ਪਾਰਟੀ ਵਿਰੋਧੀ ਗਤਿਵਿਧੀਆਂ ਨੂੰ ਲੈ ਕੇ ਅਨੁਸ਼ਾਸਨੀ ਕਮੇਟੀ ਵੱਲੋਂ ਤਲਬ ਕੀਤੇ ਗਏ ਜਗਮੀਤ ਬਰਾੜ ਕੱਲ੍ਹ ਨੂੰ ਨਹੀਂ ਹੋਣਗੇ ਪਾਰਟੀ ਦਫ਼ਤਰ ਵਿੱਚ ਪੇਸ਼
ਚੰਡੀਗੜ੍ਹ 6 ਦਸੰਬਰ(ਵਿਸ਼ਵ ਵਾਰਤਾ) -ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਸੰਸਦ ਮੈਂਬਰ ਜਗਮੀਤ ਬਰਾੜ ਨੂੰ 6 ਦਸੰਬਰ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਪਾਰਟੀ ਵਿਰੋਧੀ ਬਿਆਨਾਂ ਬਾਰੇ ਨਿੱਜੀ ਤੌਰ ‘ਤੇ ਸਪੱਸ਼ਟੀਕਰਨ ਦੇਣ ਲਈ ਕਿਹਾ ਸੀ। ਪਰ, ਹੁਣ ਇਸ ਮਾਮਲੇ ਵਿੱਚ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਜਗਮੀਤ ਬਰਾੜ ਨੇ 6 ਦੀ ਥਾਂ 10 ਨੂੰ ਪੇਸ਼ ਹੋਣ ਦੀ ਮੰਗ ਕੀਤੀ ਗਈ ਹੈ। ਜਿਸ ਨੂੰ ਕਿ ਅਨੁਸਾਸ਼ਨੀ ਕਮੇਟੀ ਨੇ ਮੰਨਜ਼ੂਰ ਕਰ ਲਿਆ ਹੈ। ਹੁਣ ਜਗਮੀਤ ਬਰਾੜ 10 ਤਰੀਕ ਨੂੰ ਦੁਪਹਿਰ 1 ਵਜੇ ਪਾਰਟੀ ਦਫ਼ਤਰ ਵਿਖੇ ਆਪਣਾ ਜਵਾਬ ਦੇਣਗੇ। ਇਸ ਦੇ ਨਾਲ ਹੀ ਦੱਸ ਦਈਏ ਕਿ ਬੀਤੇ ਦਿਨੀਂ ਜਗਮੀਤ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਤਾਲਮੇਲ ਕਮੇਟੀ ਦਾ ਵਿਸਥਾਰ ਕਰਦਿਆਂ 12 ਮੈਂਬਰਾਂ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਇਸਤੋਂ ਇੱਕ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੇ ਜੱਥੇਬੰਦਕ ਢਾਂਚੇ ਦਾ ਐਲਾਨ ਕੀਤਾ ਸੀ। ਇਸ ਦੌਰਾਨ ਜਗਮੀਤ ਬਰਾੜ ਨੂੰ ਕੋਰ ਕਮੇਟੀ ਵਿੱਚ ਜਗ੍ਹਾ ਨਹੀਂ ਦਿੱਤੀ ਗਈ ਸੀ।
https://punjabi.wishavwarta.in/?p=233727























