• Latest
  • Trending
ਪਰਾਲੀ ਦੀ ਸੁਚੱਜੀ ਸੰਭਾਲ ਅਤੇ ਹਾੜੀ ਦੀਆਂ ਫਸਲਾਂ ਸਬੰਧੀ ਲਗਾਇਆ ਗਿਆ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ , 1500 ਕਿਸਾਨਾਂ ਨੇ ਲਿਆ ਭਾਗ

ਪਰਾਲੀ ਦੀ ਸੁਚੱਜੀ ਸੰਭਾਲ ਅਤੇ ਹਾੜੀ ਦੀਆਂ ਫਸਲਾਂ ਸਬੰਧੀ ਲਗਾਇਆ ਗਿਆ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ , 1500 ਕਿਸਾਨਾਂ ਨੇ ਲਿਆ ਭਾਗ

5 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 minutes ago
FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

20 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

35 minutes ago
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

1 hour ago
ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

2 hours ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

3 hours ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

4 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

4 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

6 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

6 hours ago
Hindi News
English News
Monday, November 23, 2026
No Result
View All Result
26 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਰਾਲੀ ਦੀ ਸੁਚੱਜੀ ਸੰਭਾਲ ਅਤੇ ਹਾੜੀ ਦੀਆਂ ਫਸਲਾਂ ਸਬੰਧੀ ਲਗਾਇਆ ਗਿਆ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ , 1500 ਕਿਸਾਨਾਂ ਨੇ ਲਿਆ ਭਾਗ

November 2, 2021
in ਖਬਰਾਂ, ਖੇਤੀਬਾੜੀ, ਪੰਜਾਬ
ਪਰਾਲੀ ਦੀ ਸੁਚੱਜੀ ਸੰਭਾਲ ਅਤੇ ਹਾੜੀ ਦੀਆਂ ਫਸਲਾਂ ਸਬੰਧੀ ਲਗਾਇਆ ਗਿਆ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ , 1500 ਕਿਸਾਨਾਂ ਨੇ ਲਿਆ ਭਾਗ

ਪਰਾਲੀ ਦੀ ਸੁਚੱਜੀ ਸੰਭਾਲ ਅਤੇ ਹਾੜੀ ਦੀਆਂ ਫਸਲਾਂ ਸਬੰਧੀ ਲਗਾਇਆ ਗਿਆ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ , 1500 ਕਿਸਾਨਾਂ ਨੇ ਲਿਆ ਭਾਗ

ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਕੀਤੀ ਸ਼ਿਰਕਤ, ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਕਰਨ ਲਈ ਪ੍ਰੇਰਿਆ

ਪਰਾਲੀ ਦੀ ਸੁਚੱਜੀ ਸੰਭਾਲ ਅਤੇ ਹਾੜੀ ਦੀਆਂ ਫਸਲਾਂ ਸਬੰਧੀ ਲਗਾਇਆ ਗਿਆ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ , 1500 ਕਿਸਾਨਾਂ ਨੇ ਲਿਆ ਭਾਗ

ਜਲੰਧਰ, 2 ਨਵੰਬਰ(ਵਿਸ਼ਵ ਵਾਰਤਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜ਼ਿਲ੍ਹਾ ਜਲੰਧਰ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਅਤੇ ਹਾੜੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਸੀ ਆਰ ਐਮ ਅਤੇ ਆਤਮਾ ਸਕੀਮ ਅਧੀਨ ਲਗਾਇਆ ਗਿਆ, ਜਿਸ ਵਿੱਚ ਜ਼ਿਲ੍ਹਾ ਭਰ ਦੇ ਲਗਭਗ 1500 ਕਿਸਾਨਾਂ ਨੇ ਭਾਗ ਲਿਆ।

                ਕੈਂਪ ਦੌਰਾਨ ਮੈਂਬਰ ਪਾਰਲੀਮੈਂਟ, ਜਲੰਧਰ ਚੌਧਰੀ ਸੰਤੋਖ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਤਕਰੀਬਨ 76000 ਵੱਖ-ਵੱਖ ਮਸ਼ੀਨਾਂ ਸਬਸਿਡੀ ‘ਤੇ ਕਿਸਾਨਾਂ ਨੂੰ ਦਿੱਤੀਆਂ ਗਈਆਂ ਹਨ।

