ਪਹਿਲਵਾਨਾਂ ‘ਤੇ ਐਫਆਈਆਰ ਦਰਜ ਕਰਨ ਦੀ ਪਟੀਸ਼ਨ ‘ਤੇ ਸੁਣਵਾਈ ਅੱਜ
ਚੰਡੀਗੜ੍ਹ,25ਮਈ(ਵਿਸ਼ਵ ਵਾਰਤਾ)- ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਪਹਿਲਵਾਨ ਲਗਾਤਾਰ 32 ਦਿਨਾਂ ਤੋਂ ਜੰਤਰ-ਮੰਤਰ ‘ਤੇ ਧਰਨੇ ‘ਤੇ ਬੈਠੇ ਹਨ। ਇਸੇ ਦੌਰਾਨ ਬੁੱਧਵਾਰ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਪਹਿਲਵਾਨਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਸ਼ਿਕਾਇਤਕਰਤਾ ਬਮ ਬਮ ਮਹਾਰਾਜ ਦੇ ਵਕੀਲ ਏਪੀ ਸਿੰਘ ਵੱਲੋਂ ਦਾਇਰ ਕੀਤੀ ਗਈ ਹੈ। ਜਿਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਝੂਠੇ ਦੋਸ਼ ਲਗਾਉਣ ਦੀ ਗੱਲ ਕਹੀ ਗਈ ਹੈ। ਇਸ ਪਟੀਸ਼ਨ ‘ਤੇ ਅੱਜ ਯਾਨੀ ਵੀਰਵਾਰ ਨੂੰ ਸੁਣਵਾਈ ਹੋਵੇਗੀ। ਇਹ ਦੋਸ਼ ਪਹਿਲਵਾਨ ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ‘ਤੇ ਲਗਾਏ ਗਏ ਹਨ।