ਪਹਿਲੀ ਵਾਰ ਇੱਕੋ ਸਟੇਜ ਤੇ ਇੱਕਠੇ ਨਜ਼ਰ ਆਉਣਗੇ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਚੰਡੀਗੜ੍ਹ,5 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਵਿਖੇ ਹੋਣ ਵਾਲੀ ਰੈਲੀ ਵਿੱਚ ਸ਼ਾਮਿਲ ਹੋਣਗੇ। ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਤੋਂ ਅਸਤੀਫਾ ਦੇਣ ਅਤੇ ਆਪਣੀ ਪਾਰਟੀ ਬਣਾ ਕੇ ਭਾਜਪਾ ਨਾਲ ਗੱਠਜੋੜ ਦੇ ਐਲਾਨ ਤੋਂ ਬਾਅਦ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਦੋਵੇ ਆਗੂ ਸਟੇਜ ਤੇ ਇੱਕਠੇ ਨਜ਼ਰ ਆਉਣਗੇ। ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਅੱਜ ਪੰਜਾਬ ਵਿੱਚ ਕਈ ਵੱਡੇ ਵਿਕਾਸ ਪ੍ਰਜਾਕੈਟਾਂ ਦੀ ਸ਼ੁਰੂਆਤ ਕਰਨਗੇ। ਇਹਨਾਂ ਪ੍ਰਜੈਕਟਾਂ ਦੀ ਲਾਗਤ ਲਗਭਗ 43ਹਜ਼ਾਰ ਕਰੋੜ ਰੁਪਏ ਦੱਸੀ ਜਾ ਰਹੀ ਹੈ। ਪਹਿਲਾਂ ਤੋਂ ਐਲਾਨੇ ਇਹਨਾਂ ਪ੍ਰਾਜੈਕਟਾਂ ਤੋੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਕਿਸਾਨਾਂ ਲਈ ਕੋਈ ਹੋਰ ਵੱਡਾ ਐਲਾਨ ਵੀ ਕਰ ਸਕਦੇ ਹਨ।