• Latest
  • Trending
ਪਰਗਟ ਸਿੰਘ ਵੱਲੋਂ ਰਾਜ ਭਾਸ਼ਾ ਕਮਿਸ਼ਨ ਦੀ ਸਥਾਪਤੀ ਅਤੇ ਲਾਇਬ੍ਰੇਰੀ ਐਕਟ ‘ਤੇ ਜਲਦ ਅਮਲ ਦਾ ਭਰੋਸਾ

ਪਰਗਟ ਸਿੰਘ ਵੱਲੋਂ ਰਾਜ ਭਾਸ਼ਾ ਕਮਿਸ਼ਨ ਦੀ ਸਥਾਪਤੀ ਅਤੇ ਲਾਇਬ੍ਰੇਰੀ ਐਕਟ ‘ਤੇ ਜਲਦ ਅਮਲ ਦਾ ਭਰੋਸਾ

5 years ago
ਦਲੇਰ ਮਹਿੰਦੀ ਵਿਵਾਦ ‘ਤੇ ਮੁੱਖ ਮੰਤਰੀ ਪੁਸ਼ਕਰ ਧਾਮੀ ਦਾ ਪਹਿਲਾ ਬਿਆਨ

ਦਲੇਰ ਮਹਿੰਦੀ ਵਿਵਾਦ ‘ਤੇ ਮੁੱਖ ਮੰਤਰੀ ਪੁਸ਼ਕਰ ਧਾਮੀ ਦਾ ਪਹਿਲਾ ਬਿਆਨ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

4 hours ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

4 hours ago
ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

4 hours ago
ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ ‘ਤੇ ਦਿੱਤਾ ਸੱਦਾ 

ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ ‘ਤੇ ਦਿੱਤਾ ਸੱਦਾ 

4 hours ago
ਭਾਰਤ ਅਤੇ ਜਰਮਨੀ ਨੇ ਉਦਯੋਗਿਕ ਅਤੇ ਡਿਜੀਟਲ ਈਕੋਸਿਸਟਮ ਵਿੱਚ ਨਿਵੇਸ਼ ਵਧਾਉਣ ਦੇ ਮੌਕਿਆਂ ‘ਤੇ ਕੀਤੀ ਚਰਚਾ : ਪੀਯੂਸ਼ ਗੋਇਲ

ਭਾਰਤ ਅਤੇ ਜਰਮਨੀ ਨੇ ਉਦਯੋਗਿਕ ਅਤੇ ਡਿਜੀਟਲ ਈਕੋਸਿਸਟਮ ਵਿੱਚ ਨਿਵੇਸ਼ ਵਧਾਉਣ ਦੇ ਮੌਕਿਆਂ ‘ਤੇ ਕੀਤੀ ਚਰਚਾ : ਪੀਯੂਸ਼ ਗੋਇਲ

4 hours ago
ਬੰਗਲਾਦੇਸ਼ ਵਿੱਚ ਇਸ ਸਾਲ ਖਸਰੇ ਨਾਲ 1,147 ਮੌਤਾਂ

ਬੰਗਲਾਦੇਸ਼ ਵਿੱਚ ਇਸ ਸਾਲ ਖਸਰੇ ਨਾਲ 1,147 ਮੌਤਾਂ

4 hours ago
ਕੱਲ੍ਹ ਨੂੰ ਅਜ਼ਰਬਾਈਜਾਨ ਦੇ ਦੌਰੇ ‘ਤੇ ਜਾਣਗੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

ਕੱਲ੍ਹ ਨੂੰ ਅਜ਼ਰਬਾਈਜਾਨ ਦੇ ਦੌਰੇ ‘ਤੇ ਜਾਣਗੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

5 hours ago
ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਲਾਲ ਚੰਦ ਕਟਾਰੂਚੱਕ

5 hours ago
30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Friday, October 23, 2026
No Result
View All Result
19 °c
Chandigarh
23 ° Fri
24 ° Sat
25 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਰਗਟ ਸਿੰਘ ਵੱਲੋਂ ਰਾਜ ਭਾਸ਼ਾ ਕਮਿਸ਼ਨ ਦੀ ਸਥਾਪਤੀ ਅਤੇ ਲਾਇਬ੍ਰੇਰੀ ਐਕਟ ‘ਤੇ ਜਲਦ ਅਮਲ ਦਾ ਭਰੋਸਾ

