ਚੰਡੀਗੜ੍ਹ/ਸ਼ਿਮਲਾ, 12 ਦਸੰਬਰ (ਵਿਸ਼ਵ ਵਾਰਤਾ) : ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ ਵਿਚ ਬੀਤੇ ਦੋ ਦਿਨਾਂ ਤੋਂ ਭਾਰੀ ਬਰਫਬਾਰੀ ਜਾਰੀ ਹੈ, ਜਿਸ ਨਾਲ ਇਨ੍ਹਾਂ ਇਲਾਕਿਆਂ ਵਿਚ ਤਾਪਮਾਨ ਪਹਿਲਾਂ ਦੇ ਮੁਕਾਬਲੇ ਕਾਫੀ ਹੇਠਾਂ ਆ ਗਿਆ ਹੈ| ਸ੍ਰੀਨਗਰ ਵਿਚ ਅੱਜ ਸੀਜ਼ਨ ਦੀ ਪਹਿਲੀ ਬਰਫਬਾਰੀ ਹੋਈ|
ਦੂਸਰੇ ਪਾਸੇ ਸ਼ਿਮਲਾ ਵਿਚ ਵੀ ਅੱਜ ਭਾਰੀ ਬਰਫਬਾਰੀ ਹੋਈ, ਜਿਸ ਕਾਰਨ ਇਥੇ ਸੈਲਾਨੀਆਂ ਦੀ ਗਿਣਤੀ ਵੀ ਵਧਦੀ ਹੀ ਜਾ ਰਹੀ ਹੈ| ਪਹਾੜੀ ਇਲਾਕਿਆਂ ਵਿਚ ਹੋਈ ਬਰਫਬਾਰੀ ਨਾਲ ਸੈਲਾਨੀਆਂ ਵਿਚ ਭਾਰੀ ਉਤਸ਼ਾਹ ਹੈ ਅਤੇ ਉਹ ਇਸ ਦਾ ਪੂਰਾ ਆਨੰਦ ਮਾਣ ਰਹੇ ਹਨ|
ਇਸ ਦੌਰਾਨ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਪਹਾੜੀ ਇਲਾਕਿਆਂ ਵਿਚ ਹੋਰ ਬਰਫ ਪੈਣ ਦੀ ਸੰਭਾਵਨਾ ਹੈ|
National News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦਾ 117ਵਾਂ ਐਪੀਸੋਡ ਅੱਜ
National News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਮਨ ਕੀ ਬਾਤ' ਪ੍ਰੋਗਰਾਮ ਦਾ 117ਵਾਂ ਐਪੀਸੋਡ ਅੱਜ ਚੰਡੀਗੜ੍ਹ, 29ਦਸੰਬਰ(ਵਿਸ਼ਵ ਵਾਰਤਾ)...