ਪਾਕਿਸਤਾਨ ਵਿੱਚ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਨਾ ਸਿੱਖ ਕੌਮ ਨੂੰ ਸਿੱਧਾਂ ਚੈਲੰਜ : ਫੈਡਰੇਸ਼ਨ
ਆਫਿਗਨੇਸਤਾਨ ਵਿੱਚ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ
ਚੰਡੀਗੜ੍ਹ,18 ਅਗਸਤ:ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਨਰਲ ਸਕੱਤਰ ਸ ਕੁਲਦੀਪ ਸਿੰਘ ਮਜੀਠੀਆਂ ਤੇ ਹਰਸ਼ਰਨ ਸਿੰਘ ਭਾਤਪੁਰ ਜੱਟਾਂ ਨੇ ਜਾਰੀ ਕੀਤੇ ਗਏ ਇੱਕ ਸਾਂਝੇ ਬਿਆਨ ਵਿੱਚ ਕਿਹਾ ਜਿਸ ਤਰ੍ਹਾ ਪਾਕਿਸਤਾਨ ਦੇ ਸ਼ਹਿਰ ਲਾਹੌਰ ਦੇ ਕਿਲੇ ਵਿੱਚ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਸ਼ਰਾਰਤੀ ਅਨਸਰਾਂ ਵਲੋਂ ਜਬਰਦਸਤੀ ਤੋੜਿਆਂ ਗਿਆ ਹੈ ਇਸ ਨਾਲ ਪਾਕਿਸਤਾਨ ਵਿੱਚ ਬੈਠੇ ਲੋਕਾਂ ਦੇ ਮਨਸੂਬੇ ਬੇਨਕਾਬ ਹੋ ਗੲੇ ਹਨ ਕਿ ਉਹਨਾਂ ਅੰਦਰ ਘੱਟ ਗਿਣਤੀ ਕੌਮਾਂ ਪ੍ਰਤੀ ਕਿੰਨੀ ਜ਼ਿਆਦਾ ਨਫ਼ਰਤ ਹੈ । ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਨਾ ਸਿੱਖ ਕੌਮ ਨੂੰ ਸਿੱਧਾਂ ਚੈਲੇੰਜ ਹੈ । ਉਹਨਾਂ ਕਿਹਾ ਮਹਾਰਾਜਾ ਰਣਜੀਤ ਸਿੰਘ ਸਿੱਖ ਕੌਮ ਦੀ ਅਣਖ ਤੇ ਗ਼ੈਰਤ ਦਾ ਪ੍ਰਤੀਕ ਹੈ । ਉਹਨਾਂ ਕਿਹਾ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਗੁਰਦੁਆਰੇ ਤੇ ਮੰਦਰਾਂ ਤੇ ਹੋ ਰਹੇ ਹਮਲਿਆਂ ਨੂੰ ਸਿੱਖ ਕੌਮ ਕਿਸੇ ਕ਼ੀਮਤ ਤੇ ਬਰਦਾਸ਼ਤ ਨਹੀਂ ਕਰੇਗੀ । ਉਹਨਾਂ ਭਾਰਤ ਦੇ ਬਦੇਸ਼ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਾਕਿਸਤਾਨ ਸਰਕਾਰ ਨਾਲ ਸੰਪਰਕ ਕਰਕੇ ਮਹਾਰਾਜਾ ਰਣਜੀਤ ਸਿੰਘ ਦਾ ਤੋੜਿਆਂ ਗਿਆ ਬੁੱਤ ਉਸੇ ਜਗ੍ਹਾ ਸਥਾਪਤ ਕੀਤਾ ਜਾਵੇ । ਉਹਨਾਂ ਭਾਰਤ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਆਫਿਗਨੇਸਤਾਨ ਵਿੱਚ ਤਾਲਿਬਾਨ ਨੇਤਾਵਾਂ ਵਲੋਂ ਕੀਤੇ ਗਏ ਰਾਜ ਪਲਟੇ ਕਾਰਨ ਉਥੇ ਰਹਿ ਰਹੇ ਘੱਟ ਗਿਣਤੀਆਂ ਸਿੱਖਾਂ ਤੇ ਹਿੰਦੂਆਂ ਵਲੋ ਜੇ ਉਹ ਸਵੈ ਇੱਛਾ ਨਾਲ ਭਾਰਤ ਆਉਣਾ ਚਾਹੁੰਦੇ ਹਨ ਤਾਂ ਉਹਨਾਂ ਨੂੰ ਭਾਰਤ ਲਿਆਉਣ ਦੇ ਪੁਖਤਾ ਪ੍ਰਬੰਧ ਕਰਕੇ ਉਹਨਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਤੁਰੰਤ ਕੀਤਾ ਜਾਵੇ । ਪਰ ਜੇ ਉਹ ਅਫਿਗਾਨੇਸਤਾਨ ਵਿੱਚ ਹੀ ਰਹਿਣਾ ਪਸੰਦ ਕਰਦੇ ਹਨ ਤਾਂ ਇਸ ਲਈ ਵੀ ਤਾਲਿਬਾਨ ਆਗੂਆਂ ਨਾਲ ਸੰਪਰਕ ਕਰਕੇ ਘੱਟ ਗਿਣਤੀਆਂ ਦੀ ਸੁਰੱਖਿਆ ਹਰ ਹਾਲਤ ਵਿੱਚ ਯਕੀਨੀ ਬਣਾਈ ਜਾਵੇ ।