November 27, 2021
in ਖਬਰਾਂ, ਚੰਡੀਗੜ੍ਹ, ਜਲੰਧਰ, ਪੰਜਾਬ
ਪਰਗਟ ਸਿੰਘ ਵੱਲੋਂ ਰਾਜ ਭਾਸ਼ਾ ਕਮਿਸ਼ਨ ਦੀ ਸਥਾਪਤੀ ਅਤੇ ਲਾਇਬ੍ਰੇਰੀ ਐਕਟ ‘ਤੇ ਜਲਦ ਅਮਲ ਦਾ ਭਰੋਸਾ

ਪਰਗਟ ਸਿੰਘ ਵੱਲੋਂ ਰਾਜ ਭਾਸ਼ਾ ਕਮਿਸ਼ਨ ਦੀ ਸਥਾਪਤੀ ਅਤੇ ਲਾਇਬ੍ਰੇਰੀ ਐਕਟ ‘ਤੇ ਜਲਦ ਅਮਲ ਦਾ ਭਰੋਸਾ

ਪੰਜਾਬ ਲੋਕ ਮੰਚ ਅਤੇ ਪੰਜਾਬ ਜਾਗ੍ਰਿਤੀ ਮੰਚ ਵੱਲੋਂ ਸਾਂਝੇ ਤੌਰ ‘ਤੇ ਪੰਜਾਬੀ ਭਾਸ਼ਾ ਦੀ ਹੋਰ ਮਜ਼ਬੂਤੀ ਲਈ ਸਮਾਗਮ

ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਪਰਗਟ ਸਿੰਘ ਦਾ ‘ਪੰਜਾਬ ਦਾ ਮਾਣ’ ਐਵਾਰਡ ਨਾਲ ਸਨਮਾਨ

ਪਰਗਟ ਸਿੰਘ ਵੱਲੋਂ ਰਾਜ ਭਾਸ਼ਾ ਕਮਿਸ਼ਨ ਦੀ ਸਥਾਪਤੀ ਅਤੇ ਲਾਇਬ੍ਰੇਰੀ ਐਕਟ ‘ਤੇ ਜਲਦ ਅਮਲ ਦਾ ਭਰੋਸਾ

ਜਲ਼ੰਧਰ, 27 ਨਵੰਬਰ (ਵਿਸ਼ਵ ਵਾਰਤਾ);- ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ. ਪਰਗਟ ਸਿੰਘ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਰਾਜ ਭਾਸ਼ਾ ਕਮਿਸ਼ਨ ਬਣਾਉਣ ਅਤੇ ਲਾਇਬ੍ਰੇਰੀ ਐਕਟ ਲਾਗੂ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ ਅਤੇ ਇਨ੍ਹਾਂ ਦੋਵਾਂ ਕਾਰਜਾਂ ਨੂੰ ਜਲਦ ਅਮਲੀ ਜਾਮਾ ਪਹਿਨਾਉਣ ਲਈ ਯਤਨ ਜੰਗੀ ਪੱਧਰ ‘ਤੇ ਜਾਰੀ ਹਨ।

