ਪੀ ਸੀ ਐਸ ਅਧਿਕਾਰੀਆਂ ਵੱਲੋਂ ਸ਼ਨੀਵਾਰ ਐਤਵਾਰ ਨੂੰ ਕੰਮ ਕਰਨ ਦੇ ਫੈਸਲੇ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ
ਪੜ੍ਹੋ, ਕੀ ਕਿਹਾ
ਚੰਡੀਗੜ੍ਹ, 13 ਜਨਵਰੀ(ਵਿਸ਼ਵ ਵਾਰਤਾ) PCS ਅਧਿਕਾਰੀਆਂ ਵੱਲੋਂ ਪਿਛਲੇ ਦਿਨੀਂ ਕੀਤੀ ਸਮੂਹਿਕ ਛੁੱਟੀ ਤੋਂ ਬਾਅਦ ਆਮ ਪਬਲਿਕ ਦੇ ਕੰਮ ਪ੍ਰਭਾਵਿਤ ਹੋਏ ਸਨ। ਸੋ ਹੁਣ ਪੀਸੀਐਸ ਅਧਿਕਾਰੀ ਸਮੂਹਿਕ ਛੁੱਟੀ ਦੌਰਾਨ ਦੇ ਪੈਂਡਿੰਗ ਕੰਮਾਂ ਨੂੰ ਪੂਰੇ ਕਰਨ ਲਈ ਇਸ ਵਾਰ ਸ਼ਨੀਵਾਰ ਅਤੇ ਐਤਵਾਰ ਵੀ ਆਪਣੀ ਡਿਊਟੀ ‘ਤੇ ਕੰਮ ਕਰਨਗੇ। ਅਧਿਕਾਰੀਆਂ ਵੱਲੋਂ ਇਹ ਫੈਸਲਾ ਮੀਟਿੰਗ ਕਰਕੇ ਲਿਆ ਗਿਆ ਹੈ।
ਪੀਸੀਐਸ ਅਧਿਕਾਰੀਆਂ ਵਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਕੰਮ ਕਰਨ ਦੇ ਫੈਸਲੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਸ਼ਲਾਘਾਯੋਗ ਕਦਮ ਦੱਸਿਆ। ਉਹਨਾਂ ਨੇ ਟਵੀਟ ਕੀਤਾ “ਪਿਛਲੇ ਦਿਨੀਂ PCS ਅਫ਼ਸਰਾਂ ਦੀ ਸਮੂਹਿਕ ਛੁੱਟੀ ਕਾਰਨ ਲੋਕਾਂ ਦੇ ਕੰਮ ਰੁਕੇ ਸੀ, ਉਸ ਲਈ PCS ਅਫਸਰ ਏਸ ਸ਼ਨੀਵਾਰ ਤੇ ਐਤਵਾਰ ਵੀ ਦਫ਼ਤਰਾਂ ਵਿੱਚ ਜਾ ਕੇ ਕੰਮ ਕਰਨਗੇ .. ਜੋ ਕਿ ਸ਼ਲਾਘਾਯੋਗ ਕਦਮ ਹੈ…”
ਪਿਛਲੇ ਦਿਨੀਂ PCS ਅਫ਼ਸਰਾਂ ਦੀ ਸਮੂਹਿਕ ਛੁੱਟੀ ਕਾਰਨ ਲੋਕਾਂ ਦੇ ਕੰਮ ਰੁਕੇ ਸੀ, ਉਸ ਲਈ PCS ਅਫਸਰ ਏਸ ਸ਼ਨੀਵਾਰ ਤੇ ਐਤਵਾਰ ਵੀ ਦਫ਼ਤਰਾਂ ਵਿੱਚ ਜਾ ਕੇ ਕੰਮ ਕਰਨਗੇ .. ਜੋ ਕਿ ਸ਼ਲਾਘਾਯੋਗ ਕਦਮ ਹੈ…
— Bhagwant Mann (@BhagwantMann) January 13, 2023























