਰਨ ਦੇ ਇਲਜ਼ਾਮ ਹਨ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਉਕਤ ਮੁਲਜ਼ਮ ਆਪਣੇ ਪਰਿਵਾਰ ਸਮੇਤ ਵਿਦੇਸ਼ ਭੱਜ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।