ਸਥਾਨਕ ਲਾਇਲਪੁਰ ਖਾਲਸਾ ਕਾਲਜ ਵਿਖੇ ਪੰਜਾਬ ਲੋਕ ਮੰਚ ਅਤੇ ਪੰਜਾਬ ਜਾਗ੍ਰਿਤੀ ਮੰਚ ਵੱਲੋਂ ਪੰਜਾਬੀ ਭਾਸ਼ਾ ਦੀ ਹੋਰ ਬੇਹਤਰੀ ਲਈ ਰੱਖੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਪਰਗਟ ਸਿੰਘ ਨੇ ਭਰੋਸਾ ਦਿੱਤਾ ਕਿ ਆਉਂਣ ਵਾਲੇ ਦਿਨਾਂ ਵਿੱਚ ਇਨ੍ਹਾਂ ਦੋਵੇਂ ਅਹਿਮ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਪੰਜਾਬ ਲੋਕ ਮੰਚ ਅਤੇ ਪੰਜਾਬ ਜਾਗ੍ਰਿਤੀ ਮੰਚ ਵੱਲੋਂ ਸਾਂਝੇ ਤੌਰ ‘ਤੇ ਦਿੱਤੇ ਲਾਇਬ੍ਰੇਰੀ ਐਕਟ ਦੇ ਖਰੜੇ ਸੰਬੰਧੀ ਉਨ੍ਹਾਂ ਨੇ ਕਿਹਾ ਕਿ ਇਹ ਐਕਟ ਬਣਾਉਣ ਲਈ ਵੱਖ-ਵੱਖ ਸਾਹਿਤਕਾਰਾਂ, ਲੇਖਕਾਂ, ਬੁੱਧੀਜੀਵੀਆਂ ਅਤੇ ਹੋਰਨਾ ਸੰਬੰਧਤ ਧਿਰਾਂ ਦੇ ਵੱਡਮੁੱਲੇ ਵਿਚਾਰ ਲਏ ਜਾ ਰਹੇ ਹਨ ਅਤੇ ਇਸ ਖਰੜੇ ਵਿਚਲੇ ਮਹੱਤਵਪੂਰਨ ਤੱਥਾਂ ਅਤੇ ਵਿਚਾਰਾਂ ਨੂੰ ਐਕਟ ਵਿਚ ਲਾਜ਼ਮੀ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਇਹ ਐਕਟ ਬਹੁਤ ਹੀ ਕਾਰਗਰ ਬਣਾਇਆ ਜਾ ਸਕੇ।

ਸਿੱਖਿਆ ਨੂੰ ਅਸਲ ਵਿਕਾਸ ਦੱਸਦਿਆਂ ਸ. ਪਰਗਟ ਸਿੰਘ ਨੇ ਕਿਹਾ ਕਿ ਪੂਰੇ ਸਮਾਜ, ਸੂਬੇ ਅਤੇ ਦੇਸ਼ ਦਾ ਵਿਕਾਸ ਬੱਚਿਆਂ ਨੂੰ ਪ੍ਰਦਾਨ ਕਰਾਈ ਜਾਣ ਵਾਲੀ ਸਿੱਖਿਆ ‘ਤੇ ਨਿਰਭਰ ਕਰਦਾ ਹੈ ਅਤੇ ਨਿੱਗਰ ਸਿੱਖਿਆ ਪ੍ਰਣਾਲੀ ਯਕੀਨੀ ਬਣਾਉਣ ਦੇ ਨਾਲ-ਨਾਲ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣ ਲਈ ਸਮਾਜ ਸੇ ਹਰ ਵਰਗ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵੱਖ-ਵੱਖ ਗੰਭੀਰ ਚੁਣੌਤੀਆਂ ਦਰਪੇਸ਼ ਹਨ ਜਿਨ੍ਹਾਂ ਨੂੰ ਹੱਲ ਕਰਨ ਵਿੱਚ ਸਿੱਖਿਆ ਦਾ ਅਹਿਮ ਰੋਲ ਹੈ। ਉਨ੍ਹਾਂ ਕਿਹਾ ਸਾਨੂੰ ਸਾਰਿਆਂ ਨੂੰ ਆਪਣੀ ਭਾਸ਼ਾ, ਸਿੱਖਿਆ ਪ੍ਰਣਾਲੀ, ਸੱਭਿਆਚਾਰ ਦੀ ਮਜ਼ਬੂਤੀ ਲਈ ਜ਼ੋਰਦਾਰ ਸਾਂਝੇ ਹੰਭਲੇ ਮਾਰਨੇ ਚਾਹੀਦੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 10ਵੀੰ ਜਮਾਤ ਤੱਕ ਸਾਰੇ ਸਕੂਲਾਂ ਵਿੱਚ ਪੰਜਾਬੀ ਪੜਾਉਣਾ ਲਾਜ਼ਮੀ ਕਰਨਾ ਪੰਜਾਬੀ ਮਾਂ ਬੋਲੀ ਨੂੰ ਹੋਰ ਪ੍ਰਫੁੱਲਤ ਕਰਨ ਵੱਲ ਇਕ ਵੱਡਾ ਕਦਮ ਹੈ ਅਤੇ ਇਸ ਦੀ ਉਲੰਘਣਾਂ ਕਰਨ ਵਾਲੇ ਸਕੂਲਾਂ ਨੂੰ ਜੁਰਮਾਨੇ ਦੀ ਵੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਇਸ ਕਾਨੂੰਨ ਦੀ ਉਲ਼ੰਘਣਾ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਭਾਸ਼ਾ ਐਕਟ ਬਨਣ ਨਾਲ ਸਾਰੇ ਸਰਕਾਰੀ ਅਫਸਰ/ਕਰਮਚਾਰੀ ਸਾਰਾ ਦਫ਼ਤਰੀ ਕੰਮ ਪੰਜਾਬੀ ਭਾਸ਼ਾ ਵਿੱਚ ਕਰਨਗੇ ਅਤੇ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਭਾਸ਼ਾ ਵਿਭਾਗ ਦੀਆਂ ਸਿਫ਼ਾਰਸ਼ਾਂ ‘ਤੇ ਬਣਦਾ ਜੁਰਮਾਨਾ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਮਾਂ ਬੋਲੀ ਦੇ ਪਸਾਰ ਅਤੇ ਹੋਰ ਬੇਹਤਰੀ ਲਈ ਪੂਰੀ ਵਚਨਬੱਧ ਹੈ ਅਤੇ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ ।

