ਪੰਜਾਬ ਸਰਕਾਰ ਦਾ ਵੱਡਾ ਫੈਸਲਾ
‘ਮੇਰਾ ਘਰ ਮੇਰੇ ਨਾਮ’ ਸਕੀਮ ਦਾ ਕੀਤਾ ਐਲਾਨ
ਪਿੰਡਾਂ ਅਤੇ ਸ਼ਹਿਰਾਂ ਦੇ ਲਾਲ ਲਕੀਰ ਦੇ ਅੰਦਰ ਆਉਣ ਵਾਲੇ ਘਰਾਂ ਦੀ ਰਜਿਸਟਰੀ ਹੋਵੇਗੀ ਮਾਲਕਾਂ ਦੇ ਨਾਮ
ਡ੍ਰੋਨ ਦੇ ਜਰੀਏ ਕੀਤੀ ਜਾਵੇਗੀ ਨਕਸ਼ਾਬੰਦੀ
ਚੰਡੀਗੜ੍ਹ,11 ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੈਬਨਿਟ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਸ਼ੁਰੂਆਤ ਕਰੇਗੀ। ਇਸ ਸਕੀਮ ਅਧੀਨ ਪਿੰਡਾ ਅਤੇ ਸ਼ਹਿਰਾਂ ਦੇ ਲਾਲ ਲਕੀਰ ਦੇ ਅੰਦਰ ਆਉਣ ਵਾਲੀ ਸਾਰੀ ਜ਼ਮੀਨ ਦੇ ਮਾਲਕਾਨਾ ਹੱਕ ਉਸ ਜਮੀਨ ਵਿੱਚ ਰਹਿਣ ਵਾਲਿਆਂ ਨੂੰ ਦਿੱਤੇ ਜਾਣਗੇ ਅਤੇ ਇਸ ਦੀ ਸਾਰੀ ਫੀਸ ਵੀ ਸਰਕਾਰ ਭਰੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਪ੍ਰਵਾਸੀ ਭਾਰਤੀਆਂ ਦੀ ਜਮੀਨਾਂ ਨੂੰ ਸੁਰੱਖਿਅਤ ਰੱਖਣ ਲਈ ਵੀ ਕਾਨੂੰਨ ਲਿਆਵੇਗੀ।