ਟੀ-20 ਵਿਸ਼ਵ ਕੱਪ 2022- ਪਾਕਿਸਤਾਨ ਬਨਾਮ ਦੱਖਣੀ ਅਫਰੀਕਾ
ਪਾਕਿਸਤਾਨ ਦੀਆਂ ਸੈਮੀਫਾਈਨਲ ‘ਚ ਪਹੁੰਚਣ ਦੀਆਂ ਉਮੀਦਾਂ ਅਜੇ ਵੀ ਬਰਕਰਾਰ :ਦੱਖਣੀ ਅਫਰੀਕਾ ਨੂੰ ਦਿੱਤੀ ਮਾਤ
ਪੜ੍ਹੋ, ਅੱਜ ਦੇ ਮੈਚ ਦਾ ਹਾਲ
ਚੰਡੀਗੜ੍ਹ, 3ਨਵੰਬਰ(ਵਿਸ਼ਵ ਵਾਰਤਾ)-ਟੀ-20 ਵਿਸ਼ਵ ਕੱਪ ਦੇ 36ਵੇਂ ਮੈਚ ‘ਚ ਪਾਕਿਸਤਾਨ ਨੇ ਦੱਖਣੀ ਅਫਰੀਕਾ ਨੂੰ 33 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਨਾਲ ਪਾਕਿਸਤਾਨੀ ਟੀਮ ਅਜੇ ਵੀ ਸੈਮੀਫਾਈਨਲ ਦੀ ਦੌੜ ਵਿੱਚ ਬਰਕਰਾਰ ਹੈ।
ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੇ 20 ਓਵਰਾਂ ‘ਚ 9 ਵਿਕਟਾਂ ਦੇ ਨੁਕਸਾਨ ‘ਤੇ 185 ਦੌੜਾਂ ਬਣਾਈਆਂ। ਸਭ ਤੋਂ ਵੱਧ ਦੌੜਾਂ ਸ਼ਾਦਾਬ ਖਾਨ ਦੇ ਬੱਲੇ ਤੋਂ ਆਈਆਂ, ਉਸ ਨੇ 22 ਗੇਂਦਾਂ ਵਿੱਚ 52 ਦੌੜਾਂ ਦੀ ਪਾਰੀ ਖੇਡੀ। ਇਸ ਦੌਰਾਨ ਸ਼ਾਦਾਬ ਨੇ 4 ਛੱਕੇ ਅਤੇ 3 ਚੌਕੇ ਲਗਾਏ। ਇਸ ਦੇ ਨਾਲ ਹੀ ਇਫਤਿਖਾਰ ਅਹਿਮਦ ਨੇ 35 ਗੇਂਦਾਂ ‘ਚ 51 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਲਈ ਐਨਰਿਕ ਨੌਰਟੀਆ ਨੇ ਸਭ ਤੋਂ ਵੱਧ 4 ਵਿਕਟਾਂ ਲਈਆਂ। ਜਵਾਬ ‘ਚ ਦੱਖਣੀ ਅਫਰੀਕਾ ਨੇ 9 ਓਵਰਾਂ ‘ਚ 4 ਵਿਕਟਾਂ ਦੇ ਨੁਕਸਾਨ ‘ਤੇ 69 ਦੌੜਾਂ ਬਣਾਈਆਂ ਸਨ, ਜਦੋਂ ਮੀਂਹ ਕਾਰਨ ਮੈਚ ਨੂੰ ਰੋਕ ਦਿੱਤਾ ਗਿਆ ਸੀ ਅਤੇ ਡਕਵਰਥ ਲੁਈਸ ਨਿਯਮ ਦੇ ਮੁਤਾਬਕ 14 ਓਵਰਾਂ ‘ਚ 142 ਦੌੜਾਂ ਦਾ ਟੀਚਾ ਮਿਲਿਆ ਅਤੇ ਅਫਰੀਕੀ ਟੀਮ 9 ਵਿਕਟਾਂ ‘ਤੇ ਸਿਰਫ 108 ਦੌੜਾਂ ਬਣਾਈਆਂ।