ਸਮਾਗਮ ਦੌਰਾਨ ਮੰਤਰੀ ਦਾ ‘ਪੰਜਾਬ ਦਾ ਮਾਣ’ ਐਵਾਰਡ ਨਾਲ ਸਨਮਾਨ ਕਰਨ ਲਈ ਪਰਗਟ ਸਿੰਘ ਨੇ ਕਿਹਾ ਕਿ ਅਜਿਹੇ ਮਾਣ-ਸਨਮਾਨ ਮਿਲਣ ਨਾਲ ਸਾਡੀਆਂ ਜ਼ਿੰਮੇਵਾਰੀਆਂ ਹੋਰ ਵੱਧ ਜਾਂਦੀਆਂ ਹਨ ਅਤੇ ਮਾਂ ਬੋਲੀ ਅਤੇ ਸੂਬੇ ਦੀ ਸਿੱਖਿਆ ਦੀ ਸੇਵਾ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਦੋਵੇਂ ਸੰਸਥਾਵਾਂ ਵੱਲੋਂ ਪਰਗਟ ਸਿੰਘ ਦਾ ਐਵਾਰਡ, ਸਨਮਾਨ ਚਿੰਨ੍ਹ, ਲੋਈ ਅਤੇ ਇਕ ਲੱਖ ਰੁਪਏ ਨਾਲ ਸਨਮਾਨ ਕੀਤਾ ਗਿਆ। ਕੈਬਨਿਟ ਮੰਤਰੀ ਨੇ ਮੌਕੇ ‘ਤੇ ਹੀ ਦੋ ਲੱਖ ਰੁਪਏ ਦੀ ਗ੍ਰਾਂਟ ਸੰਸਥਾ ਨੂੰ ਦੇਣ ਦਾ ਐਲਾਨ ਕਰਦਿਆਂ ਇਕ ਲੱਖ ਰੁਪਏ ਵੀ ਸੰਸਥਾ ਨੂੰ ਵਾਪਸ ਦਿੰਦਿਆਂ ਪੰਜਾਬੀ ਮਾਂ ਬੋਲੀ ਦੀ ਸੇਵਾ ਲਈ ਹੋਰ ਹੰਭਲੇ ਮਾਰਨ ਦਾ ਸੱਦਾ ਦਿੱਤਾ।

