ਆਮ ਤੌਰ ‘ਤੇ ਦੇਖਣ ਵਿੱਚ ਆਉਂਦਾ ਹੈ ਜਦੋਂ ਪੁਰਾਣੇ ਵਾਹਨਾਂ ਦੀ ਖਰੀਦ ਵੇਚ ਕੀਤੀ ਜਾਂਦੀ ਹੈ ਤਾਂ ਖਰੀਦਣ ਵਾਲੇ ਵਿਅਕਤੀ ਵੱਲੋਂ ਨਿਯਮਾਂ ਮੁਤਾਬਿਕ ਵਾਹਨ ਆਪਣੇ ਨਾਮ ਨਹੀਂ ਕਰਵਾਏ ਜਾਂਦੇ, ਜਿਸ ਕਾਰਨ ਅਪਰਾਧੀ ਕਿਸਮ ਦੇ ਲੋਕਾਂ ਵੱਲੋਂ ਅਜਿਹੇ ਵਾਹਨ ਖਰੀਦ ਕੇ ਅਪਰਾਧਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਆਮ ਲੋਕਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਮੁੱਖ ਰੱਖਦਿਆਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਆਰ. ਐੱਨ. ਢੋਕੇ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਤਹਿਤ ਪੁਰਾਣੇ ਖਰੀਦੇ ਵਾਹਨਾਂ ਦੀ ਰਜਿਸਟਰੇਸ਼ਨ ਮੋਟਰ ਵਹੀਕਲ ਐਕਟ ਤਹਿਤ 30 ਦਿਨਾਂ ਦੇ ਅੰਦਰ-ਅੰਦਰ ਤਬਦੀਲ ਕਰਾਉਣ ਦਾ ਹੁਕਮ ਜਾਰੀ ਕੀਤਾ ਹੈ। ਸ੍ਰੀ ਢੋਕੇ ਨੇ ਕਿਹਾ ਕਿ ਖਰੀਦ ਕੀਤੇ ਵਾਹਨਾਂ ਦੀ ਰਜਿਸਟਰੇਸ਼ਨ 30 ਦਿਨਾਂ ਦੇ ਅੰਦਰ-ਅੰਦਰ ਆਪਣੇ ਨਾਮ ਕਰਾਉਣੀ ਜ਼ਰੂਰੀ ਹੁੰਦੀ ਹੈ। ਪਿਛਲੇ ਸਮੇਂ ਦੌਰਾਨ ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ ਜਿਨ•ਾਂ ਵਿੱਚ ਪਹਿਲੇ ਮਾਲਕ ਵੱਲੋਂ ਵੇਚਣ ਉਪਰੰਤ ਵਾਹਨ ਅੱਗੇ ਤੋਂ ਅੱਗੇ ਰਜਿਸਟ੍ਰੇਸ਼ਨ ਰਾਹੀਂ ਤਬਦੀਲ ਨਹੀਂ ਕੀਤੇ ਹੋਏ ਸਨ। ਉਨ•ਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇੱਕ ਹੋਰ ਹੁਕਮ ਰਾਹੀਂ ਉਨ•ਾਂ ਜ਼ਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪੁਲਿਸ ਕਮਿਸ਼ਨਰੇਟ ਦੇ ਇਲਾਕੇ ਵਿੱਚ ਗੈਰ ਕਾਨੂੰਨੀ ਹੁੱਕਾ-ਬਾਰ ਚਲਾਉਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਪੁਲਿਸ ਕਮਿਸ਼ਨਰ ਲੁਧਿਆਣਾ ਨੇ ਦੱਸਿਆ ਕਿ ਦਫ਼ਤਰ ਦੇ ਧਿਆਨ ਵਿੱਚ ਆਇਆ ਹੈ ਕਿ ਪੁਲਿਸ ਕਮਿਸ਼ਨਰੇਟ ਏਰੀਏ ਵਿੱਚ ਕਈ ਹੁੱਕਾ-ਬਾਰ ਚੱਲਾਏ ਜਾ ਰਹੇ ਹਨ, ਜਿਨ•ਾ ਅੰਦਰ ਤੰਬਾਕੂ, ਸ਼ਰਾਬ, ਸਿਗਰਟ ਅਤੇ ਮਨੁੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫੀ ਘਾਤਕ ਹਨ ਅਤੇ ਸਮਾਜ ਵਿੱਚ ਮਾੜਾ ਪ੍ਰਭਾਵ ਪੈਦਾ ਹੈ। ਇਸ ਲਈ ਮਨੁੱਖੀ ਸਰੀਰ ਨੂੰ ਘਾਤਕ ਬਿਮਾਰੀਆਂ ਅਤੇ ਖਾਸ ਕਰਕੇ ਨੌਜਵਾਨ ਵਰਗ ਨੂੰ ਅਜਿਹੇ ਨਸ਼ਿਆਂ ਤੋਂ ਬਚਾਉਣ ਲਈ ਹੁੱਕਾ-ਬਾਰ ‘ਤੇ ਪਾਬੰਦੀ ਲਗਾਈ ਗਈ ਹੈ। ਇਕ ਹੋਰ ਹੁਕਮ ਰਾਹੀਂ ਸ੍ਰੀ ਢੋਕੇ ਨੇ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ, ਹਥਿਆਰ ਅਤੇ ਅਗਜ਼ਨੀ ਵਾਲੇ ਤਰਲ ਪਦਾਰਥਾਂ ਨੂੰ ਨਾਲ ਲੈ ਕੇ ਚੱਲਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਅਗਲੇ ਦੋ ਮਹੀਨੇ ਤੱਕ ਲਾਗੂ ਰਹੇਗੀ।
Ludhiana : ਸ਼ਹਿਰ ਦੇ ਚੌੜਾ ਬਜ਼ਾਰ ‘ਚ ਅੱਜ ਨਹੀਂ ਹੋਵੇਗੀ ਈ-ਰਿਕਸ਼ਾ ਦੀ ਐਂਟਰੀ
Ludhiana : ਸ਼ਹਿਰ ਦੇ ਚੌੜਾ ਬਜ਼ਾਰ 'ਚ ਅੱਜ ਨਹੀਂ ਹੋਵੇਗੀ ਈ-ਰਿਕਸ਼ਾ ਦੀ ਐਂਟਰੀ ਚੰਡੀਗੜ੍ਹ, 24ਨਵੰਬਰ(ਵਿਸ਼ਵ ਵਾਰਤਾ) ਲੁਧਿਆਣਾ 'ਚ ਸ਼ਨੀਵਾਰ...