ਪਾਰਟੀਬਾਜੀ ਤੋਂ ਹੱਟ ਕੇ ਪੰਜਾਬ ਅਤੇ ਦੇਸ਼ ਦਾ ਹਿੱਤ ਪਹਿਲਾਂ- ਸੰਸਦ ਮੈਂਬਰ ਮਨੀਸ਼ ਤਿਵਾੜੀ
ਪਿੰਡ ਗਿਦਰਪੁਰ ਅਤੇ ਸੈਦਪੁਰ ਵਿਖੇ ਕੀਤੀਆਂ ਜਨਤਕ ਮੀਟਿੰਗਾਂ ਮੋਹਾਲੀ, 15 ਫਰਵਰੀ(ਵਿਸ਼ਵ ਵਾਰਤਾ)- : ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਉਨ੍ਹਾਂ ਨੇ ਪਾਰਟੀਬਾਜ਼ੀ ਤੋਂ ਦੂਰ ਰਹਿ ਕੇ ਹਮੇਸ਼ਾ ਪੰਜਾਬ ਅਤੇ ਦੇਸ਼ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦਿੱਤੀ ਹੈ। ਜਿਸ ਤਹਿਤ ਉਨ੍ਹਾਂ ਪਿਛਲੇ ਦਿਨੀਂ ਪੰਜਾਬ ਵਿੱਚ ਕੋਲੇ ਦੀ ਸਪਲਾਈ ਦਾ ਮਾਮਲਾ ਸੰਸਦ ਵਿੱਚ ਜ਼ੋਰਦਾਰ ਢੰਗ ਨਾਲ ਉਠਾਇਆ ਸੀ। ਸੰਸਦ ਮੈਂਬਰ ਤਿਵਾੜੀ ਮੁਹਾਲੀ ਵਿਧਾਨ ਸਭਾ ਹਲਕੇ ਦੇ ਪਿੰਡਾਂ ਗਿਦਰਪੁਰ ਅਤੇ ਸੈਦਪੁਰ ਵਿੱਚ ਆਯੋਜਿਤ ਜਨ ਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ।
ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਹਮੇਸ਼ਾ ਪਾਰਟੀਬਾਜ਼ੀ ਤੋਂ ਦੂਰ ਰਹਿ ਕੇ ਪੰਜਾਬ ਅਤੇ ਦੇਸ਼ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦਿੱਤੀ ਹੈ। ਜਿਸ ਤਹਿਤ ਉਨ੍ਹਾਂ ਨੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੋਣ ਦੇ ਬਾਵਜੂਦ ਪਿਛਲੇ ਦਿਨੀਂ ਸੰਸਦ ਵਿੱਚ ਪੰਜਾਬ ਨੂੰ ਕੋਲੇ ਦੀ ਸਪਲਾਈ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਸੀ, ਕਿਉਂਕਿ ਪੰਜਾਬ ਵਿੱਚ ਬਿਜਲੀ ਉਤਪਾਦਨ ਲਈ ਕੋਲੇ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਕੋਲਾ ਉੜੀਸਾ ਤੋਂ ਪੰਜਾਬ ਆਉਂਦਾ ਹੈ, ਜਿਸਨੂੰ ਰੇਲ ਮਾਰਗ ਰਾਹੀਂ ਲਿਆਉਣ ਲਈ ਕਰੀਬ 1800 ਕਿਲੋਮੀਟਰ ਦਾ ਸਫ਼ਰ ਤੈਅ ਕਰਨਾ ਪੈਂਦਾ ਹੈ। ਪਰ ਕੇਂਦਰ ਸਰਕਾਰ ਨੇ ਇੱਕ ਹੁਕਮ ਜਾਰੀ ਕਰਕੇ ਕੋਲੇ ਨੂੰ ਸ੍ਰੀਲੰਕਾ ਦੇ ਰਸਤੇ ਪੈਰਾਦੀਪ ਬੰਦਰਗਾਹ ਰਾਹੀਂ ਪੂਰਬੀ ਸਮੁੰਦਰੀ ਤੱਟ ‘ਤੇ ਅਡਾਨੀ ਦੀਆਂ ਦਹੇਜ ਅਤੇ ਮੁਦਰਾ ਬੰਦਰਗਾਹਾਂ ‘ਤੇ ਉਤਾਰਨ ਅਤੇ ਉਥੋਂ ਕਰੀਬ 1500 ਕਿਲੋਮੀਟਰ ਦੂਰ ਰੇਲ ਰਾਹੀਂ ਪੰਜਾਬ ਲਿਆਉਣ ਲਈ ਕਿਹਾ ਹੈ। ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਇਸ ਨਾਲ ਬਿਜਲੀ ਉਤਪਾਦਨ ਦੀ ਲਾਗਤ ਵਧੇਗੀ ਅਤੇ ਸੂਬੇ ਨੂੰ ਵਿੱਤੀ ਨੁਕਸਾਨ ਹੋਵੇਗਾ। ਉਨ੍ਹਾਂ ਕੇਂਦਰ ਸਰਕਾਰ ਨੂੰ ਇਹ ਹੁਕਮ ਵਾਪਸ ਲੈਣ ਦੀ ਅਪੀਲ ਕੀਤੀ ਹੈ।
ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਹਲਕਾ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਤਰਜੀਹ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਜਿਸ ਵਿਚ ਹੋਰਨਾਂ ਤੋਂ ਇਲਾਵਾ ਜਸਵਿੰਦਰ ਸਿੰਘ ਸਰਪੰਚ, ਮਨਦੀਪ ਸਿੰਘ ਗੋਲਡੀ ਸਰਪੰਚ, ਜਰਨੈਲ ਸਿੰਘ, ਜਸਪਾਲ ਸਿੰਘ, ਗੁਰਮੇਲ ਸਿੰਘ, ਕੁਲਦੀਪ ਸਿੰਘ, ਅਜੈਬ ਸਿੰਘ, ਹਰਜੀਤ ਸਿੰਘ, ਰਣਜੀਤ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ |