ਜਲੰਧਰ 07ਜੁਲਾਈ 2020 (ਵਿਸ਼ਵ ਵਾਰਤਾ)-
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਪੁਲਿਸ ਕਮਿਸ਼ਨਰੇਟ ਜਲੰਧਰ ਵਲੋਂ ਜਾਣਬੁੱਝ ਕੇ ਮਾਸਕ ਨਾ ਪਾਉਣ ਵਾਲੇ 14742ਲੋਕਾਂ ਨੂੰ 67.16ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਹੁਣ ਤੱਕ ਮਾਸਕ ਨਾ ਪਹਿਨਣ ਵਾਲੇ 14742ਲੋਕਾਂ ਨੂੰ 67.16ਲੱਖ ਰੁਪਏ ਦਾ ਜੁਰਮਾਨਾ ਲਗਾਇਆ ਜਾ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ 41ਵਿਅਕਤੀਆਂ ਨੂੰ 73000ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਨਤਕ ਥਾਵਾਂ ‘ਤੇ ਥੁੱਕਣ ਵਾਲੇ 315ਵਿਅਕਤੀਆਂ ਨੂੰ 47100ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਸ੍ਰੀ ਭੁੱਲਰ ਨੇ ਅੱਗੇ ਦੱਸਿਆ ਕਿ ਹੁਣ ਤੱਕ 41051ਟਰੈਫਿਕ ਚਲਾਨ ਕਰਕੇ 2070ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 55 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ 1.02 ਲੱਖਰੁਪਏ ਅਤੇ 32 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ‘ਤੇ 16000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ 144ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ ‘ਤੇ 2,88000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਪੁਲਿਸ ਕਮਿਸ਼ਨਰੇਟ ਵਲੋਂ 208ਟਰੈਫਿਕ ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 278ਲੋਕਾਂ ਨੂੰ ਮਾਸਕ ਨਾ ਪਾਉਣ ‘ਤੇ 139000ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਸ੍ਰੀ ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਹ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਕੋਵਿਡ-19 ਮਹਾਂਮਾਰੀ ਤੋਂ ਬਚਾਊ ਲਈ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।