ਪਾਣੀ ਨੂੰ ਲੈ ਕੇ ਆਤਿਸ਼ੀ ਦੀ ਅਣਮਿੱਥੇ ਸਮੇਂ ਭੁੱਖ ਹੜਤਾਲ ਖਤਮ, ‘ਆਪ’ ਸੰਸਦ ਮੈਂਬਰ ਪੀਐੱਮ ਮੋਦੀ ਨੂੰ ਲਿਖਣਗੇ ਪੱਤਰ
ਨਵੀਂ ਦਿੱਲੀ, 25 ਜੂਨ (ਵਿਸ਼ਵ ਵਾਰਤਾ) : ਦਿੱਲੀ ਦੇ ਜਲ ਮੰਤਰੀ ਆਤਿਸ਼ੀ ਪਿਛਲੇ ਪੰਜ ਦਿਨਾਂ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਸਨ। ਉਨ੍ਹਾਂ ਦੀ ਮੰਗ ਸੀ ਕਿ ਦਿੱਲੀ ਦੇ 28 ਲੱਖ ਲੋਕਾਂ ਨੂੰ 623 ਐਮਜੀਡੀ ਪਾਣੀ ਦਿੱਤਾ ਜਾਵੇ। ਆਤਿਸ਼ੀ ਦਾ ਕਹਿਣਾ ਸੀ ਕਿ 100 MGD ਪਾਣੀ ਲਗਾਤਾਰ ਘੱਟ ਆ ਰਿਹਾ ਸੀ ਇਸ ਲਈ ਉਨ੍ਹਾਂ ਵਲੋਂ ਭੁੱਖ ਹੜਤਾਲ ਕੀਤੀ ਗਏ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸਾਂਸਦ ਸੰਜੇ ਸਿੰਘ ਨੇ ਦੱਸਿਆ ਹੈ ਕਿ ਪਾਰਟੀ ਵੱਲੋ ਅਣਮਿੱਥੇ ਸਮੇ ਦੀ ਇਹ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬਰਸਾਤ ਹੋਈ ਹੈ ਜਿਸ ਕਾਰਨ ਪਾਣੀ ਦੀ ਸਮੱਸਿਆ ਘਟੀ ਹੈ। ਸੰਜੇ ਸਿੰਘ ਨੇ ਕਿਹਾ ਕਿ, ਇਸ ਮਾਮਲੇ ‘ਚ ਪਾਰਟੀ ਦੇ ਸਾਂਸਦ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖਣਗੇ।