ਪਾਰਟੀ ਵਿੱਚ ਉੱਠ ਰਹੀਆਂ ਬਗਾਵਤੀ ਸੁਰਾਂ ਵਿਚਾਲੇ ਸੁਖਬੀਰ ਬਾਦਲ ਨੇ ਭੰਗ ਕੀਤਾ ਸ਼੍ਰੋਮਣੀ ਅਕਾਲੀ ਦਲ ਦਾ ਜੱਥੇਬੰਦਕ ਢਾਂਚਾ
ਚੰਡੀਗੜ੍ਹ,29 ਜੁਲਾਈ(ਵਿਸ਼ਵ ਵਾਰਤਾ)-ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਮੁੱਚੀ ਜੱਥੇਬੰਦੀ ਨੂੰ ਭੰਗ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਕਾਲੀ ਦਲ ਦੀਆਂ ਸਾਰੀਆਂ ਇਕਾਈਆਂ, ਕੋਰ ਕਮੇਟੀਆਂ, ਅਹੁਦੇਦਾਰਾਂ ਸਮੇਤ ਸਾਰੇ ਵਿੰਗ ਵੀ ਭੰਗ ਕਰ ਦਿੱਤੇ ਗਏ ਹਨ। ਇਹ ਫੈਸਲਾ ਅਕਾਲੀ ਦਲ ਵਿੱਚ ਲੀਡਰਸ਼ਿਪ ਨੂੰ ਲੈ ਕੇ ਵਧ ਰਹੀ ਬਗਾਵਤ ਤੋਂ ਬਾਅਦ ਲਿਆ ਗਿਆ ਹੈ। ਜਿਕਰਯੋਗ ਹੈ ਕਿ ਰਾਸ਼ਟਰਪਤੀ ਚੋਣਾਂ ਵਿੱਚ ਭਾਜਪਾ ਉਮੀਦਵਾਰ ਨੂੰ ਸਮਰਥਨ ਦੇਣ ਨੂੰ ਲੈ ਕੇ ਪਹਿਲਾਂ ਵਿਧਾਇਕ ਮਨਪ੍ਰੀਤ ਇਆਲੀ ਨੇ ਲੀਡਰਸ਼ਿਪ ‘ਤੇ ਸਵਾਲ ਚੁੱਕੇ ਸਨ। ਇਸ ਮਗਰੋਂ ਸੀਨੀਅਰ ਆਗੂ ਤੇ ਕੋਰ ਕਮੇਟੀ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਵੀ ਕੋਰ ਕਮੇਟੀ ਦੀ ਮੀਟਿੰਗ ‘ਚੋਂ ਗਾਇਬ ਰਹੇ ਸਨ। ਜਿਸ ਤੋਂ ਬਾਅਦ ਕੱਲ੍ਹ ਦੇਰ ਰਾਤ ਸੁਖਬੀਰ ਬਾਦਲ ਨੇ ਜਥੇਬੰਦਕ ਢਾਂਚੇ ਨੂੰ ਭੰਗ ਕਰਨ ਦਾ ਐਲਾਨ ਕਰ ਦਿੱਤਾ। ਇਸ ਦੇ ਨਾਲ ਹੀ ਦੱਸਣਾ ਬਣਦਾ ਹੈ ਕਿ ਅਕਾਲੀ ਦਲ ਮੁਤਾਬਕ ਚੋਣ ਹਾਰ ਨੂੰ ਲੈ ਕੇ ਵਿਚਾਰ ਕਰਨ ਲਈ ਸੀਨੀਅਰ ਆਗੂ ਇਕਬਾਲ ਝੂੰਦਾਂ ਦੀ ਅਗਵਾਈ ਹੇਠ ਚੋਣ ਸਮੀਖਿਆ ਕਮੇਟੀ ਬਣਾਈ ਗਈ ਸੀ। ਇਸ ਕਮੇਟੀ ਦੇ ਸੁਝਾਅ ’ਤੇ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ 2007 ਤੋਂ 2017 ਤੱਕ ਅਕਾਲੀ ਦਲ ਦੀ ਸਰਕਾਰ ਰਹੀ। ਇਸ ਤੋਂ ਬਾਅਦ ਹੋਈਆਂ ਦੋ ਵਿਧਾਨ ਸਭਾ ਚੋਣਾਂ ਵਿੱਚ ਇਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। 2022 ‘ਚ ਅਕਾਲੀ ਦਲ ਸਿਰਫ਼ 3 ਸੀਟਾਂ ‘ਤੇ ਹੀ ਸਿਮਟ ਗਿਆ। ਇੰਨਾ ਹੀ ਨਹੀਂ, 5 ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਬਾਦਲ ਸਮੇਤ ਸਾਰੇ ਦਿੱਗਜਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
All bodies, including the Core Committee, the office bearers & all units as well as all wings of the party stand dissolved. The core committee had yesterday empowered S Sukhbir Singh Badal to take all necessary steps for the implementation of recommendations. 2/4
— Shiromani Akali Dal (@Akali_Dal_) July 28, 2022
The committe had recommended dissolution & reconstitution of the party's org structure as well as several other steps to rejuvenate the party in line with Panthic & Punjabis interests and values and in the light of the sentiments of party's grassroot workers & leadership. 3/4
— Shiromani Akali Dal (@Akali_Dal_) July 28, 2022