• Latest
  • Trending
ਪਸ਼ੂ ਪਾਲਣ ਵਿਭਾਗ ਰਾਜ ਦੇ ਪਸ਼ੂ ਧਨ ਨੂੰ ਬਿਮਾਰੀਆਂ ਤੋਂ ਮੁਕਤ ਰੱਖਣ ਲਈ ਵਚਨਬੱਧ : ਸਿੱਧੂ

ਪਸ਼ੂ ਪਾਲਣ ਵਿਭਾਗ ਰਾਜ ਦੇ ਪਸ਼ੂ ਧਨ ਨੂੰ ਬਿਮਾਰੀਆਂ ਤੋਂ ਮੁਕਤ ਰੱਖਣ ਲਈ ਵਚਨਬੱਧ : ਸਿੱਧੂ

9 years ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

1 minute ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

56 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

1 hour ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

1 hour ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

2 hours ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

3 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

3 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

4 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

5 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਸ਼ੂ ਪਾਲਣ ਵਿਭਾਗ ਰਾਜ ਦੇ ਪਸ਼ੂ ਧਨ ਨੂੰ ਬਿਮਾਰੀਆਂ ਤੋਂ ਮੁਕਤ ਰੱਖਣ ਲਈ ਵਚਨਬੱਧ : ਸਿੱਧੂ

