
ਚੰਡੀਗੜ•, 21 ਅਗਸਤ (ਵਿਸ਼ਵ ਵਾਰਤਾ)-ਬੀਤੇ ਮਾਰਚ ਮਹੀਨੇ ਤੋਂ ਕੋਰੋਨਾ ਮਹਾਂਮਾਰੀ ਦੇ ਸੰਕਟ ਵਿੱਚ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਫਰੰਟਲਾਈਨ ‘ਤੇ ਡਿਊਟੀ ਨਿਭਾਅ ਰਹੇ ਸੂਚਨਾ ਤੇ ਲੋਕ ਸੰਪਰਕ ਅਧਿਕਾਰੀਆਂ ਵਿੱਚੋਂ ਕੁਝ ਅਧਿਕਾਰੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਪਬਲਿਕ ਰਿਲੇਸ਼ਨਜ਼ ਅਫਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਨਵਦੀਪ ਸਿੰਘ ਗਿੱਲ ਨੇ ਦੱਸਿਆ ਕੁਝ ਕੁ ਅਧਿਕਾਰੀਆਂ ਦੇ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਉਨ•ਾਂ ਦੇ ਸੰਪਰਕ ਵਿੱਚ ਆਏ ਵਿਭਾਗ ਦੇ ਕਰੀਬ ਸਭ ਕਰਮਚਾਰੀਆਂ ਨੇ ਆਪਣਾ ਕੋਵਿਡ ਟੈਸਟ ਕਰਵਾਇਆ ਜਿਨ•ਾਂ ਵਿੱਚੋਂ ਬਹੁਤਿਆਂ ਦੀ ਰਿਪੋਰਟ ਆ ਗਈ ਹੈ ਜਦੋਂ ਕਿ ਕੁਝ ਕੁ ਦੀ ਰਿਪੋਰਟ ਹਾਲੇ ਆਉਣੀ ਹੈ। ਵਿਭਾਗ ਦੇ ਪੰਜ ਅਧਿਕਾਰੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਕ ਅਧਿਕਾਰੀ ਦੇ ਪਰਿਵਾਰ ਦੇ ਬਾਕੀ ਤਿੰਨ ਮੈਂਬਰ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।
ਨਵਦੀਪ ਸਿੰਘ ਗਿੱਲ ਨੇ ਅੱਗੇ ਦੱਸਿਆ ਕਿ ਇਹ ਅਧਿਕਾਰੀ ਇਸ ਵੇਲੇ ਚੜ•ਦੀ ਕਲਾ ਵਿੱਚ ਹਨ ਅਤੇ ਆਪੋ-ਆਪਣੇ ਘਰਾਂ ਵਿੱਚ ਅਲਹਿਦਗੀ ਵਿੱਚ ਹਨ ਅਤੇ ਜਥੇਬੰਦੀ ਵੱਲੋਂ ਉਹ ਇਨ•ਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕਰਦੇ ਹਾਂ। ਇਸ ਤੋਂ ਇਲਾਵਾ ਇਨ•ਾਂ ਅਧਿਕਾਰੀਆਂ ਦੇ ਸੰਪਰਕ ਵਿੱਚ ਆਏ ਵਿਭਾਗ ਦੇ ਹੋਰ ਅਧਿਕਾਰੀ ਵੀ ਇਸ ਵੇਲੇ ਆਪੋ-ਆਪਣੇ ਘਰਾਂ ਵਿੱਚ ਏਕਾਂਤਵਾਸ ਵਿੱਚ ਹਨ ਅਤੇ ਉਨ•ਾਂ ਦੇ ਟੈਸਟ ਵੀ ਕਰਵਾਏ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਲੋਕ ਸੰਪਰਕ ਵਿਭਾਗ ਦੇ ਸਮੂਹ ਅਧਿਕਾਰੀਆਂ ਵੱਲੋਂ ਪ੍ਰਿੰਟ, ਇਲੈਕਟ੍ਰਾਨਿਕ, ਵੈੱਬ ਮੀਡੀਆ ਦੇ ਨਾਲ ਸੋਸ਼ਲ ਮੀਡੀਆ ਰਾਹੀਂ ਹਰ ਤਰ•ਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਵਿਭਾਗ ਜਿੱਥੇ ਲੋਕਾਂ ਨੂੰ ਕੋਵਿਡ-19 ਸਬੰਧੀ ਇਹਤਿਆਤ ਵਰਤਣ ਅਤੇ ਸਿਹਤ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨ ਲਈ ਨਿਰੰਤਰ ਸੂਚਨਾਵਾਂ ਦੇ ਕੇ ਜਾਗਰੂਕ ਕਰ ਰਿਹਾ ਹੈ, ਉਥੇ ਵਿਭਾਗ ਦੇ ਅਧਿਕਾਰੀ ਖੁਦ ਵੀ ਡਿਊਟੀ ਦੇ ਨਾਲ-ਨਾਲ ਇਨ•ਾਂ ਕੋਵਿਡ ਨੇਮਾਂ ਦੀ ਪਾਲਣਾ ਕਰ ਰਹੇ ਹਨ। ਕਿਸੇ ਪਾਜ਼ੇਟਿਵ ਵਿਅਕਤੀ ਦੇ ਸੰਪਰਕ ਵਿੱਚ ਆਉਣ ਜਾਂ ਕੋਵਿਡ ਸਬੰਧੀ ਕੋਈ ਵੀ ਮਾਮੂਲੀ ਲੱਛਣ ਪਾਏ ਜਾਣ ‘ਤੇ ਤੁਰੰਤ ਟੈਸਟ ਕਰਵਾਇਆ ਜਾਂਦਾ ਹੈ। ਕਈ ਅਧਿਕਾਰੀਆਂ ਵੱਲੋਂ ਤਾਂ ਦੂਹਰੀ ਵਾਰ ਵੀ ਟੈਸਟ ਕਰਵਾਇਆ ਗਿਆ ਹੈ।
ਐਸੋਸੀਏਸ਼ਨ ਦੀ ਤਰਫੋਂ ਅਸੀਂ ਜਿੱਥੇ ਇਸ ਕੋਰੋਨਾ ਸੰਕਟ ਵਿੱਚ ਸੂਬਾ ਵਾਸੀਆਂ ਦੀ ਚੰਗੀ ਸਿਹਤ ਦੀ ਅਰਦਾਸ ਕਰਦੇ ਹਾਂ, ਉਥੇ ਆਪਣੇ ਸਾਥੀਆਂ ਅਤੇ ਉਨ•ਾਂ ਦੇ ਪਰਿਵਾਰਾਂ ਦੇ ਵੀ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਨ।
ਉਨ•ਾਂ ਨੇ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਵਿਭਾਗ ਦਾ ਹਰੇਕ ਅਧਿਕਾਰੀ ਚਾਹੇ ਜ਼ਿਲ•ੇ ਵਿੱਚ ਜਾਂ ਹੈੱਡਕੁਆਰਟਰ ‘ਤੇ ਤਾਇਨਾਤ ਹੈ, ਇਸ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗਾ। ਉਨ•ਾਂ ਦੱਸਿਆ ਕਿ ਇਸ ਵੇਲੇ ਸਥਿਤੀ ਇੰਨੀ ਸੰਵੇਦਨਸ਼ੀਲ ਹੈ ਕਿ ਇਸ ਮਹਾਂਮਾਰੀ ਸਬੰਧੀ ਪੂਰੇ ਇਹਤਿਆਤ ਦੀ ਪਾਲਣਾ ਕਰਨ ਦੇ ਬਾਵਜੂਦ ਕੋਵਿਡ ਖਿਲਾਫ ਜੰਗ ਵਿੱਚ ਅੱਗੇ ਹੋ ਕੇ ਲੜ ਰਹੇ ਸਰਕਾਰੀ ਕਰਮਚਾਰੀਆਂ ਵਿੱਚੋਂ ਵੀ ਕੁਝ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ।
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...






















