ਪਿੰਡ ਦਿਉਵਾਲ ਵਿੱਚ ਨਬਾਲਿਗ ਲੜਕੀ ਨਾਲ ਹੋਏ ਗੈਗਰੇਪ ਦੇ ਦੋਸੀਆ ਨੂੰ ਕਿਸੇ ਵੀ ਕੀਮਤ ਤੇ ਬਖ਼ਸਿਆ ਨਾ ਜਾਵੇ : ਠੇਕੇਦਾਰ ਭਗਵਾਨ ਦਾਸ ਸਿੱਧੂ
ਹੁਸ਼ਿਆਰਪੁਰ 6 ਅਪ੍ਰੈਲ ( ਵਿਸ਼ਵ ਵਾਰਤਾ ) ਉੱਘੇ ਸਮਾਜ ਸੇਵਕ ਤੇ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਲੀਡਰ ਠੇਕੇਦਾਰ ਭਗਵਾਨ ਦਾਸ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਦਿਉਵਾਲ ਦੇ ਨੌਜਵਾਨਾ ਵੱਲੋਂ ਇੱਕ ਗਰੀਬ ਪਰਿਵਾਰ ਦੀ ਲੱਗਭੱਗ ਸੋਲ਼ਾਂ ਸਾਲਾ ਲੜਕੀ ਨਾਲ ਗੈਂਗਰੇਪ ਕਰ ਕੇ ਦਰਿੰਦਗੀ ਦਾ ਨੰਗਾ ਨਾਚ ਕਰਕੇ ਉਸ ਲੜਕੀ ਨੂੰ ਮਰਨ ਲਈ ਮਜਬੂਰ ਕਰਨ ਵਾਲੀ ਘਟਨਾ ਬਰਦਾਸ਼ਤ ਯੋਗ ਘਟਨਾ ਨਹੀ ਹੈ ਉਨ੍ਹਾਂ ਕਿਹਾ ਕਿ ਨਬਾਲਿਗ ਲੜਕੀ ਨਾਲ ਦਰਿੰਦਗੀ ਕਰਨ ਵਾਲੇ ਦਰਿੰਦਿਆਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਣਾ ਚਾਹੀਦਾ ਅਤੇ ਲੜਕੀ ਨਾਲ ਗੈਂਗਰੇਪ ਕਰਨ ਵਾਲੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਘੱਟ ਤੋਂ ਘੱਟ ਫ਼ਾਂਸੀ ਦੀ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਅੱਗੇ ਤੋਂ ਇਹੋ ਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਸੌ ਵਾਰ ਸੋਚਣ ਤੇ ਸਮਾਜ ਨੂੰ ਵੀ ਖਾਸ ਕਰ ਧੀਆਂ ਦੇ ਮਾਪਿਆਂ ਨੂੰ ਇਨਸਾਫ ਮਿਲਣ ਦਾ ਯਕੀਨ ਆਵੇ ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਭੇਦਭਾਵ ਦੇ ਸਬੰਧਿਤ ਕੋਰਟ ਦੇ ਜੱਜ ਸਹਿਬਾਨਾ ਨੂੰ ਇਸ ਕੇਸ ਨੂੰ ਫਾਸਟ ਟ੍ਰੈਕ ਦੁਆਰਾ ਚਲਾਕੇ ਸਬੰਧਿਤ ਦੋਸ਼ੀਆਂ ਨੂੰ ਸਖ਼ਤ ਤੋ ਸਖ਼ਤ ਸ਼ਜਾ ਦੇਣੀ ਚਾਹੀਦੀ ਚਾਹੀਦੀ ਹੈ ਭਾਵੇਂ ਕਿ ਦੋਸ਼ੀ ਕੋਈ ਵੀ ਕਿੰਨੇ ਵੀ ਰਸੂਖ ਵਾਲੇ ਪਰਿਵਾਰ ਦਾ ਕਿਉ ਨਾ ਹੋਵੇ । ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਪੀਡ਼ਤ ਪਰਿਵਾਰ ਨੂੰ ਤੀਹ ਲੱਖ ਰੁਪਿਆ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ।