• Latest
  • Trending
ਪਰਨੀਤ ਕੌਰ ਨੇ ਗਲਵਾਨ ਘਾਟੀ ਦੇ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੀ ਪਤਨੀ ਨੂੰ ਸੌਂਪਿਆ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ

ਪਰਨੀਤ ਕੌਰ ਨੇ ਗਲਵਾਨ ਘਾਟੀ ਦੇ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੀ ਪਤਨੀ ਨੂੰ ਸੌਂਪਿਆ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ

6 years ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

1 hour ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

2 hours ago
New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

2 hours ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

3 hours ago
ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

3 hours ago
ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

3 hours ago
Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

3 hours ago
ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

4 hours ago
Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

4 hours ago
Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

5 hours ago
Hindi News
English News
Sunday, November 22, 2026
No Result
View All Result
22 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਰਨੀਤ ਕੌਰ ਨੇ ਗਲਵਾਨ ਘਾਟੀ ਦੇ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੀ ਪਤਨੀ ਨੂੰ ਸੌਂਪਿਆ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ

January 6, 2021
in ਖਬਰਾਂ, ਪੰਜਾਬ
ਪਰਨੀਤ ਕੌਰ ਨੇ ਗਲਵਾਨ ਘਾਟੀ ਦੇ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੀ ਪਤਨੀ ਨੂੰ ਸੌਂਪਿਆ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ

ਪਰਨੀਤ ਕੌਰ ਨੇ ਗਲਵਾਨ ਘਾਟੀ ਦੇ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੀ ਪਤਨੀ ਨੂੰ ਸੌਂਪਿਆ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ
-ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੀ-ਪਰਨੀਤ ਕੌਰ
-ਸਰਹੱਦਾਂ ਦੀ ਰਾਖੀ ਕਰਨ ਵਾਲੇ ਯੋਧੇ ਸ਼ਹੀਦਾਂ ‘ਤੇ ਪੂਰੇ ਦੇਸ਼ ਨੂੰ ਮਾਣ-ਪਰਨੀਤ ਕੌਰ
-ਸ਼ਹੀਦ ਦੇ ਪਰਿਵਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪਰਨੀਤ ਕੌਰ ਦਾ ਧੰਨਵਾਦ
-ਮੁੱਖ ਮੰਤਰੀ ਤੇ ਪਰਨੀਤ ਕੌਰ ਨੇ ਜੋ ਕਿਹਾ ਉਹ ਕਰਕੇ ਦਿਖਾਇਆ-ਮਦਨ ਲਾਲ ਜਲਾਲਪੁਰ

ਪਰਨੀਤ ਕੌਰ ਨੇ ਗਲਵਾਨ ਘਾਟੀ ਦੇ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੀ ਪਤਨੀ ਨੂੰ ਸੌਂਪਿਆ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ

ਪਟਿਆਲਾ, ਘਨੌਰ, ਬਹਾਦਰਗੜ੍ਹ, 6 ਜਨਵਰੀ (ਵਿਸ਼ਵ ਵਾਰਤਾ)-ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਗਲਵਾਨ ਘਾਟੀ ਵਿਖੇ ਲੰਘੇ ਵਰ੍ਹੇ ਜੂਨ ਮਹੀਨੇ ਚੀਨ ਦੀਆਂ ਫ਼ੌਜਾਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਏ ਪਿੰਡ ਸੀਲ ਦੇ ਨਾਇਬ ਸੂਬੇਦਾਰ ਮਨਦੀਪ ਸਿੰਘ ਖਰੌੜ ਦੀ ਸੁਪਤਨੀ ਗੁਰਦੀਪ ਕੌਰ ਨੂੰ ਅੱਜ ਉਨ੍ਹਾਂ ਦੇ ਘਰ ਜਾ ਕੇ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਸੌਂਪਿਆ। ਇਸ ਮੌਕੇ ਹਲਕਾ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