May 11, 2018
in ਪੰਜਾਬ
ਪਸ਼ੂ ਪਾਲਣ ਵਿਭਾਗ ਰਾਜ ਦੇ ਪਸ਼ੂ ਧਨ ਨੂੰ ਬਿਮਾਰੀਆਂ ਤੋਂ ਮੁਕਤ ਰੱਖਣ ਲਈ ਵਚਨਬੱਧ : ਸਿੱਧੂ
– ਪੰਜਾਬ ਵਿਚ ਪਸ਼ੂ ਧਨ ਨੂੰ ਗਲ ਘੋਟੂ ਬਿਮਾਰੀ ਤੋਂ ਬਚਾਉਣ ਲਈ ਮੁਹਾਲੀ ਸਥਿਤ ਗਊਸਾਲਾ ਤੋਂ ਟੀਕਾਕਰਨ ਦੀ ਸ਼ੁਰੂਆਤ 
– ਰਾਜ ਵਿਚ 72 ਲੱਖ ਪਸ਼ੂਆਂ ਨੂੰ ਲਗਾਏ ਜਾਣਗੇ ਟੀਕੇ 
– ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਵੱਲੋਂ  ਅਵਾਰਾ ਪਸ਼ੂਆਂ ਨੂੰ ਵੀ ਗਲ ਘੋਟੂ ਬਿਮਾਰੀ ਤੋਂ ਬਚਾਉਣ ਲਈ ਟੀਕਕਾਰਨ ਦੀਆਂ ਹਦਾਇਤਾਂ 
– ਵੈਟਨਰੀ ਅਫਸਰਾਂ ਨੂੰ ਵੰਡੀਆਂ ਵੈਕਸੀਨੇਸ਼ਨ ਦੀਆਂ ਕਿੱਟਾਂ 
– ਲਾਲੜੂ ਨੇੜੇ ਪੈਂਦੇ ਪਿੰਡ ਮਗਰਾ ਦੀ ਗਊਸ਼ਾਲਾ ਨੂੰ ਮਾਡਰਨ ਗਊਸ਼ਾਲਾ ਵਜੋਂ ਵਿਕਸਿਤ ਕੀਤਾ ਜਾਵੇਗਾ 
– ਐਸ.ਏ.ਐਸ.ਨਗਰ ਸ਼ਹਿਰ ਦੇ ਪਾਰਕਾਂ ਨੂੰ ਨਵੀਂ ਦਿੱਖ ਪ੍ਰਦਾਨ ਕਰਨ ਲਈ 05 ਕਰੋੜ 75 ਲੱਖ ਰੁਪਏ ਖਰਚ ਕੀਤੇ ਜਾਣਗੇ 
ਐਸ.ਏ.ਐਸ.ਨਗਰ, 11 ਮਈ (ਵਿਸ਼ਵ ਵਾਰਤਾ)-ਪੰਜਾਬ ਦੀਆਂ  ਰਿਵਾਇਤੀ ਫਸਲਾਂ ਕਣਕ ਅਤੇ ਝੋਨਾ ਹੁਣ ਲਾਹੇਵਦ ਨਹੀਂ ਰਹੀਆਂ। ਰਾਜ ਦੇ ਕਿਸਾਨਾਂ ਦੀ ਆਰਥਿਕਤਾ ਨੂੰ ਮਜਬੂਤ ਕਰਨ ਲਈ ਪਸ਼ੂ ਪਾਲਣ ਵਿਭਾਗ ਰਾਜ ਵਿਚ ਪਸ਼ੂ ਪਾਲਣ, ਡੇਅਰੀ, ਮੱਛੀ ਪਾਲਣ ਅਤੇ ਪੋਲਟਰੀ, ਸੂਰ ਫਾਰਮਿੰਗ ਆਦਿ ਨੂੰ ਉਤਸ਼ਾਹਿਤ ਕਰੇਗਾ ਤਾਂ ਜੋ ਕਿਸਾਨ ਇੰਨ੍ਹਾਂ ਲਾਹੇਵੰਦ ਧੰਦਿਆਂ ਰਾਂਹੀ ਚੋਖੀ ਆਮਦਨ ਕਮਾ ਕੇ ਆਰਥਿਕ ਮੰਦਹਾਲੀ ਵਿਚੋਂ ਨਿਕਲ ਸਕਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਪੰਜਾਬ ਸ੍ਰ: ਬਲਬੀਰ ਸਿੰਘ ਸਿੱਧੂ ਨੇ ਰਾਜ ਵਿਚ ਪਸ਼ੂਆਂ ਨੂੰ ਗਲਘੋਟੂ ਬਿਮਾਰੀ ਤੋਂ ਬਚਾਉਣ ਲਈ ਮੁਹਾਲੀ ਸਥਿਤ ਨਗਰ ਨਿਗਮ ਦੀ ਗਊਸ਼ਾਲਾ ਤੋਂ ਟੀਕਕਰਨ ਮੁਹਿੰਮ ਦਾ ਆਗਾਜ਼ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।  ਉਨ੍ਹਾਂ ਇਸ ਮੌਕੇ ਵੈਟਨਰੀ ਅਫਸਰਾਂ ਨੂੰ ਵੈਕਸੀਨੇਸ਼ਨ ਦੀਆਂ ਕਿੱਟਾਂ ਵੀ ਵੰਡੀਆਂ। 
ਸ੍ਰ: ਸਿੱਧੂ ਨੇ ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਰਾਜ ਵਿਚ ਹਰੇਕ ਪਸ਼ੂ ਨੂੰ  ਗਲ ਘੋਟੂ ਬਿਮਾਰੀ ਤੋਂ ਬਚਾਉਣ ਲਈ ਉਨ੍ਹਾਂ ਦਾ ਟੀਕਾਕਰਨ ਕੀਤਾ ਜਾਵੇ ਅਤੇ ਇਹ  ਪਹਿਲੀ ਵਾਰ ਹੋਵੇਗਾ ਕਿ ਇਸ ਵਾਰ ਅਵਾਰਾ ਪਸ਼ੂਆਂ ਦਾ ਵੀ ਟੀਕਕਰਨ ਕੀਤਾ ਜਾਵੇਗਾ। ਸ੍ਰ: ਸਿੱਧੂ ਨੇ ਦੱਸਿਆ ਕਿ ਪਸ਼ੂਆਂ ਨੂੰ ਗਲ ਘੋਟੂ ਦੀ ਬਿਮਾਰੀ ਕਈ ਵਾਰ ਅਵਾਰਾ ਪਸ਼ੂਆਂ ਤੋਂ ਲੱਗਦੀ ਹੈ। ਜਿੰਨ੍ਹਾਂ ਦਾ ਟੀਕਾਕਰਨ ਨਹੀਂ ਕੀਤਾ ਜਾਂਦਾ । ਇਸ ਲਈ ਗਲ ਘੋਟੂ ਦੀ ਬਿਮਾਰੀ ਨੂੰ ਪੱਕੇ ਤੌਰ ਤੇ ਨੱਥ ਪਾਉਣ ਲਈ ਇਸ ਵਾਰ ਅਵਾਰਾ ਪਸ਼ੂਆਂ ਨੂੰ ਵੀ ਟੀਕੇ ਲਗਾਏ ਜਾਣਗੇ ਤਾਂ ਜੋ ਕਿਸੇ ਵੀ ਪਸੂ ਪਾਲਣ ਦਾ ਮਾਲੀ ਨੁਕਸਾਨ ਨਾ ਹੋਵੇ। ਉਨ੍ਹਾਂ ਇਸ ਮੌਕੇ ਦੱਸਿਆ ਕਿ ਵੈਟਨਰੀ ਅਫਸਰਾਂ/ਡਾਕਟਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਘਰ ਘਰ ਜਾ ਕੇ ਪਸ਼ੂਆਂ ਦੇ ਟੀਕੇ ਲਗਾਉਣ ਨੂੰ ਯਕੀਨੀ ਬਣਾਉਣ ਅਤੇ ਟੀਕਾਕਰਨ ਦਾ ਕੰਮ ਬਰਸਾਤ ਤੋਂ ਪਹਿਲਾਂ- ਪਹਿਲਾਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਰਾਜ ਵਿਚ 72 ਲੱਖ ਪਸ਼ੂਆਂ ਨੂੰ ਟੀਕੇ ਲਗਾਏ ਜਾਣਗੇ। 
