ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਗ੍ਰਹਿ ਮੰਤਰਾਲੇ ਨੇ ਜਾਰੀ ਕੀਤੀ ਐਡਵਾਈਜ਼ਰੀ
ਪੜ੍ਹੋ ਜਾਰੀ ਕੀਤੀਆਂ ਕਿਹੜੀਆਂ ਹਿਦਾਇਤਾਂ
ਚੰਡੀਗੜ੍ਹ,27 ਮਈ(ਵਿਸ਼ਵ ਵਾਰਾਤ)-ਭਾਰਤ ਦੇ ਗ੍ਰਹਿ ਮੰਤਰਾਲੇ ਨੇ ਸਿੱਖ ਜੱਥੇਬੰਦੀਆਂ ਲਈ ਇੱਕ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਦੱਸ ਦਈਏ ਕਿ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਜੂਨ ਮਹੀਨੇ ਵਿੱਚ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਰਿਹਾ ਹੈ ਪਰ ਇਸ ਲਈ ਰਵਾਨਾ ਹੋਣ ਤੋਂ ਪਹਿਲਾਂ ਭਾਰਤ ਦੇ ਗ੍ਰਹਿ ਮੰਤਰਾਲੇ ਨੇ ਇੱਕ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਇਹ ਸਭ ਰਾਜਾਂ ਅਤੇ ਖਾਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਜਾਰੀ ਕੀਤਾ ਗਿਆ ਹੈ। ਇਸ ਐਡਵਾਈਜ਼ਰੀ ਵਿੱਚ ਸਾਫ਼ ਤੌਰ ‘ਤੇ ਕਿਹਾ ਗਿਆ ਹੈ ਕਿ ਪਾਕਿਸਤਾਨ ਜਾਣ ਵਾਲੇ ਪ੍ਰਾਹੁਣਚਾਰੀ ਤੋਂ ਦੂਰੀ ਬਣਾ ਕੇ ਰੱਖਣ ਅਤੇ ਇਸ ਦੇ ਨਾਲ ਹੀ ਸਾਰੇ ਸ਼ਰਧਾਲੂਆਂ ਨੂੰ ਪਾਕਿਸਤਾਨੀ ਨਾਗਰਿਕਾਂ ਵੱਲੋਂ ਦਿੱਤੇ ਨਿੱਜੀ ਸੱਦੇ ਨੂੰ ਠੁਕਰਾ ਦੇਣ ਲਈ ਕਿਹਾ ਗਿਆ ਹੈ। ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਕੋਈ ਵੀ ਸ਼ਰਧਾਲੂ ਪਾਕਿਸਤਾਨ ਵਿੱਚ ਕਿਸੇ ਦਾ ਮਹਿਮਾਨ ਨਾ ਬਣੇ ਅਤੇ ਮਹਿਮਾਨਨਿਵਾਜ਼ੀ ਨਾ ਕਰੇ।ਇਸ ਹਦਾਇਤ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸੰਗਤਾਂ ਨੂੰ ਸਪੱਸ਼ਟ ਕੀਤਾ ਗਿਆ ਹੈ।