ਪਾਕਿਸਤਾਨ ਸਰਕਾਰ ਦਾ ਅਧਿਕਾਰਤ ਟਵਿੱਟਰ ਅਕਾਊਂਟ ਭਾਰਤ ਨੇ ਕੀਤਾ ਬੈਨ
ਪੜ੍ਹੋ ਪੂਰੀ ਖਬਰ
ਚੰਡੀਗੜ੍ਹ,1 ਅਕਤੂਬਰ(ਵਿਸ਼ਵ ਵਾਰਤਾ)- ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਦੀ ਸਰਕਾਰ ਦੇ ਅਧਿਕਾਰਤ ਟਵਿੱਟਰ ਹੈਂਡਲ ਨੂੰ ਭਾਰਤ ਸਰਕਾਰ ਵੱਲੋਂ ਬੈਨ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰਾ ਪਿਛਲੇ ਕੁੱਝ ਮਹੀਨਿਆਂ ਵਿੱਚ ਭਾਰਤ ਸਰਕਾਰ ਵੱਲੋਂ ਇਸ ਤਰ੍ਹਾਂ ਦੀ ਇਹ ਦੂਜੀ ਕਾਰਵਾਈ ਹੈ। ਇਸਤੋਂ ਪਹਿਲਾਂ ਜੁਲਾਈ ਮਹੀਨੇ ਵਿੱਚ ਵੀ ਇਹ ਅਕਾਊਂਟ ਬੰਦ ਕਰ ਦਿੱਤਾ ਗਿਆ ਸੀ। ਹਾਲਾਂਕਿ ਇਸ ਨੂੰ ਬਾਅਦ ਵਿੱਚ ਮੁੜ ਚਾਲੂ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਪਾਕਿਸਤਾਨ ਦੇ ਕੁੱਝ ਮੀਡੀਆ ਕਰਮਚਾਰੀਆਂ ਦੇ ਅਕਾਊਂਟ ਵੀ ਭਾਰਤ ਸਰਕਾਰ ਨੇ ਬੰਦ ਕਰ ਦਿੱਤੇ ਹਨ।