ਪੱਤਰਕਾਰਾਂ ਵੱਲੋਂ ਮੁਹਾਲੀ ਸ਼ਹਿਰ ਵਿਚ ਅਵਾਰਾ ਪਸ਼ੂਆਂ ਨੂੰ ਨੱਥ ਪਾਉਣ ਦੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ  ਸ਼ਹਿਰ ਵਿਚਲੇ ਅਵਾਰਾ ਪਸ਼ੂਆਂ ਨੂੰ ਫੜਨ ਲਈ ਨਗਰ ਨਿਗਮ ਅਤੇ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਮਿਲ ਕੇ ਕੰਮ ਕਰਨਗੀਆਂ ਅਤੇ ਅਵਾਰਾ ਪਸ਼ੂਆਂ ਨੂੰ ਲਾਲੜੂ ਨੇੜੇ ਪਿੰਡ ਮਗਰਾ ਵਿਖੇ ਬਣੀ ਗਊਸ਼ਾਲਾ ਜਿਸ ਵਿਚ ਕਰੀਬ 2000 ਪਸ਼ੂ ਰੱਖਣ ਦੀ ਸਮਰੱਥਾ ਹੈ, ਵਿਖੇ ਭੇਜਿਆ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਮਗਰਾ ਗਊਸ਼ਾਲਾ ਨੂੰ ਮਾਡਰਨ ਗਊਸ਼ਾਲਾ ਵਜੋਂ ਵੀ ਵਿਕਸਤ ਕੀਤਾ ਜਾਵੇਗਾ ਅਤੇ ਇਸ ਗਊਸਾਲਾ ਵਿਚ ਦੁੱਧ ਦੇਣ ਵਾਲੇ ਪਸ਼ੁਆਂ ਨੂੰ ਵੱਖਰੇ ਤੌਰ ਤੇ ਰੱਖਿਆ ਜਾਵੇਗਾ ਤੇ ਗਊਸ਼ਾਲਾ ਵਿਚ ਰੱਖੇ ਪਸ਼ੂਆਂ ਦਾ ਇਲਾਜ ਪਸ਼ੂ ਪਾਲਣ ਵਿਭਾਗ ਖੁਦ ਕਰੇਗਾ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿਚ ਪਸ਼ੂ ਧਨ ਦਾ ਬਹੁਤ ਵੱਡਾ ਯੋਗਦਾਨ ਹੈ ਤੇ ਪਸੂ ਪਾਲਣ ਵਿਭਾਗ ਰਾਜ ਵਿਚ ਪਸ਼ੂ ਧਨ ਨੂੰ ਬਿਮਾਰੀ ਰਹਿਤ ਰੱਖਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਰਹੇਗਾ ਅਤੇ ਉਨ੍ਹਾਂ ਦੇ ਇਲਾਜ ਲਈ ਹਮੇਸਾ ਤਤਪਰ ਰਹੇਗਾ। ਸ੍ਰ:ਸਿੱਧੂ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁਹਾਲੀ ਸ਼ਹਿਰ ਦੇ ਪਾਰਕਾਂ ਨੂੰ ਨਵੀਂ ਦਿੱਖ ਪ੍ਰਦਾਨ ਕਰਨ ਲਈ 05 ਕਰੋੜ 75 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਮੁਹਾਲੀ ਸਥਿਤ ਗਊਸ਼ਾਲਾ ਲਈ ਵੀ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। 
ਇਸ ਮੌਕੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਸ੍ਰੀ ਅਮਰਜੀਤ ਸਿੰਘ ਨੇ ਦੱਸਿਆ ਕਿ ਰਾਜ ਵਿਚ ਬਰਸਾਤ ਤੋਂ ਪਹਿਲਾਂ ਪਹਿਲਾਂ ਪਸ਼ੂਆਂ ਦੇ 100 ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਰਾਜ ਦੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਸ਼ੂਆਂ ਦੇ ਟੀਕਾਕਰਨ ਲਈ ਪਸ਼ੂ ਪਾਲਣ ਵਿਭਾਗ ਦੀ ਟੀਮ ਨੂੰ ਪੂਰਾ ਪੂਰਾ ਸਹਿਯੋਗ ਦੇਣ ਅਤੇ ਕੋਈ ਵੀ ਪਸ਼ੂ  ਟੀਕਾਕਰਨ ਤੋਂ ਵਾਝਾਂ ਨਾ ਰਹੇ ਤਾਂ ਜੋ  ਪਸ਼ੂਆਂ ਦਾ ਗਲ ਘੋਟੂ ਬਿਮਾਰੀ ਤੋਂ ਬਚਾਅ ਹੋ ਸਕੇ। ਇਸ ਮੌਕੇ ਸ੍ਰ: ਸਿੱਧੂ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ ਚੰਦ ਸ਼ਰਮਾਂ ਮੱਛਲੀਕਲਾਂ,  ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸਵ ਜੈਨ, ਸੰਯੂਕਤ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਅਵਨੀਤ ਕੌਰ, ਸਹਾਇਕ ਕਮਿਸ਼ਨਰ ਸ੍ਰ:ਸਰਬਜੀਤ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪ੍ਰਮਾਤਮਾਂ ਸਰੂਪ, ਗਊਸ਼ਾਲਾ ਦੇ ਪ੍ਰਧਾਨ ਰਮੇਸ ਕੁਮਾਰ, ਕੌਂਸਲਰ ਜਸਬੀਰ ਸਿੰਘ ਮਣਕੂ ਅਤੇ ਸੁਨੀਲ ਕੁਮਾਰ ਪਿੰਕਾ, ਸੁਰਿੰਦਰ ਕੁਮਾਰ ਸਰਮਾਂ, ਜੀ.ਐਸ.ਰਿਆੜ ਸਮੇਤ ਗਊਸਾਲਾ ਕਮੇਟੀ ਦੇ ਨੂਮਾਇੰਦੇ ਅਤੇ ਪਸ਼ੂ ਪਾਲਣ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। 
ਫੋਟੋ ਕੈਪਸ਼ਨ :  1) ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ੍ਰ: ਬਲਬੀਰ ਸਿੰਘ ਸਿੱਧੂ ਨਗਰ ਨਿਗਮ ਮੁਹਾਲੀ ਦੀ ਗਊਸ਼ਾਲਾ ਤੋਂ ਰਾਜ ਵਿਚ ਪਸ਼ੂ ਧਨ ਨੂੰ ਗਲ ਘੋਟੂ ਬਿਮਾਰੀ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਦਾ ਆਗਾਜ਼ ਕਰਦੇ ਹੋਏ। 
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

