ਪੀਐਮ ਮੋਦੀ ਅੱਜ 6 ਰਾਜਾਂ ਦੇ ਮੁੱਖ ਮੰਤਰੀ ਅਤੇ 40 ਜ਼ਿਲ੍ਹਾ ਅਧਿਕਾਰੀਆਂ ਨਾਲ ਕਰਨਗੇ ਮੀਟਿੰਗ
ਚੰਡੀਗੜ੍ਹ, 3ਨਵੰਬਰ(ਵਿਸ਼ਵ ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਰਾਜਾਂ ਦੇ ਮੁੱਖ ਮੰਤਰੀਆਂ ਅਤੇ 40 ਜ਼ਿਲ੍ਹਿਆਂ ਦੇ ਡੀਐਮਜ਼ ਨਾਲ ਮੀਟਿੰਗ ਕਰਨਗੇ, ਜਿਸ ਵਿੱਚ ਕੋਵਿਡ ਟੀਕਾਕਰਨ ‘ਤੇ ਗੱਲਬਾਤ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਬੁੱਧਵਾਰ ਦੁਪਹਿਰ 12 ਵਜੇ ਸਮੀਖਿਆ ਮੀਟਿੰਗ ਕਰਨਗੇ। ਮੀਟਿੰਗ ਵਿੱਚ, ਪੀਐਮ ਮੋਦੀ (ਲਗਭਗ) 40 ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟਰੇਟਾਂ ਨਾਲ ਗੱਲ ਕਰਨਗੇ ਜਿੱਥੇ ਕੋਰੋਨਾ ਟੀਕਾਕਰਨ ਦਾ ਘੇਰਾ ਘਟਿਆ ਹੈ।