ਪੰਜਾਬੀ ਦੇ ਵਿਸ਼ਵ ਪ੍ਰਸਿੱਧ ਨਾਮਵਰ ਲੇਖਕ ਸੁਰਜੀਤ ਪਾਤਰ ਨੇ ਵੀ ਆਪਣੇ ਸੰਬੋਧਨ ਵਿੱਚ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਦੇ ਵਿਕਾਸ ਅਤੇ ਵਿਸਥਾਰ ਲਈ ਚੁੱਕੇ ਲਾਮਿਸਾਲ ਕਦਮਾਂ ਦੀ ਸਲਾਂਘਾ  ਕੀਤੀ।  ਸੁਰਜੀਤ ਪਾਤਰ ਨੂੰ ਆਪਣੀ ਆਵਾਜ਼ ਪੁਰਸਕਾਰ 2021 ਨਾਲ ਸਨਮਾਨਿਤ ਕੀਤਾ ਗਿਆ । ਕਵਿਤਰੀ ਸੁਰਿੰਦਰ ਗਿੱਲ ਜੈਪਾਲ ਨੂੰ `ਕਾਵਿ ਲੋਕ ਪੁਰਸਕਾਰ 2020 ਨਾਲ ਸਨਮਾਨਿਤ ਕੀਤਾ ਗਿਆ ਜਦ ਕਿ ਜਿਲ੍ਹਾ ਭਾਸ਼ਾ ਅਫਸਰਾਂ ਨੂੰ `ਮਾਤ ਭਾਸ਼ਾ ਸੇਵਾ ਪੁਰਸਕਾਰ` ਦਿੱਤੇ ਗਏ।

ਪੰਜਾਬ ਜਾਗ੍ਰਿਤੀ ਮੰਚ ਦੇ ਪ੍ਰਧਾਨ ਸਤਨਾਮ ਮਾਣਕ ਨੇ ਆਪਣੇ ਸੰਬੋਧਨ ਵਿੱਚ ਲਾਇਬ੍ਰੇਰੀ ਐਕਟ ਦੀ ਮੰਗ ਰੱਖਦਿਆਂ ਕਿਹਾ ਕਿ ਇਸਦੇ ਲਾਗੂ ਹੋਣ ਨਾਲ ਜਿਲਾ ਅਤੇ ਤਹਿਸੀਲ ਪੱਧਰ ‘ਤੇ ਲਾਇਬ੍ਰੇਰੀਆਂ ਸਥਾਪਿਤ ਹੋਣਗੀਆਂ ਜਿਸ ਨਾਲ ਪੰਜਾਬੀ ਮਾਂ ਬੋਲੀ ਦੇ ਹੋਰ ਪ੍ਰਫੁੱਲਤ ਹੋਣ ਦੇ ਨਾਲ-ਨਾਲ ਸਾਹਿਤਕਾਰਾਂ/ਲੇਖਕਾਂ ਦੀਆਂ ਕਿਤਾਬਾਂ ਵੀ ਹੇਠਲੇ ਪੱਧਰ ਤੱਕ ਪੁੱਜਦੀਆਂ ਹੋਣਗੀਆਂ।

ਇਸ ਤੋਂ ਪਹਿਲਾਂ ਲਾਇਲਪੁਰ ਖਾਲਸਾ ਕਾਲਜ ਦੇ ਪਿ੍ਰੰਸੀਪਲ ਡਾ: ਗੁਰਪਿੰਦਰ ਸਿੰਘ ਸਮਰਾ ਨੇ ਆਏ ਹੋਏ ਸਾਰੇ ਮਹਿਮਾਨਾਂ ਨੂੰ ਜੀ ਆਇਆ ਕਿਹਾ।

