ਪਾਕਿਸਤਾਨ ਦੇ ਬਲੋਚਿਸਤਾਨ ‘ਚ ਧਮਾਕਾ – 4 ਦੀ ਮੌਤ
ਚੰਡੀਗੜ੍ਹ,26ਫਰਵਰੀ(ਵਿਸ਼ਵ ਵਾਰਤਾ)- ਪਾਕਿਸਤਾਨ ਦੇ ਬਲੋਚਿਸਤਾਨ ‘ਚ ਧਮਾਕਾ ਹੋਇਆ ਹੈ। ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਇਹ ਧਮਾਕਾ ਇੱਕ ਮੋਟਰਸਾਈਕਲ ‘ਤੇ ਰੱਖੇ ਇੱਕ ਘਰੇਲੂ ਬੰਬ ਕਾਰਨ ਹੋਇਆ ਸੀ। ਕਿਸੇ ਵੀ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਇਸ ਘਟਨਾ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਘੱਟੋ-ਘੱਟ 12 ਹੋਰ ਜ਼ਖਮੀ ਹੋਏ ਹਨ। ਜ਼ਿਆਦਾਤਰ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਹ ਧਮਾਕਾ ਬਰਖਾਨ ਸ਼ਹਿਰ ਦੇ ਰਖਾਨੀ ਬਾਜ਼ਾਰ ‘ਚ ਹੋਇਆ। ਦੱਸਿਆ ਜਾ ਰਿਹਾ ਹੈ ਕਿ ਇਸ ਮਾਰਕੀਟ ਵਿੱਚ ਕਾਫੀ ਭੀੜ ਰਹਿੰਦੀ ਹੈ ਅਤੇ ਇੱਥੇ ਪਾਰਕਿੰਗ ਦੀ ਕੋਈ ਸਹੂਲਤ ਨਹੀਂ ਹੈ। ਬੇਤਰਤੀਬ ਆਵਾਜਾਈ ਦੇ ਵਿਚਕਾਰ ਇੱਕ ਮੋਟਰਸਾਈਕਲ ਖੜ੍ਹਾ ਸੀ, ਇਸ ‘ਚ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ ਯਾਨੀ IED ਲਗਾਇਆ ਗਿਆ ਸੀ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਧਮਾਕੇ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।