ਪਰਾਲੀ ਸਾੜਨ ਅਤੇ ਦਿੱਲੀ ਦੇ ਪ੍ਰਦੂਸ਼ਣ ਨੂੰ ਲੈ ਕੇ ਇੱਕ ਵਾਰ ਛਿੜਿਆ ਸਿਆਸੀ ਘਮਸਾਣ
ਦਿੱਲੀ ਦੇ ਉੱਪ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਨੂੰ ਲਿਖੀ ਚਿੱਠੀ
ਚੰਡੀਗੜ੍ਹ 4 ਨਵੰਬਰ(ਵਿਸ਼ਵ ਵਾਰਤਾ)- ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਸਿਆਸੀ ਘਮਸਾਣ ਛਿੜਿਆ ਹੋਇਆ ਹੈ। ਹੁਣ ਦਿੱਲੀ ਦੇ ਉੱਪ ਰਾਜਪਾਲ ਵੀਕੇ ਸਕਸੈਨਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਆਪਣੇ ਪੱਤਰ ਵਿੱਚ ਉਹਨਾਂ ਨੇ ਲਿਖਿਆ ਕਿ “ਪੰਜਾਬ ਵਿੱਚ ਪਰਾਲੀ ਸਾੜਨ ‘ਤੇ ਕਾਬੂ ਪਾਉਣ ਲਈ ਤੁਹਾਨੂੰ ਤੁਰੰਤ ਅਤੇ ਠੋਸ ਉਪਾਅ ਕਰਨ ਦੀ ਬੇਨਤੀ ਕਰਦਾ ਹਾਂ, ਜਿਸ ਨੇ ਰਾਸ਼ਟਰੀ ਰਾਜਧਾਨੀ ਨੂੰ ਇੱਕ ਵਾਰ ਫਿਰ ਗੈਸ ਚੈਂਬਰ ਵਿੱਚ ਬਦਲ ਦਿੱਤਾ ਹੈ।” ਇਸ ਦੇ ਨਾਲ ਹੀ ਉਹਨਾਂ ਨੇ ਮੁੱਖ ਮੰਤਰੀ ਨਾਲ ਸੰਪਰਕ ਨਾ ਹੋਣ ਨੂੰ ਲੈ ਕੇ ਨਾਰਾਜ਼ਗੀ ਵੀ ਜਾਹਿਰ ਕੀਤੀ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਉੱਪ ਰਾਜਪਾਲ ਦੀ ਚਿੱਠੀ ਦਾ ਜਵਾਬ ਦਿੱਤਾ ਹੈ। ਉਹਨਾਂ ਲਿਖਿਆ ਕਿ ”LG ਸਾਹਿਬ, ਤੁਸੀਂ ਦਿੱਲੀ ਦੀ ਚੁਣੀ ਹੋਈ ਸਰਕਾਰ ਦੇ ਕੰਮ ਰੋਕ ਰਹੇ ਹੋ। “ਰੈੱਡ ਲਾਈਟ ਆਨ, ਗੱਡੀ ਬੰਦ” ਮੁਹਿੰਮ ਬੰਦ ਕਰਕੇ ਮੈਨੂੰ ਲਿਖ ਕੇ ਰਾਜਨੀਤੀ ਕਰ ਰਹੇ ਹੋ? ਅਜਿਹੇ ਗੰਭੀਰ ਵਿਸ਼ੇ ‘ਤੇ ਰਾਜਨੀਤੀ ਕਰਨਾ ਠੀਕ ਨਹੀਂ ਹੈ।”
LG साहिब, आप दिल्ली की चुनी हुई सरकार के कामों को रोक रहे हो। “रेड लाइट ऑन, गाड़ी ऑफ” कैंपेन को रोक दिया और मुझे चिट्ठी लिखकर राजनीति कर रहे हो? इतने गंभीर विषय पर राजनीति ठीक नहीं।
— Bhagwant Mann (@BhagwantMann) November 4, 2022