ਪੁਲਿਸ ਕਲੀਅਰੈਂਸ ਸਰਟੀਫਿਕੇਟ ਲਈ ਰਿਸ਼ਵਤ ਮੰਗਣ ਵਾਲਿਆਂ ਡੀਜੀਪੀ ਦੀ ਨਜ਼ਰ
ਪੰਜਾਬ ਪੁਲਿਸ ਨੇ ਹੈਲਪਲਾਈਨ ਨੰਬਰ ਕੀਤਾ ਜਾਰੀ
ਚੰਡੀਗੜ੍ਹ 25 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਖਿਲਾਫ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ ਤੋਂ ਬਾਅਦ ਹੁਣ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪੁਲਿਸ ਫੋਰਸ ਵਿੱਚ ਰਿਸ਼ਵਤਖੋਰੀ ਨੂੰ ਲੈ ਕੇ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਪੰਜਾਬ ਪੁਲਿਸ ਵੱਲੋਂ ਰਿਸ਼ਵਤਖੋਰੀ ਨੂੰ ਰੋਕਣ ਲਈ ਇੱਕ ਹੈਲਪਲਾਈਨ ਨੰਬਰ +91-7696-181-181 ਜਾਰੀ ਕੀਤਾ ਹੈ। ਇਸ ਨੰਬਰ ‘ਤੇ ਕਾਲ ਕਰਕੇ ਜਾਂ ਮੈਸੇਜ ਭੇਜ ਕੇ ਰਿਪੋਰਟ ਕੀਤੀ ਜਾ ਸਕਦੀ ਹੈ।
Someone asking for a bribe for Police Clearance Certificate (P.C.C.) or any other police verification?
Report ☎️ on Punjab Police Number: +91 7696 -181-181 or 📧 Email: [email protected]#CitizenFirstPolicing pic.twitter.com/dNC11DMWJy
— DGP Punjab Police (@DGPPunjabPolice) November 24, 2022
ਜੇਕਰ ਕੋਈ ਪੁਲਿਸ ਮੁਲਾਜ਼ਮ ਪੁਲਿਸ ਕਲੀਅਰੈਂਸ ਸਰਟੀਫਿਕੇਟ (ਪੀ.ਸੀ.ਸੀ.) ਜਾਂ ਕਿਸੇ ਵੀ ਤਰ੍ਹਾਂ ਦੀ ਤਸਦੀਕ ਲਈ ਕਿਸੇ ਤੋਂ ਰਿਸ਼ਵਤ ਦੀ ਮੰਗ ਕਰਦਾ ਹੈ, ਤਾਂ ਲੋਕ ਉਕਤ ਹੈਲਪਲਾਈਨ ਨੰਬਰ ‘ਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀ ਨੂੰ ਸੂਚਿਤ ਕਰ ਸਕਦੇ ਹਨ। ਇਸ ਤੋਂ ਇਲਾਵਾ ਸਿੱਧੇ ਸਬੂਤਾਂ, ਆਡੀਓ-ਵੀਡੀਓ ਰਿਕਾਰਡਿੰਗ ਦੇ ਨਾਲ-ਨਾਲ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਨੂੰ ਇਸ ਈ-ਮੇਲ: [email protected] ‘ਤੇ ਵੀ ਜਾਣਕਾਰੀ ਦਿੱਤੀ ਜਾ ਸਕਦੀ ਹੈ।