                ਸੰਸਦ ਮੈਂਬਰ ਨੇ ਕਿਹਾ ਕਿ ਪਰਾਲੀ ਨੂੰ ਜ਼ਮੀਨ ਵਿੱਚ ਵਾਹੁਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਹੁੰਦਾ ਹੈ ਅਤੇ ਇਸ ਕਰਕੇ ਪਿਛਲੇ ਸਮੇਂ ਦੌਰਾਨ ਕਿਸਾਨਾਂ ਵਿੱਚ ਪਰਾਲੀ ਦੀ ਸਾਂਭ ਸੰਭਾਲ ਬਾਰੇ ਜਾਗਰੂਕਤਾ ਵਿੱਚ ਵਾਧਾ ਹੋਇਆ ਹੈ। ਉਨਾਂ ਇਸ ਮੌਕੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਸਰਕਾਰ ਦੇ ਵੱਖ ਵੱਖ ਮਹਿਕਮਿਆ ਵੱਲੋਂ ਲਗਾਈਆ ਗਈਆਂ ਪ੍ਰਦਰਸ਼ਨੀਆਂ ਤੋਂ ਇਲਾਵਾ ਅਗਾਂਹਵਧੂ ਕਿਸਾਨਾਂ ਦੀਆਂ ਪ੍ਰਦਰਸ਼ਨੀਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਕੋਵਿਡ-19 ਦੌਰਾਨ ਸਾਡੇ ਖੇਤੀਬਾੜੀ ਸੈਕਟਰ ਵਿੱਚ ਵਿਕਾਸ ਦੀ ਰਫ਼ਤਾਰ ਬਾਕੀ ਖੇਤਰਾਂ ਦੇ ਮੁਕਾਬਲੇ ਚੰਗੀ ਰਹੀ ਹੈ।

                ਉਨ੍ਹਾਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਦੇ ਨਾਲ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵੀ ਉੱਦਮ ਕਰਨ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਖੇਤੀਬਾੜੀ ਵਿੱਚ ਉਤਪਾਦਨ ਦੇ ਨਾਲ ਨਾਲ ਉਪਜ ਦੀ ਪ੍ਰੋਸੈਸਿੰਗ ਵੱਲ ਵੀ ਰੁਝਾਨ ਵਧਾਉਣ ਦੀ ਜ਼ਰੂਰਤ ਹੈ। ਉਨ੍ਹਾਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਤੁਪਕਾ , ਫੁਆਰਾ ਅਤੇ ਜ਼ਮੀਨ ਦੋਜ ਪਾਈਪਾਂ ਰਾਹੀਂ ਸਿੰਚਾਈ ਦੇ ਨਿਵੇਕਲੇ ਢੰਗਾਂ ਨੂੰ ਅਪਣਾਉਣ ਲਈ ਕਿਸਾਨਾਂ ਨੂੰ ਪ੍ਰੇਰਿਆ।

                ਸ਼੍ਰੀ ਚੌਧਰੀ ਨੇ ਜ਼ਿਲ੍ਹੇ ਵਿੱਚ ਪਰਾਲੀ ਦੀ ਸੰਭਾਲ ਲਈ ਚਲਾਈ ਜਾ ਰਹੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਪ੍ਰਚਾਰ ਵੈਨਾਂ ਚਲਾਈਆਂ ਜਾ ਰਹੀਆਂ ਹਨ ਅਤੇ ਵਾਲ ਪੇਟਿੰਗ ਰਾਹੀਂ ਵੀ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

                ਕੈਂਪ ਦੌਰਾਨ ਮੁੱਖ ਖੇਤੀਬਾੜੀ ਅਫਸਰ, ਡਾ ਜਸਵੰਤ ਰਾਏ ਨੇ ਕਿਹਾ ਕਿ ਸੂਬੇ ਵਿੱਚ ਇਹ ਕਿਸਾਨ ਸਿਖਲਾਈ ਕੈਂਪ ਆਪਣੇ ਤੌਰ ‘ਤੇ ਪਹਿਲਾ ਕੈਂਪ ਹੈ, ਜੋ ਕਿ ਆਡੀਓ ਵਿਜੂਅਲ ਸਹੂਲਤਾਂ ਨੂੰ ਅਪਣਾਉਂਦੇ ਹੋਏ ਕਿਸਾਨਾਂ ਦੀ ਬਿਹਤਰੀ ਲਈ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਜਲੰਧਰ ਵਿੱਚ ਤਕਰੀਬਨ 1200 ਮਸ਼ੀਨਰੀ ਖੇਤੀ ਸੇਵਾ ਸੈਂਟਰ ਕੰਮ ਕਰ ਰਹੇ ਹਨ ਅਤੇ ਇਨਾਂ ਰਾਹੀਂ ਕਿਸਾਨ ਲੋੜੀਦੀ ਖੇਤੀ ਮਸ਼ੀਨਰੀ ਕਿਰਾਏ ‘ਤੇ ਪ੍ਰਾਪਤ ਕਰ ਸਕਦੇ ਹਨ।

