• Latest
  • Trending
-ਪਿੰਡ ਢੁੱਡੀਕੇ ਵਿਖੇ  ਹਾਕੀ ਐਸਟਰੋਟਰਫ ਦਾ ਖੇਡ ਮੰਤਰੀ ਮੀਤ ਹੇਅਰ ਵੱਲੋਂ ਉਦਘਾਟਨ

-ਪਿੰਡ ਢੁੱਡੀਕੇ ਵਿਖੇ ਹਾਕੀ ਐਸਟਰੋਟਰਫ ਦਾ ਖੇਡ ਮੰਤਰੀ ਮੀਤ ਹੇਅਰ ਵੱਲੋਂ ਉਦਘਾਟਨ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

3 hours ago
‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

4 hours ago
12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

5 hours ago
ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

5 hours ago
IND vs ENG 2nd ODI : ਵਿਰਾਟ ਕੋਹਲੀ ਨੇ ਇੰਗਲੈਂਡ ਦੀ ਧਰਤੀ ‘ਤੇ ਰਚਿਆ ਇਤਿਹਾਸ

IND vs ENG 2nd ODI : ਵਿਰਾਟ ਕੋਹਲੀ ਨੇ ਇੰਗਲੈਂਡ ਦੀ ਧਰਤੀ ‘ਤੇ ਰਚਿਆ ਇਤਿਹਾਸ

5 hours ago
ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

5 hours ago
IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

6 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

6 hours ago
IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

7 hours ago
ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ;  ਇੱਕ ਸ਼ਰਧਾਲੂ ਦੀ ਮੌਤ

ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ; ਇੱਕ ਸ਼ਰਧਾਲੂ ਦੀ ਮੌਤ

7 hours ago
MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

7 hours ago
Hindi News
English News
Friday, July 17, 2026
No Result
View All Result
31 °c
Chandigarh
35 ° Fri
34 ° Sat
33 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

-ਪਿੰਡ ਢੁੱਡੀਕੇ ਵਿਖੇ ਹਾਕੀ ਐਸਟਰੋਟਰਫ ਦਾ ਖੇਡ ਮੰਤਰੀ ਮੀਤ ਹੇਅਰ ਵੱਲੋਂ ਉਦਘਾਟਨ

September 21, 2022
in ADMINISTRATION, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਧਾਰਮਿਕ, ਪੰਜਾਬ, ਪ੍ਰਸ਼ਾਸਨਿਕ, ਫ਼ਿਲਮੀ, ਰਾਸ਼ਟਰੀ, ਲੁਧਿਆਣਾ, ਵਪਾਰ
-ਪਿੰਡ ਢੁੱਡੀਕੇ ਵਿਖੇ  ਹਾਕੀ ਐਸਟਰੋਟਰਫ ਦਾ ਖੇਡ ਮੰਤਰੀ ਮੀਤ ਹੇਅਰ ਵੱਲੋਂ ਉਦਘਾਟਨ

ਖੇਡ ਵਿਭਾਗ ਵਿਚ ਕੋਚਾਂ ਦੀਆਂ 220 ਅਸਾਮੀਆਂ ਜਲਦ ਭਰੀਆਂ ਜਾਣਗੀਆਂ – ਗੁਰਮੀਤ ਸਿੰਘ ਮੀਤ ਹੇਅਰ

ਢੁੱਡੀਕੇ,21 ਸਤੰਬਰ(ਵਿਸ਼ਵ ਵਾਰਤਾ) – ਪੰਜਾਬ ਦੇ ਖੇਡ ਅਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਨੂੰ ਖੇਡ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਜਿੱਥੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਉਥੇ ਹੀ ਕੋਚਾਂ ਦੀਆਂ ਖਾਲੀ ਪਈਆਂ 220 ਅਸਾਮੀਆਂ ਨੂੰ ਜਲਦ ਹੀ ਭਰਿਆ ਜਾ ਰਿਹਾ ਹੈ। ਖੇਡ ਮੰਤਰੀ ਮੀਤ ਹੇਅਰ ਅੱਜ ਪਿੰਡ ਢੁੱਡੀਕੇ ਵਿਖੇ ਸਰਕਾਰੀ ਕਾਲਜ ਵਿੱਚ ਪੰਜ ਕਰੋੜ ਰੁਪਏ ਨਾਲ ਤਿਆਰ ਕੀਤੀ ਗਈ ਹਾਕੀ ਐਸਟਰੋਟਰਫ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਮੀਤ ਹੇਅਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਵਿੱਚ ਖੇਡਾਂ ਅਤੇ ਖਿਡਾਰੀਆਂ ਦੇ ਵਿਕਾਸ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ। ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਪ੍ਰਫੁਲਿਤ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ 220 ਖਾਲੀ ਅਸਾਮੀਆਂ ਭਰਨ ਦੇ ਨਾਲ ਨਾਲ ਕੋਚਾਂ ਦੀਆਂ ਨਵੀਆਂ ਅਸਾਮੀਆਂ ਵੀ ਸਿਰਜੀਆਂ ਜਾਣਗੀਆਂ।
ਉਹਨਾਂ ਕਿਹਾ ਕਿ ਖਿਡਾਰੀਆਂ ਨੂੰ ਘੱਟੋ ਘੱਟ ਰਾਸ਼ਟਰੀ ਪੱਧਰ ਤੱਕ ਜਰੂਰੀ ਪਹੁੰਚਾਉਣ ਲਈ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਨਾਮ ਉੱਤੇ ਵਜ਼ੀਫਾ ਸਕੀਮ ਚਲਾਈ ਗਈ ਹੈ। ਇਸ ਸਕੀਮ ਤਹਿਤ ਰਾਸ਼ਟਰੀ ਪੱਧਰ ਉੱਤੇ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੇ ਸੀਨੀਅਰ ਖਿਡਾਰੀਆਂ ਨੂੰ 8000 ਰੁਪਏ ਪ੍ਰਤੀ ਮਹੀਨਾ ਅਤੇ ਅਤੇ ਜੂਨੀਅਰ ਖਿਡਾਰੀਆਂ ਨੂੰ 6000 ਰੁਪਏ ਪ੍ਰਤੀ ਮਹੀਨਾ ਵਜ਼ੀਫਾ ਦਿੱਤਾ ਜਾਇਆ ਕਰੇਗਾ। ਉਹਨਾਂ ਕਿਹਾ ਕਿ ਇਸ ਸਕੀਮ ਨਾਲ ਖਿਡਾਰੀਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਉਤਸ਼ਾਹ ਮਿਲੇਗਾ। ਹੁਣ ਤੱਕ ਦੀਆਂ ਸਰਕਾਰਾਂ ਨੇ ਕਦੇ ਖਿਡਾਰੀਆਂ ਲਈ ਸਮੇਂ ਸਿਰ ਖੇਡ ਸਾਮਾਨ ਖਰੀਦਣ ਲਈ ਫੰਡ ਹੀ ਨਹੀਂ ਜਾਰੀ ਕੀਤਾ। ਆਪ ਸਰਕਾਰ ਨੇ ਛੇ ਸਾਲ ਬਾਅਦ ਖਿਡਾਰੀਆਂ ਦਾ ਸਮਾਨ ਖਰੀਦਣ ਲਈ ਬਜਟ ਰੱਖਿਆ। ਉਹਨਾਂ ਵਾਅਦਾ ਕੀਤਾ ਕਿ ਹਰ ਸਾਲ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਨਵੀਂ ਖੇਡ ਪਾਲਸੀ ਤਹਿਤ ਖੇਡਾਂ ਲਈ ਵੱਖਰਾ ਕੇਡਰ ਤਿਆਰ ਕਰਾਂਗੇ ਤਾਂ ਜੌ ਵੱਧ ਤੋਂ ਵੱਧ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦਿੱਤੀ ਜਾ ਸਕੇ।
ਸ਼ਹੀਦ ਲਾਲਾ ਲਾਜਪਤ ਰਾਏ ਜੀ ਦੇ ਜਨਮ ਅਸਥਾਨ ਵਿਖੇ ਨਤਮਸਤਕ ਹੁੰਦਿਆਂ ਉਹਨਾਂ ਕਿਹਾ ਕਿ ਅਜ਼ਾਦੀ ਘੁਲਾਟੀਏ ਪਰਿਵਾਰਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈਣ ਦੇ ਕਾਬਿਲ ਹੋਏ ਹਾਂ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਸੂਬਾ ਸਿਰਜਣ ਲਈ ਯਤਨਸ਼ੀਲ ਹੈ।
ਇਸ ਤੋਂ ਪਹਿਲਾਂ ਉਹਨਾਂ ਨੇ ਨਗਰ ਕੌਂਸਲ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਸ੍ਰ ਜਗਦੀਸ਼ ਸਿੰਘ ਗਟਰਾ ਅਤੇ ਉਪ ਪ੍ਰਧਾਨ ਪਰਮਜੀਤ ਕੌਰ ਭੱਟੀ ਨੂੰ ਅਤੇ ਨਗਰ ਪੰਚਾਇਤ ਬੱਧਣੀ ਕਲਾਂ ਦੇ ਪ੍ਰਧਾਨ ਜਗਜੀਤ ਸਿੰਘ ਅਤੇ ਉਪ ਪ੍ਰਧਾਨ ਜਸਵੀਰ ਕੌਰ ਨੂੰ ਅਹੁਦਾ ਸੰਭਾਲਿਆ। ਇਸ ਦੌਰਾਨ ਉਹਨਾਂ ਮੋਗਾ ਰੋਇੰਗ ਅਤੇ ਵਾਟਰ ਸਪੋਰਟਸ ਕਲੱਬ ਦੌਧਰ ਦਾ ਵੀ ਉਦਘਾਟਨ ਕੀਤਾ।
ਇਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਢੁੱਡੀਕੇ ਵਿਖੇ ਸਰਕਾਰੀ ਕਾਲਜ ਵਿੱਚ ਪੰਜ ਕਰੋੜ ਰੁਪਏ ਨਾਲ ਤਿਆਰ ਕੀਤੀ ਗਈ ਹਾਕੀ ਐਸਟਰੋਟਰਫ ਦਾ ਉਦਘਾਟਨ ਕਰਨ ਲਈ ਪਹੁੰਚਣ ਉੱਤੇ ਸ੍ਰ ਮੀਤ ਹੇਅਰ ਦਾ ਧੰਨਵਾਦ ਕੀਤਾ।
ਇਸ ਮੌਕੇ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਹਲਕਾ ਧਰਮਕੋਟ ਦੇ ਵਿਧਾਇਕ  ਦਵਿੰਦਰਜੀਤ ਸਿੰਘ ਲਾਡੀ ਢੋਂਸ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ  ਗੁਲਨੀਤ ਸਿੰਘ ਖੁਰਾਣਾ, ਐੱਸ ਡੀ ਐੱਮ  ਰਾਮ ਸਿੰਘ, ਆਪ ਦੇ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਅਤੇ ਹੋਰ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

