ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਠਭੇੜ ‘ਚ 2 ਗੈਂਗਸਟਰਾਂ ਦੀ ਮੌਤ
ਚੰਡੀਗੜ੍ਹ,22ਫਰਵਰੀ(ਵਿਸ਼ਵ ਵਾਰਤਾ) ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਅੰਦਰ ਅੱਜ ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਈ ਮੁਠਭੇੜ ਵਿੱਚ 2 ਗੈਂਗਸਟਰਾਂ ਦੇ ਮਾਰੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਏ.ਜੀ.ਟੀ.ਐਫ. ਦੇ ਮੁਖ਼ੀ ਪ੍ਰਮੋਦ ਬਾਨ ਆਈ.ਪੀ.ਐੱਸ. ਦੀ ਅਗਵਾਈ ਵਿੱਚ ਟੀਮ ਨੇ ਵੱਡੀ ਕਾਰਵਾਈ ਕੀਤੀ।
ਜਾਣਕਾਰੀ ਅਨੁਸਾਰ ਬੱਸੀ ਪਠਾਣਾਂ ਦੀ ਮੇਨ ਮਾਰਕੀਟ ਵਿੱਚ ਗੈਂਗਸਟਰਾਂ ਨਾਲ ਪੁਲਿਸ ਦਾ ਸਾਹਮਣਾ ਹੋਣ ‘ਤੇ ਗੈਂਗਸਟਰਾਂ ਵੱਲੋਂ ਪੁਲਿਸ ‘ਤੇ ਗੋਲੀ ਚਲਾਈ ਗਈ, ਜਿਸ ‘ਤੇ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ, ਜਿਸ ਦੌਰਾਨ 2 ਗੈਂਗਸਟਰ ਮਾਰੇ ਗਏ ਜਦਕਿ ਇਕ ਹੋਰ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਇਸ ਮੁਠਭੇੜ ਵਿੱਚ ਇਕ ਪੁਲਿਸ ਕਰਮੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਦੱਸ ਦਈਏ ਕਿ ਮੌਕੇ ‘ਤੇ ਏ.ਜੀ.ਟੀ.ਐਫ. ਮੁਖ਼ੀ ਪ੍ਰਮੋਦ ਬਾਨ ਤੋਂ ਇਲਾਵਾ ਫ਼ਤਹਿਗੜ੍ਹ ਸਾਹਿਬ ਦੇ ਐੱਸ.ਐੱਸ.ਪੀ. ਡਾ:ਰਵਜੋਤ ਗਰੇਵਾਲ ਵੀ ਹਾਜ਼ਰ ਹਨ।AGTF ਦੇ ਮੁਖੀ ਪ੍ਰਮੋਦ ਬਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੈਂਗਸਟਰ ਫਿਲੌਰ ਵਾਲੇ ਕਤਲ ਕਾਂਡ ਨਾਲ ਸੰਬੰਧਿਤ ਸਨ।