ਪਾਣੀ ਦੇ ਤੇਜ ਵਹਾਅ ਵਿੱਚ ਰੁੜ੍ਹਿਆ ਹਾਈਵੇ ਤੇ ਬਣਿਆ ਪੁਲ
ਦੇਖੋ ਤਸਵੀਰਾਂ,ਆਵਾਜਾਈ ਕੀਤੀ ਗਈ ਪੂਰੀ ਤਰ੍ਹਾਂ ਨਾਲ ਬੰਦ
ਚੰਡੀਗੜ੍ਹ,27 ਅਗਸਤ(ਵਿਸ਼ਵ ਵਾਰਤਾ) ਉੱਤਰਾਖੰਡ ਦੇ ਦੇਹਰਾਦੂਨ-ਰਿਸ਼ੀਕੇਸ਼ ਹਾਈਵੇ ਤੇ ਜੋਖਨ ਨਦੀ ਤੇ ਰਾਨੀਪੋਖਾਰੀ ਵਿਖੇ ਬਣਿਆ ਪੁਲ ਦੀ ਇੱਕ ਹਿੱਸਾ ਪੂਰੀ ਤਰ੍ਹਾਂ ਨਾਲ ਪਾਣੀ ਦੇ ਤੇਜ ਵਹਾਅ ਵਿੱਚ ਰੁੜ੍ਹ ਗਿਆ ਹੈ। ਘਟਨਾ ਵਾਲੀ ਥਾਂ ਤੇ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ । ਜਾਣਕਾਰੀ ਦਿੰਦੇ ਹੋਏ ਜਿਲ੍ਹਾ ਅਧਿਕਾਰੀ ਆਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਟਰੈਫਿਕ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਗਿਆ ਹੈ। ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਵੀ ਮੌਕੇ ਤੇ ਪਹੁੰਚ ਗਈ ਹੈ।