by Navjot
November 11, 2026
0

  ਪਟਨਾ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਬਿਹਾਰ ਦੇ ਦਰਭੰਗਾ ਜ਼ਿਲ੍ਹੇ ਵਿੱਚ NH-27 'ਤੇ 'ਬਾਜ਼ਾਰ ਸਮਿਤੀ ਚੌਕ' ਨੇੜੇ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11ਨਵੰਬਰ (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

by Ranjit Singh
November 11, 2026
0

Punjab 'ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ - 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ - 16...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

by Navjot
November 11, 2026
0

  ਪਟਨਾ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਬਿਹਾਰ ਦੇ ਦਰਭੰਗਾ ਜ਼ਿਲ੍ਹੇ ਵਿੱਚ NH-27 'ਤੇ 'ਬਾਜ਼ਾਰ ਸਮਿਤੀ ਚੌਕ' ਨੇੜੇ...

Most Popular

ਪੁਲਿਸ ਨੇ ਬੈਂਕ ਖਾਤਾ ਧਾਰਕਾਂ ਵਜੋਂ ਧੋਖਾਧੜੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼ ; ਦੋ ਗ੍ਰਿਫ਼ਤਾਰ, 2.5 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਪੁਲਿਸ ਨੇ ਬੈਂਕ ਖਾਤਾ ਧਾਰਕਾਂ ਵਜੋਂ ਧੋਖਾਧੜੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼ ; ਦੋ ਗ੍ਰਿਫ਼ਤਾਰ, 2.5 ਕਰੋੜ ਰੁਪਏ ਦੀ ਜਾਇਦਾਦ ਜ਼ਬਤ

by Navjot
2 weeks ago
0

  ਨਵੀਂ ਦਿੱਲੀ, 29 ਅਕਤੂਬਰ (ਵਿਸ਼ਵ ਵਾਰਤਾ) - ਦਿੱਲੀ ਪੁਲਿਸ ਦੇ ਸੈਂਟਰਲ ਜ਼ਿਲ੍ਹੇ ਨੇ ਬੈਂਕ ਖਾਤਾ ਧਾਰਕਾਂ ਦੀ ਨਕਲ (ਜਾਲਸਾਜ਼ੀ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 