ਇਸ ਮੌਕੇ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਦੇਸ਼ ਲਈ ਮਰ ਮਿਟਣ ਵਾਲੇ ਸ਼ਹੀਦਾਂ ‘ਤੇ ਪੂਰੇ ਦੇਸ਼ ਨੂੰ ਮਾਣ ਹੈ ਤੇ ਪਟਿਆਲਾ ਜ਼ਿਲ੍ਹੇ ਦੇ ਇਸ ਮਹਾਨ ਸਪੂਤ, ਸ਼ਹੀਦ ਮਨਦੀਪ ਸਿੰਘ ਨੇ ਆਪਣਾ ਬਲੀਦਾਨ ਦੇ ਕੇ ਪਿੰਡ ਸੀਲ ਦਾ ਹੀ ਨਹੀਂ ਬਲਕਿ ਪੰਜਾਬ ਦਾ ਵੀ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਹਾਦਰਗੜ੍ਹ ਤੋਂ ਘਨੌਰ ਸੜਕ ਦਾ ਨਾਮ ‘ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਮਾਰਗ’ ਰੱਖਕੇ ਉਸ ਦੀ ਕੁਰਬਾਨੀ ਦੀ ਯਾਦ ਨੂੰ ਸਦੀਵੀ ਬਣਾਇਆ ਸੀ ਅਤੇ ਹੁਣ ਉਨ੍ਹਾਂ ਦੀ ਸੁਪਤਨੀ ਨੂੰ ਸਹਿਕਾਰਤਾ ਮਹਿਕਮੇ ‘ਚ ਸਹਿਕਾਰੀ ਸਭਾਵਾਂ ਦੇ ਇੰਸਪੈਕਟਰ ਦੀ ਨੌਕਰੀ ਪ੍ਰਦਾਨ ਕੀਤੀ ਗਈ ਹੈ।
ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਭਾਵੇਂ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਦੇ ਹਰ ਦੁੱਖ-ਸੁੱਖ ‘ਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ ਪਰੰਤੂ ਮੁੱਖ ਮੰਤਰੀ, ਜੋ ਕਿ ਖ਼ੁਦ ਭਾਰਤੀ ਫ਼ੌਜ ਦਾ ਹਿੱਸਾ ਰਹੇ ਹੋਣ ਕਰਕੇ ਫ਼ੌਜੀਆਂ ਦਾ ਦੁੱਖ-ਦਰਦ ਸਮਝਦੇ ਹਨ, ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਪਹਿਲਾਂ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ ਨੂੰ 10 ਲੱਖ ਤੋਂ ਵਧਾ ਕੇ 50 ਲੱਖ ਰੁਪਏ ਕੀਤਾ ਸੀ।
ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ‘ਚ ਵੀ ਉਹ ਅਤੇ ਮੁੱਖ ਮੰਤਰੀ, ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਦੇ ਹਰ ਦੁੱਖ-ਸੁੱਖ ‘ਚ ਪਰਿਵਾਰ ਦੇ ਨਾਲ ਖੜ੍ਹਨਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਸ਼ਹੀਦ ਦੀ ਮਾਤਾ ਨਾਲ ਖ਼ੁਦ ਗੱਲ ਕਰਕੇ ਪਰਿਵਾਰ ਦੇ ਨਾਲ ਹੋਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਉਮੀਦ ਜਤਾਈ ਕਿ ਸ਼ਹੀਦ ਦਾ ਬੇਟਾ ਆਪਣੇ ਪਿਤਾ ਦੇ ਨਕਸ਼ੇ ਕਦਮਾਂ ‘ਤੇ ਚੱਲੇਗਾ, ਕਿਊਂਕਿ ਸ਼ਹੀਦ ਮਨਦੀਪ ਸਿੰਘ ਨੇ ਆਪਣੇ ਸਿਰ ‘ਚ ਸੱਟ ਲੱਗਣ ਦੇ ਬਾਵਜੂਦ 23 ਜਵਾਨਾਂ ਦੀ ਜਾਨ ਬਚਾਈ ਸੀ।
ਇਸ ਦੌਰਾਨ ਸ਼ਹੀਦ ਦੇ ਪਰਿਵਾਰ, ਜਿਨ੍ਹਾਂ ‘ਚ ਉਨ੍ਹਾਂ ਦੇ ਮਾਤਾ ਜੀ ਸ੍ਰੀਮਤੀ ਸ਼ਕੁੰਤਲਾ ਕੌਰ, ਸੁਪਤਨੀ ਸ੍ਰੀਮਤੀ ਗੁਰਦੀਪ ਕੌਰ, ਬੇਟੀ ਮਹਿਕਦੀਪ ਕੌਰ, ਬੇਟਾ ਜੋਬਨਪ੍ਰੀਤ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਐਮ.ਪੀ. ਸ੍ਰੀਮਤੀ ਪਰਨੀਤ ਕੌਰ, ਹਲਕਾ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ।
ਜਦੋਂਕਿ ਪਰਿਵਾਰ ਦੀ ਮਦਦ ਕਰਨ ਲਈ ਹਰ ਵੇਲੇ ਤਤਪਰ ਰਹਿਣ ਵਾਲੇ ਹਲਕਾ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਨੇ ਮੁੱਖ ਮੰਤਰੀ, ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਅਤੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਸ੍ਰੀਮਤੀ ਪਰਨੀਤ ਕੌਰ ਨੇ ਜੋ ਕਿਹਾ ਹੈ, ਉਸਨੂੰ ਕਰਕੇ ਵੀ ਦਿਖਾਇਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਸੀਲ ਵਿਖੇ ਸ਼ਹੀਦ ਦਾ ਯਾਦਗਾਰੀ ਸਮਾਰਕ, ਸਮਸ਼ਾਨਘਾਟ, ਸਕੂਲ ਅਤੇ ਸਟੇਡੀਅਮ, ਯਾਦਗਾਰੀ ਗੇਟ ਲਈ ਵਿਸ਼ੇਸ਼ ਗ੍ਰਾਂਟਾਂ ਖ਼ਰਚੀਆਂ ਜਾ ਰਹੀਆਂ ਹਨ।
ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਗਨਦੀਪ ਸਿੰਘ ਜੌਲੀ ਜਲਾਲਪੁਰ, ਕਾਂਗਰਸ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਊਂਟਸਰ, ਸਹਾਇਕ ਕਮਿਸ਼ਨਰ ਨਗਰ ਨਿਗਮ ਫਗਵਾੜਾ ਰਣਬੀਰ ਸਿੰਘ, ਐਸ.ਡੀ.ਐਮ. ਰਾਜਪੁਰਾ ਖੁਸ਼ਦਿਲ ਸਿੰਘ, ਚੇਅਰਮੈਨ ਬਲਾਕ ਮਾਰਕੀਟ ਕਮੇਟੀ ਬਲਜੀਤ ਸਿੰਘ ਗਿੱਲ, ਵਾਈਸ ਚੇਅਰਮੈਨ ਰਾਮ ਸਿੰਘ, ਲੈਂਡ ਮਾਰਗੇਜ ਬੈਂਕ ਚੇਅਰਮੈਨ ਹਰਵਿੰਦਰ ਕਾਮੀ, ਸਰਪੰਚ ਮਨਜੀਤ ਸਿੰਘ ਚਪੜ, ਸਰਪੰਚ ਲਖਵੀਰ ਸਿੰਘ ਸੀਲ, ਬਲਾਕ ਸੰਮਤੀ ਚੇਅਰਮੈਨ ਘਨੌਰ ਜਗਦੀਪ ਸਿੰਘ ਗਿੱਲ, ਸ਼ੰਭੂ ਦੇ ਚੇਅਰਮੈਨ ਅੱਛਰ ਸਿੰਘ ਭੇਡਵਾਲ, ਬਲਰਾਜ ਸਿੰਘ ਨਸ਼ਿਹਰਾ ਸਰਪੰਚ, ਰਣਧੀਰ ਸਿੰਘ ਕਾਮੀ, ਵਿਜੈ ਨੰਦਾ, ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣ, ਐਸ.ਐਚ.ਓ ਗੁਰਪ੍ਰੀਤ ਸਿੰਘ ਸਮਰਾਓ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
ਜਿਕਰਯੋਗ ਹੈ ਕਿ ਮਾਤਾ ਸ਼ਕੁੰਤਲਾ ਕੌਰ ਅਤੇ ਪਿਤਾ ਸਵਰਗੀ ਲਛਮਣ ਸਿੰਘ ਦਾ ਸਪੁੱਤਰ ਤੇ ਪਿੰਡ ਸੀਲ ਦਾ ਨਿਵਾਸੀ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਖਰੌੜ ਲੇਹ ਲਦਾਖ ਨਿਮੋ ਵਿਖੇ ਭਾਰਤੀ ਫ਼ੌਜ ਦੀ 3 ਆਰਟਲਰੀ ਮੀਡੀਅਮ ਯੂਨਿਟ ਵਿਖੇ ਗੰਨਰ ਇੰਸਟ੍ਰਕਟਰ (ਏ.ਆਈ.ਜੀ.) ਵਜੋਂ ਆਪਣੀ ਤਾਇਨਾਤੀ ਸਮੇਂ ਗਲਵਾਨ ਘਾਟੀ ਵਿਖੇ ਚੀਨ ਦੀਆਂ ਫ਼ੌਜਾਂ ਨਾਲ ਲੋਹਾ ਲੈਂਦਿਆਂ 15 ਜੂਨ ਦੀ ਰਾਤ ਨੂੰ ਸ਼ਹਾਦਤ ਦਾ ਜਾਮ ਪੀ ਗਿਆ ਸੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

