ਪੁਰਾਣੀ ਦੁਸ਼ਮਣੀ ਦੇ ਚਲਦੇ ਕੀਤੀ ਨੌਜਵਾਨ ਦੀ ਹੱਤਿਆ
ਚੰਡੀਗੜ੍ਹ, 3ਜੁਲਾਈ (ਵਿਸ਼ਵ ਵਾਰਤਾ)- ਭਿਵਾਨੀ ਜ਼ਿਲ੍ਹੇ ਦੇ ਪਿੰਡ ਕੁਸੁੰਬੀ ਵਿੱਚ ਪੁਰਾਣੀ ਦੁਸ਼ਮਣੀ ਦੇ ਚਲਦੇ ਇੱਕ ਵਿਅਕਤੀ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਆਧਾਰ ਤੇ ਪੁਲਿਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਹੈ।ਲਾਸ਼ ਨੂੰ ਪੋਸਟ ਮਾਰਟਮ ਲਈ ਭਿਵਾਨੀ ਜਨਰਲ ਹਸਪਤਾਲ ਲਿਆਂਦਾ ਗਿਆ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।