ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਦੇ ਨਿਰੀਖਣ ਹਿੱਤ ਸੂਬਾ ਪੱਧਰੀ ਛਾਪੇਮਾਰੀਆਂ
200 ਤੋਂ ਵੱਧ ਉਲੰਘਣਾ ਦੇ ਮਾਮਲੇ ਪਾਏ ਗਏ
4000 ਕਿਲੋ ਪਲਾਸਟਿਕ ਲਿਫਾਫੇ ਕੀਤੇ ਜ਼ਬਤ
ਚੰਡੀਗੜ•, 16 ਜੂਨ:
ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸੂਬੇ ਵਿੱਚ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਦੇ ਨਿਰੀਖਣ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਅਤੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸਾਂਝੇ ਤੌਰ ਸੂਬਾ ਪੱਧਰੀ ਛਾਪੇਮਾਰੀਆਂ ਤੇ ਕੀਤੀਆਂ ਗਈਆਂ, ਇਹ ਜਾਣਕਾਰੀ ਮਿਸ਼ਨ ਤੰਦਰੁਸਤ ਪੰਜਾਬ ਦੇ ਡਾਇਰੈਕਟਰ ਸ੍ਰੀ ਕੇ ਐਸ ਪੰਨੂੰ ਨੇ ਦਿੱਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਪੰਨੂੰ ਨੇ ਦੱਸਿਆ ਕਿ ਕਰੀਬ 500 ਦੁਕਾਨਾਂ/ਯੂਨਿਟਾਂ ਵਿੱਚ ਅਜਿਹੀਆਂ ਅਚਨਚੇਤ ਛਾਪੇਮਾਰੀਆਂ ਕੀਤੀਆਂ ਗਈਆਂ ਜਿਸ ਦੌਰਾਨ 200 ਉਲੰਘਣਾ ਦੇ ਮਾਮਲੇ ਸਾਹਮਣੇ ਆਏ । ਇਸ ਦੌਰਾਨ ਮੌਕੇ ‘ਤੇ ਹੀ 1 ਲੱਖ ਰੁਪਏ ਦੇ ਜੁਰਮਾਨੇ ਕੀਤੇ ਗਏ ਅਤੇ 179 ਚਲਾਣ ਵੀ ਕੀਤੇ ਗਏ। ਉਨ•ਾਂ ਦੱਸਿਆ ਕਿ 4000 ਕਿਲੋ ਦੇ ਕਰੀਬ ਪਲਾਸਟਿਕ ਦੇ ਲਿਫਾਫੇ ਇਨ•ਾਂ ਛਾਪੇਮਾਰੀਆਂ ਦੌਰਾਨ ਜ਼ਬਤ ਕੀਤੇ ਗਏ ਜਿਨ•ਾਂ ਵਿੱਚੋਂ 1100 ਕਿਲੋ ਲਿਫਾਫੇ ਇਕੱਲੇ ਜ਼ਿਲ•ਾ ਫਤਿਹਗੜ• ਸਾਹਿਬ ਤੋਂ ਹੀ ਬਰਾਮਦ ਹੋਏ।
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ 2 ਪੀ.ਸੀ.ਐਸ. ਅਧਿਕਾਰੀ ਕੀਤੇ ਇੱਧਰੋਂ-ਉੱਧਰ ਚੰਡੀਗੜ੍ਹ, 05...