ਦੋਵਾਂ ਸੰਸਥਾਵਾਂ ਵੱਲੋਂ ਨਾਮੀ ਸ਼ਖਸ਼ੀਅਤਾਂ ਦੇ ਨਾਲ-ਨਾਲ ਵੱਖ ਜਿਲਿਆਂ ਦੇ ਭਾਸ਼ਾ ਅਫਸਰਾਂ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਲੋਕ ਮੰਚ ਪੰਜਾਬ ਲਖਵਿੰਦਰ ਸਿੰਘ ਜੌਹਲ, ਪ੍ਰਧਾਨ ਲੋਕ ਮੰਚ ਪੰਜਾਬ ਸੁਰਿੰਦਰ ਸਿੰਘ ਸੁੰਨੜ, ਡਾ: ਕਮਲੇਸ਼ ਦੁੱਗਲ, ਪ੍ਰੋ: ਗੋਪਾਲ ਸਿੰਘ ਬੁੱਟਰ ਅਤੇ ਸਕੱਤਰ ਦੀਪਕ ਸ਼ਰਮਾ ਚਨਾਰਥਲ, ਆਦਿ ਸ਼ਖਸੀਅਤਾਂ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਲੇਰ ਮਹਿੰਦੀ ਵਿਵਾਦ ‘ਤੇ ਮੁੱਖ ਮੰਤਰੀ ਪੁਸ਼ਕਰ ਧਾਮੀ ਦਾ ਪਹਿਲਾ ਬਿਆਨ

ਦਲੇਰ ਮਹਿੰਦੀ ਵਿਵਾਦ ‘ਤੇ ਮੁੱਖ ਮੰਤਰੀ ਪੁਸ਼ਕਰ ਧਾਮੀ ਦਾ ਪਹਿਲਾ ਬਿਆਨ

by Navjot
October 22, 2026
0

  ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ) ਉੱਤਰਾਖੰਡ ਵਿੱਚ ਇੱਕ ਸਮਾਗਮ ਦੌਰਾਨ ਦਲੇਰ ਮਹਿੰਦੀ ਆਪਣੀ ਪੇਸ਼ਕਾਰੀ ਦੇ ਰਹੇ ਸਨ, ਜਦੋਂ ਮੰਤਰੀ ਉਨਿਆਲ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 22, 2026
0

ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

by Ankit
October 22, 2026
0

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ);- ਇਹ ਦੇਖਣ ਵਿੱਚ ਆਇਆ ਹੈ...

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

by Ankit
October 22, 2026
0

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਲੇਰ ਮਹਿੰਦੀ ਵਿਵਾਦ ‘ਤੇ ਮੁੱਖ ਮੰਤਰੀ ਪੁਸ਼ਕਰ ਧਾਮੀ ਦਾ ਪਹਿਲਾ ਬਿਆਨ

ਦਲੇਰ ਮਹਿੰਦੀ ਵਿਵਾਦ ‘ਤੇ ਮੁੱਖ ਮੰਤਰੀ ਪੁਸ਼ਕਰ ਧਾਮੀ ਦਾ ਪਹਿਲਾ ਬਿਆਨ

by Navjot
October 22, 2026
0

  ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ) ਉੱਤਰਾਖੰਡ ਵਿੱਚ ਇੱਕ ਸਮਾਗਮ ਦੌਰਾਨ ਦਲੇਰ ਮਹਿੰਦੀ ਆਪਣੀ ਪੇਸ਼ਕਾਰੀ ਦੇ ਰਹੇ ਸਨ, ਜਦੋਂ ਮੰਤਰੀ ਉਨਿਆਲ...

Most Popular

National: ਕੇਂਦਰ ਸਰਕਾਰ ਨੇ ਡਾਕ ਵਿਭਾਗ ਦੇ ਮੁਲਾਜ਼ਮਾਂ ਲਈ ਦੀਵਾਲੀ ਬੋਨਸ ਦਾ ਕੀਤਾ ਐਲਾਨ

National: ਕੇਂਦਰ ਸਰਕਾਰ ਨੇ ਡਾਕ ਵਿਭਾਗ ਦੇ ਮੁਲਾਜ਼ਮਾਂ ਲਈ ਦੀਵਾਲੀ ਬੋਨਸ ਦਾ ਕੀਤਾ ਐਲਾਨ

by Ranjit Singh
4 days ago
0

National: ਕੇਂਦਰ ਸਰਕਾਰ ਨੇ ਡਾਕ ਵਿਭਾਗ ਦੇ ਮੁਲਾਜ਼ਮਾਂ ਲਈ ਦੀਵਾਲੀ ਬੋਨਸ ਦਾ ਕੀਤਾ ਐਲਾਨ ਚੰਡੀਗੜ੍ਹ, 18 ਅਕਤੂਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 