ਪੁਲਿਸ ਅਧਿਕਾਰੀ ਦੀ ਗੱਡੀ ਹੇਠਾਂ ਬੰਬ ਰੱਖਣ ਦੇ ਮਾਮਲੇ ਵਿੱਚ ਪੁਲਿਸ ਦੀ ਵੱਡੀ ਕਾਰਵਾਈ
ਮੁੱਖ ਸਾਜਿਸ਼ਘਾੜੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਚੰਡੀਗੜ੍ਹ,23 ਸਤੰਬਰ(ਵਿਸ਼ਵ ਵਾਰਤਾ)-ਇਸ ਸਮੇਂ ਦੀ ਵੱਡੀ ਖਬਰ ਇਹ ਸਾਹਮਣੇ ਆ ਰਹੀ ਹੈ ਕਿ ਅੰਮ੍ਰਿਤਸਰ ਦੇ ਪੁਲਿਸ ਅਧਿਕਾਰੀ ਦੀ ਗੱਡੀ ਹੇਠਾਂ ਬੰਬ ਰੱਖਣ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ ਕਰੀਬੀ ਸਾਥੀ ਸਤਨਾਮ ਹਨੀ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਸਤਨਾਮ ਹਨੀ ਅੱਤਵਾਦੀ ਲੰਡਾ ਦਾ ਕਰੀਬੀ ਸਾਥੀ ਹੈ ਅਤੇ ਇਹ ਹੋਰ ਵੀ ਦਹਿਸ਼ਤ ਵਾਲੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਸੀ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇਸ ਦੀ ਗ੍ਰਿਫਤਾਰੀ ਪੰਜਾਬ ਤੋਂ ਹੀ ਹੋਈ ਹੈ। ਇਸ ਸੰਬੰਧ ਵਿੱਚ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।