ਪਾਰਟੀ ਦਫਤਰ ਦੇ ਉਦਘਾਟਨ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਖੋਲ੍ਹਿਆ ਕਾਂਗਰਸ ਖਿਲਾਫ ਮੋਰਚਾ
ਕਾਂਗਰਸ ਪਾਰਟੀ ਸਿਰਫ਼ ਡਰਾਮਾ ਕਰ ਰਹੀ ਹੈ,ਇਸ਼ਤਿਹਾਰ ਦੇਖ ਕੇ ਆਉਂਦੀ ਹੈ ਹਾਸੀ – ਕੈਪਟਨ ਅਮਰਿੰਦਰ ਸਿੰਘ
ਕਾਂਗਰਸੀ ਲੀਡਰਾਂ ਦੇ ਆਪਣੀ ਪਾਰਟੀ ਵਿੱਚ ਆਉਣ ਨੂੰ ਲੈ ਕੇ ਕਹੀ ਇਹ ਗੱਲ
ਚੰਡੀਗੜ੍ਹ,6 ਦਸੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਦੇ ਸੈਕਟਰ 9 ਵਿਖੇ ਆਪਣੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦੇ ਦਫਤਰ ਦਾ ਉਦਘਾਟਨ ਕੀਤਾ। ਇਸ ਦੌਰਾਨ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੈਪਟਨ ਨੇ ਆਪਣੀ ਪੁਰਾਣੀ ਪਾਰਟੀ ਕਾਂਗਰਸ ਵੱਲੋਂ ਆਏ ਦਿਨ ਕੀਤੇ ਜਾਂਦੇ ਵਾਅਦਿਆਂ ਤੇ ਤੰਜ ਕਰਦਿਆਂ ਕਿਹਾ ਕਿ ਐਲਾਨ ਕਰਨ ਅਤੇ ਉਹਨਾਂ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਵਿੱਚ ਸਮਾਂ ਲੱਗਦਾ ਹੈ,ਥੋੜ੍ਹੇ ਦਿਨ ਵਿੱਚ ਹੀ ਚੋਣ ਜ਼ਾਬਤਾ ਲੱਗ ਜਾਵੇਗਾ। ਹੁਣ ਕਾਂਗਰਸ ਸਿਰਫ ਡਰਾਮੇ ਕਰ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਭਾਜਪਾ ਅਤੇ ਅਕਾਲੀ ਦਲ(ਸੰਯੁਕਤ) ਨਾਲ ਮਿਲ ਕੇ ਲੜਨ ਦੀ ਗੱਲ ਨੂੰ ਦੁਹਰਾਉਂਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਨਾਲ ਗੱਲਬਾਤ ਚੱਲ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਦੇ ਨਾਲ ਹੀ ਕਿਹਾ ਕਿ ਜਿਵੇਂ ਹੀ ਪੰਜਾਬ ਵਿੱਚ ਚੋਣ ਜ਼ਾਬਤਾ ਲੱਗਦਾ ਹੈ,ਕਈ ਵੱਡੇ ਕਾਂਗਰਸੀ ਆਗੂ ਵੀ ਉਹਨਾਂ ਦੀ ਪਾਰਟੀ ਵਿੱਚ ਆ ਜਾਣਗੇ।