ਚੰਡੀਗੜ੍ਹ 12 ਸਤੰਬਰ ( ਵਿਸ਼ਵ ਵਾਰਤਾ)- ਖੇਤੀ-ਆਰਡੀਨੈਂਸਾਂ ਖ਼ਿਲਾਫ਼ ਦੇਸ਼ ਦੇ ਕਿਸਾਨਾਂ ਵੱਲੋਂ ਫੈਸਲਾਕੁੰਨ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। 14 ਸਤੰਬਰ ਨੂੰ ਪਾਰਲੀਮੈਂਟ ਦੇ ਮੌਨਸੂਨ ਸ਼ੈਸ਼ਨ ਦੇ ਸ਼ੁਰੂਆਤੀ ਦਿਨ ਦੇਸ਼ ਭਰ ਦੀਆਂ ਕਰੀਬ 250 ਜਥੇਬੰਦੀਆਂ ਦੀ ਸਾਂਝੀ ‘ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ’ ਵੱਲੋਂ ਰੋਸ-ਮੁਜ਼ਾਹਰਿਆਂ ਦਾ ਸੱਦਾ ਦਿੱਤਾ ਗਿਆ ਹੈ। ਕਮੇਟੀ ਵੱਲੋਂ ਪਾਰਲੀਮੈਂਟ ਦੇ ਸਾਹਮਣੇ ਸੰਕੇਤਕ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਵੱਡੀਆਂ ਕਿਸਾਨ-ਰੈਲੀਆਂ ਕੀਤੀਆਂ ਜਾਣਗੀਆਂ। ਕਮੇਟੀ ‘ਚ ਸ਼ਾਮਿਲ ਪੰਜਾਬ ਦੀਆਂ 10 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਪੰਜਾਬ ਵਿੱਚ 5 ਥਾਵਾਂ ਅੰਮ੍ਰਿਤਸਰ, ਫਗਵਾੜਾ, ਬਰਨਾਲਾ, ਪਟਿਆਲਾ ਅਤੇ ਮੋਗਾ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਲਲਕਾਰ-ਰੈਲੀਆਂ ਕਰਨਗੀਆਂ ਅਤੇ 3 ਖੇਤੀ-ਆਰਡੀਨੈਂਸਾਂ ਸਮੇਤ ਬਿਜਲੀ-ਐਕਟ-2020 ਤੁਰੰਤ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ। ਕਿਸਾਨ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਤਿਆਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ‘ਚ ਸ਼ਾਮਿਲ 10 ਕਿਸਾਨ ਜਥੇਬੰਦੀਆਂ ਨੇ ਪਿਛਲੇ ਦਿਨਾਂ ਤੋਂ ਇਹਨਾਂ ਰੈਲੀਆਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ‘ਤੇ ਕੀਤੀਆਂ ਹਨ, ਪਿੰਡਾਂ ਵਿੱਚ ਢੋਲ-ਮਾਰਚ, ਨੁੱਕੜ-ਮੀਟਿੰਗ ਅਤੇ ਮਸ਼ਾਲ-ਮਾਰਚਾਂ ਰਾਹੀਂ ਕਿਸਾਨਾਂ, ਨੌਜਵਾਨਾਂ ਅਤੇ ਔਰਤਾਂ ਨੂੰ ਲਾਮਬੰਦ ਕਰਦਿਆਂ ਹਰੇਕ ਪਿੰਡ ਤੋਂ ਵੱਡੀ ਗਿਣਤੀ ‘ਚ ਕਿਸਾਨਾਂ ਦੀ ਸ਼ਮੂਲੀਅਤ ਕਰਵਾਉਣ ਲਈ ਮੁਹਿੰਮਾਂ ਵਿੱਢੀਆਂ ਹੋਈਆਂ ਹਨ। ਕਮੇਟੀ ‘ਚ ਸ਼ਾਮਿਲ ਭਾਰਤੀ ਕਿਸਾਨ ਯੂਨੀਅਨ-ਡਕੌਂਦਾ ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ. ਦਰਸ਼ਨਪਾਲ, ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਅਜਨਾਲਾ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਜਿੰਦਰ ਟਾਂਡਾ, ਕੁੱਲ ਹਿੰਦ ਕਿਸਾਨ ਸਭਾ-ਅਜੈ ਭਵਨ ਦੇ ਪ੍ਰਧਾਨ ਭੁਪਿੰਦਰ ਸਿੰਘ ਸਾਂਬਰ, ਪੰਜਾਬ ਕਿਸਾਨ ਸਭਾ ਦੇ ਮੇਜਰ ਸਿੰਘ ਪੁੰਨਾਂਵਾਲ, ਜੈ ਕਿਸਾਨ ਅੰਦੋਲਨ ਦੇ ਗੁਰਬਖਸ਼ ਸਿੰਘ ਬਰਨਾਲਾ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਹਰਜੀਤ ਰਵੀ ਨੇ ਕਿਹਾ ਕਿ ਦੇਸ਼ ਦਾ ਕਿਸਾਨ-ਅੰਦੋਲਨ ਹੁਣ ਫੈਸਲਾਕੁੰਨ ਮੋੜ ‘ਤੇ ਪਹੁੰਚ ਗਿਆ ਹੈ। ਪਿਛਲੇ ਦਿਨੀਂ ਹਰਿਆਣਾ ਦੇ ਕਿਸਾਨਾਂ ਨੇ ਵੀ ਕੇਂਦਰ ਸਰਕਾਰ ਨੂੰ ਇਹ ਦਿਖਾ ਦਿੱਤਾ ਹੈ ਕਿ ਕਿਸਾਨ ਖੇਤੀ-ਆਰਡੀਨੈਂਸਾਂ ਨੂੰ ਰੱਦ ਕਰਵਾਉਣ ਤੱਕ ਮੈਦਾਨ ‘ਚ ਡਟੇ ਰਹਿਣਗੇ, ਭਾਵੇਂ ਉਹਨਾਂ ਨੂੰ ਕਿੰਨੀਆਂ ਹੀ ਕੁਰਬਾਨੀਆਂ ਕਿਉਂ ਨਾ ਦੇਣੀਆਂ ਪੈਣ।
ਇਗਨੂੰ ਵਿਚ ਜੁਲਾਈ 2024 ਸੈਸ਼ਨ ਲਈ ਦਾਖਲਾ ਸ਼ੁਰੂ
ਇਗਨੂੰ ਵਿਚ ਜੁਲਾਈ 2024 ਸੈਸ਼ਨ ਲਈ ਦਾਖਲਾ ਸ਼ੁਰੂ ਚੰਡੀਗੜ੍ਹ, 16 ਮਈ(ਵਿਸ਼ਵ ਵਾਰਤਾ)-- ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ (ਇਗਨੂੰ) ਵੱਲੋਂ ਜੁਲਾਈ,...