by Jaspreet Kaur
July 16, 2026
0

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ ਇੰਗਲੈਂਡ ਨੂੰ ਪਹਿਲੀ ਹੀ ਗੇਂਦ 'ਤੇ...

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

by Ankit
July 16, 2026
0

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ...

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

by Ankit
July 16, 2026
0

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ ਐਮਪੀ ਤਨਮਨਜੀਤ ਸਿੰਘ ਢੇਸੀ ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Tri Series ਦਾ ਫਾਈਨਲ ਅੱਜ, ਭਾਰਤ ਏ ਅਤੇ ਸ਼੍ਰੀਲੰਕਾ ਏ ਵਿਚਾਲੇ ਹੋਵੇਗਾ ਮੁਕਾਬਲਾ

Tri Series ਦਾ ਫਾਈਨਲ ਅੱਜ, ਭਾਰਤ ਏ ਅਤੇ ਸ਼੍ਰੀਲੰਕਾ ਏ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
4 weeks ago
0

Tri Series ਦਾ ਫਾਈਨਲ ਅੱਜ, ਭਾਰਤ ਏ ਅਤੇ ਸ਼੍ਰੀਲੰਕਾ ਏ ਵਿਚਾਲੇ ਹੋਵੇਗਾ ਮੁਕਾਬਲਾ ਚੰਡੀਗੜ੍ਹ, 21 ਜੂਨ (ਵਿਸ਼ਵ ਵਾਰਤਾ): ਭਾਰਤ ਏ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 