ਪਰਿਵਾਰਕ ਮੈਂਬਰਾਂ ਦੀ ਸਹਿਮਤੀ ਤੋਂ ਬਾਅਦ ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਹੋਇਆ ਸ਼ੁਰੂ
ਚੰਡੀਗੜ੍ਹ,30 ਮਈ(ਵਿਸ਼ਵ ਵਾਰਤਾ)- ਇਸ ਸਮੇਂ ਦੀ ਇੱਕ ਵੱਡੀ ਖਬਰ ਇਹ ਸਾਹਮਣੇ ਆ ਰਹੀ ਹੈ ਕਿ ਬੀਤੇ ਕੱਲ੍ਹ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਦਾ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਪਹਿਲਾਂ ਪੋਸਟਮਾਰਟਮ ਕਰਵਾਉਣ ਤੋਂ ਮਨ੍ਹਾਂ ਕਰ ਦਿੱਤਾ ਗਿਆ ਸੀ। ਪਰ,ਹੁਣ ਪਰਿਵਾਰਕ ਮੈਂਬਰਾਂ ਦੀ ਮੰਨਜ਼ੂਰੀ ਮਿਲਣ ਤੋਂ ਬਾਅਦ ਪੋਸਟਮਾਰਟਮ ਸ਼ੁਰੂ ਕਰ ਦਿੱਤਾ ਗਿਆ ਹੈ।