                ਇਸ ਮੌਕੇ ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਸੁਖਦੀਪ ਸਿੰਘ ਹੁੰਦਲ, ਸਹਾਇਕ ਗੰਨਾ ਵਿਕਾਸ ਅਫ਼ਸਰ ਡਾ. ਬਲਬੀਰ ਚੰਦ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਡਾ. ਮਨਿੰਦਰ ਸਿੰਘ ਨੇ ਫ਼ਸਲ ਵਿਗਿਆਨ ਬਾਰੇ ਅਤੇ ਡਾ. ਸੰਜੀਵ ਕਟਾਰੀਆ ਡਿਪਟੀ ਡਾਇਰੈਕਟਰ ਕੇ ਵੀ ਕੇ ਨੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੇ ਕੀੜੇ ਮਕੌੜੇ ਅਤੇ ਬਿਮਾਰੀਆਂ ਤੋਂ ਜਾਣੂੰ ਕਰਵਾਇਆ। ਇਸ ਤੋਂ ਇਲਾਵਾ ਡਾ. ਅਮਰਜੀਤ ਸਿੰਘ ਬੱਲ ਖੇਤੀਬਾੜੀ ਅਫਸਰ ਡਾ. ਦਿਲਾਵਰ ਸਿੰਘ ਮੰਡਲ ਭੂਮੀ ਰੱਖਿਆ ਅਫ਼ਸਰ ਜਲੰਧਰ ਅਤੇ ਇੰਜ ਨਵਦੀਪ ਸਿੰਘ ਅਤੇ ਲੁਪਿੰਦਰ ਕੁਮਾਰ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ। ਡਾ. ਜਸਵੀਰ ਰਿਸ਼ੀ, ਵਾਇਸ ਚਾਂਸਲਰ ਡੀ ਏ ਵੀ ਯੂਨੀਵਰਸਿਟੀ ਨੇ ਕਿਹਾ ਕਿ ਯੂਨੀਵਰਸਿਟੀ ਵਿਖੇ ਲਗਾਏ ਇਸ ਕਿਸਾਨ ਸਿਖਲਾਈ ਕੈਂਪ ਨਾਲ ਜਿੱਥੇ ਕਿਸਾਨਾਂ ਨੂੰ ਫਸਲਾਂ ਬਾਰੇ ਅਹਿਮ ਜਾਣਕਾਰੀ ਮਿਲੀ ਹੈ ਉਸ ਦੇ ਨਾਲ ਨਾਲ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਚੇਤੰਨਤਾ ਵਿੱਚ ਵੀ ਵਾਧਾ ਹੋਇਆ ਹੈ।ਇਸ ਮੌਕੇ ਸੀ ਆਰ ਐੱਮ ਸਕੀਮ ਅਧੀਨ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ ਤੇ ਪਰਾਲੀ ਦੀ ਸਾਂਭ ਸੰਭਾਲ ਬਾਰੇ ਵਧੀਆ ਭਾਸ਼ਣ ਦੇਣ ਵਾਲੇ 3 ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਵੱਲੋਂ ਸਨਮਾਨਿਤ ਵੀ ਕੀਤਾ ਗਿਆ।

                 ਪਰਾਲੀ ਦੀ ਸੰਭਾਲ ਲਈ ਜਾਗਰੂਕਤਾ ਪੈਦਾ ਕਰਨ ਵਾਸਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਇੱਕ ਸਕਿੱਟ ਵੀ ਪੇਸ਼ ਕੀਤੀ ਗਈ। ਕੈਂਪ ਵਿੱਚ ਇਲਾਕੇ ਦੇ ਅਗਾਂਹਵਧੂ ਕਿਸਾਨਾਂ ਅਤੇ ਮਾਹਿਰਾਂ ਦਾ ਧੰਨਵਾਦ ਕਰਦਿਆਂ ਡਾ ਸਤਨਾਮ ਸਿੰਘ, ਜ਼ਿਲ੍ਹਾ ਸਿਖਲਾਈ ਅਫ਼ਸਰ, ਜਲੰਧਰ ਅਤੇ ਡਾ ਆਰ ਕੇ ਸੇਠ ਡੀਨ ਡੀ ਏ ਵੀ ਯੂਨੀਵਰਸਿਟੀ ਜਲੰਧਰ ਨੇ ਕਿਹਾ ਕਿ ਕਿਸਾਨਾਂ ਨੂੰ ਖੇਤੀਬਾੜੀ ਦੀ ਵਿਭਿੰਨਤਾ ਅਤੇ ਪਾਣੀ ਨੂੰ ਬਚਾਉਣ ਲਈ ਅੱਗੇ ਆਉਣ ਦੀ ਜ਼ਰੂਰਤ ਹੈ। ਇਸ ਕੈਂਪ ਦੌਰਾਨ ਕਿਸਾਨਾਂ ਨੂੰ ਖੇਤੀਬਾੜੀ ਵਿਸ਼ੇ ਤੇ ਤਿਆਰ ਕੀਤੀ ਮਧੂ ਮੱਖੀ ਪਾਲਣ ਅਤੇ ਪਾਣੀ ਨੂੰ ਬਚਾਉਣ ਸਬੰਧੀ ਵੀਡੀਓ ਡਾਕੂਮੈਂਟਰੀ ਫਿਲਮ ਵੀ ਦਿਖਾਈ ਗਈ ਹੈ ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ ਇੰਡੀਆ (FSSAI) ਨੇ ਸੋਮਵਾਰ ਨੂੰ ਕਿਹਾ ਕਿ ਨਿਰੀਖਣ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ(ਵਿਸ਼ਵ ਵਾਰਤਾ) ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 306 ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ...

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

by Navjot
1 week ago
0

    ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਇਸ ਸਾਲ ਹੁਣ ਤੱਕ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਸਾਹਮਣੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 