by Navjot
November 22, 2026
0

ਇਸਲਾਮਾਬਾਦ, 22 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਨੂੰ ਪਾਕਿਸਤਾਨ ਦਾ ਲਾਹੌਰ ਸ਼ਹਿਰ ਇੱਕ ਵਾਰ ਫਿਰ...

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

by Navjot
November 22, 2026
0

ਮੁੰਬਈ, 22 ਨਵੰਬਰ(ਵਿਸ਼ਵ ਵਾਰਤਾ) - ਰਸ਼ਮਿਕਾ ਮੰਦਾਨਾ ਦੀ ਫਿਲਮ 'ਮਾਇਸਾ' (Mysaa) ਨੂੰ ਮੁਲਤਵੀ ਕਰ ਦਿੱਤਾ ਗਿਆ ਹੈ, ਅਤੇ ਇਹ ਫੈਸਲਾ...

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਦੀ ਨਵੀਂ...

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

by Navjot
November 22, 2026
0

  ਨਵੀਂ ਦਿੱਲੀ, 22 ਨਵੰਬਰ (ਵਿਸ਼ਵ ਵਾਰਤਾ) - ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਐਤਵਾਰ ਨੂੰ ਦੋ ਦਿਨਾਂ ਦੇ ਅਧਿਕਾਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

by Navjot
November 22, 2026
0

ਇਸਲਾਮਾਬਾਦ, 22 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਨੂੰ ਪਾਕਿਸਤਾਨ ਦਾ ਲਾਹੌਰ ਸ਼ਹਿਰ ਇੱਕ ਵਾਰ ਫਿਰ...

Most Popular

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

by Ankit
3 weeks ago
0

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 