ਪਪਲਪ੍ਰੀਤ ਦੀ ਗ੍ਰਿਫਤਾਰੀ ਨੂੰ ਲੈ ਕੇ IG ਸੁਖਚੈਨ ਸਿੰਘ ਗਿੱਲ ਨੇ ਕੀਤਾ ਵੱਡਾ ਖੁਲਾਸਾ
ਚੰਡੀਗੜ੍ਹ,10ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਪੁਲਿਸ ਦੇ ਆਈਜੀ ਹੈਡਕੁਆਰਟਰ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੰਜਾਬ ਪੁਲਿਸ ਨੇ ਪਪਲਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਆਈ ਜੀ ਗਿੱਲ ਨੇ ਕਿਹਾ ਕਿ ਅੰਮ੍ਰਿਤਸਰ ਰੂਰਲ ਪੁਲਿਸ ਨੇ ਚੰਗਾ ਕੰਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਪਲਪ੍ਰੀਤ ਨੂੰ ਲੈਕੇ ਸਾਡੇ ਕੋਲ ਕਾਫੀ ਇਨਪੁਟ ਸਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਕੱਥੂਨੰਗਲ ਤੋਂ ਗ੍ਰਿਫਤਾਰ ਕੀਤਾ ਹੈ। ਉਹਨਾਂ ਨੇ ਕਿਹਾ ਕਿ ਪਪਲਪ੍ਰੀਤ ਸਿੰਘ ਡਿਟੇਨ ਕੀਤਾ ਗਿਆ ਹੈ ਐਨਐਸਏ ਦੇ ਵਿੱਚ, ਉਸਤੇ NSAਤਹਿਤ ਗ੍ਰਿਫਤਾਰੀ ਪਏਗੀ ਅਤੇ ਇਸ ਤੋਂ ਇਲਾਵਾ ਪਪਲਪ੍ਰੀਤ 6 ਹੋਰ ਕੇਸਾਂ ਵਿੱਚ ਲੋਂੜੀਦਾ ਸੀ।
ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਕੋਈ ਹੋਰ ਜਾਣਕਾਰੀ ਮਿਲਦੀ ਹੈ ਤਾਂ ਮੀਡੀਆ ਨਾਲ ਸਾਂਝੀ ਕੀਤੀ ਜਾਵੇਗੀ।
ਪੰਜਾਬ ਪੁਲਿਸ ਤੇ ਕੇਂਦਰੀ ਏਜੰਸੀਆਂ ਪਿਛਲੇ ਕਾਫੀ ਦਿਨਾਂ ਤੋਂ ਅੰਮ੍ਰਿਤਪਾਲ ਤੇ ਪਪਲਪ੍ਰੀਤ ਦੀ ਭਾਲ ਕਰ ਰਹੀਆਂ ਸਨ। ਹਾਲਾਂਕਿ ਅੰਮ੍ਰਿਤਪਾਲ ਤਾਂ ਹੱਥ ਨਹੀਂ ਲੱਗਾ ਪਰ ਪਪਲਪ੍ਰੀਤ ਨੂੰ ਕਾਬੂ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਦੋਵਾਂ ਨੂੰ ਭਗੌੜੇ ਐਲਾਨਿਆ ਗਿਆ ਸੀ। ਪੁਲਿਸ ਵੱਲੋਂ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਵਿਚ ਵੀ ਇਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ।
[LIVE] IGP Headquarters Sukhchain Singh Gill addressing a Press Conference
https://t.co/UNqDGmHgIJ— Government of Punjab (@PunjabGovtIndia) April 10, 2023