ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਨੂੰ ਸਦਮਾ -ਪਿਤਾ – ਨੌਹਰ ਚੰਦ ਗੁਪਤਾ ਵਿਛੋੜਾ ਦੇ ਗਏ
ਸ. ਭਰਤ ਇੰਦਰ ਸਿੰਘ ਚਾਹਲ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਚੰਡੀਗੜ੍ਹ 15 ਨਵੰਬਰ ( ਵਿਸ਼ਵ ਵਾਰਤਾ ਬਿਊਰੋ )- ਪੰਜਾਬ ਯੋਜਨਾ ਬੋਰਡ ਦੇ ਉਪ ਚੇਅਰਮੈਨ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਦੇ ਪਿਤਾ ਨੌਹਰ ਚੰਦ ਗੁਪਤਾ ਜੋਂ ਕਿ ਕੱਲ੍ਹ ਸਦੀਵੀ ਵਿਛੋੜਾ ਦੇ ਗਏ ਸਨ। ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਸਰਦਾਰ ਭਰਤਇੰਦਰ ਸਿੰਘ ਚਹਿਲ ਨੇ ਦੁੱਖ ਸਾਂਝਾ ਕਰਦਿਆਂ ਹੋਇਆ ਕਿਹਾ ਕਿ ਨੌਹਰ ਚੰਦ ਗੁਪਤਾ ਜੋ ਗਰੀਬਾਂ ਦੇ ਹਮਦਰਦ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤੱਤਪਰ ਰਹਿਣ ਵਾਲੇ ਸਨ , ਦੇ ਚਲੇ ਜਾਣ ਨਾਲ ਜਿਥੇ ਪਰਿਵਾਰ ਨੂੰ ਇਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ , ਉੱਥੇ ਸਮਾਜ ਵੀ ਉੱਘੇ ਦਾਨੀ ਸੱਜਣ ਤੋਂ ਵਾਂਝਾ ਹੋ ਗਿਆ ਹੈ। ਸ.ਚਾਹਲ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਗੁਪਤਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।ਸ. ਚਾਹਲ ਰਜਿੰਦਰ ਗੁਪਤਾ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਉਹ ਵੀ ਆਪਣੇ ਪਿਤਾ ਦੇ ਪਾਏ ਪੂਰਨਿਆਂ ਤੇ ਚਲਦੇ ਹੋਏ ਸਮਾਜ ਸੇਵਾ ਤੋਂ ਕਦੇ ਵੀ ਪਿੱਛੇ ਨਹੀਂ ਹਟਣ ਗਏ ।























