ਇਸਲਾਮਾਬਾਦ, 19 ਸਤੰਬਰ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਇਸਲਾਮਾਬਾਦ ਹਾਈਕੋਰਟ ਨੇ ਅੱਜ ਵੱਡੀ ਰਾਹਤ ਦਿੰਦਿਆਂ ਉਹਨਾਂ ਦੀ ਸਜ਼ਾ ਉਤੇ ਰੋਕ ਲਾ ਦਿੱਤੀ ਹੈ।
ਇਸ ਤੋਂ ਇਲਾਵਾ ਅਦਾਲਤ ਨੇ ਨਵਾਜ਼ ਸ਼ਰੀਫ ਅਤੇ ਉਹਨਾਂ ਦੀ ਬੇਟੀ ਮਰੀਅਮ ਅਤੇ ਜਵਾਈ ਸਫਦਰ ਦੀ ਰਿਹਾਈ ਦਾ ਆਦੇਸ਼ ਦਿੱਤਾ ਹੈ।
ਇਸ ਤੋਂ ਪਹਿਲਾਂ ਇਹਨਾਂ ਤਿੰਨਾਂ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕੈਦ ਦੀ ਸਜ਼ਾ ਸੁਣਾਈ ਗਈ ਸੀ।