ਪਾਕਿਸਤਾਨ – ਪੰਜਾਬ ਸੂਬੇ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣੀ ਮਰੀਅਮ ਨਵਾਜ਼
ਚੰਡੀਗੜ੍ਹ,24ਫਰਵਰੀ(ਵਿਸ਼ਵ ਵਾਰਤਾ) ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਧੀ ਮਰੀਅਮ ਨਵਾਜ਼ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਹਨਾਂ ਨੂੰ ਸ਼ੁੱਕਰਵਾਰ ਨੂੰ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (PML-N) ਵਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਚੁਣਿਆ ਗਿਆ। ਸਪੀਕਰ ਸਿਬਤੇਨ ਖਾਨ ਨੇ ਪੀਐਮਐਲ-ਐਨ ਅਤੇ ਇਸ ਦੇ ਸਹਿਯੋਗੀ ਪਾਰਟੀਆਂ ਦੇ 215 ਸੰਸਦ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਜਦਕਿ ਸੁੰਨੀ ਇਤੇਹਾਦ ਕੌਂਸਲ (ਐਸਆਈਸੀ) ਦੇ 98 ਮੈਂਬਰਾਂ ਨੇ ਵੀ ਸਹੁੰ ਚੁੱਕੀ। ਮੁੱਖ ਮੰਤਰੀ ਬਣਨ ਤੋਂ ਬਾਅਦ ਮਰੀਅਮ ਨੇ ਲੋਕਾਂ ਦਾ ਧੰਨਵਾਦ ਕੀਤਾ। ਮਰੀਅਮ ਦੇ ਸਹੁੰ ਚੁੱਕ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਦੇ ਮੈਂਬਰਾਂ ਨੇ ਨਾਅਰੇਬਾਜ਼ੀ ਕੀਤੀ।