ਪੁਲਿਸ ‘ਤੇ ਫਾਇਰਿੰਗ ਕਰਕੇ ਭੱਜਣ ਵਾਲੇ ਤਿੰਨ ਗੈਂਗਸਟਰਾਂ ਨੂੰ ਕੀਤਾ ਕਾਬੂ, 2 ਪਹਿਲਾਂ ਹੀ ਗ੍ਰਿਫਤਾਰ
ਚੰਡੀਗੜ੍ਹ 3 ਦਸੰਬਰ(ਵਿਸ਼ਵ ਵਾਰਤਾ)-ਪਿਛਲੇ ਦਿਨੀਂ ਪੰਜਾਬ ਦੇ ਅੰਮ੍ਰਿਤਸਰ ‘ਚ ਪੁਲਿਸ ‘ਤੇ ਫਾਇਰਿੰਗ ਕਰਕੇ ਭੱਜਣ ਵਾਲੇ ਤਿੰਨ ਗੈਂਗਸਟਰਾਂ ਨੂੰ ਪੁਲਿਸ ਨੇ ਬੀਤੀ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਹੈ। ਇਹ ਉਹੀ ਮੁਲਜ਼ਮ ਹਨ, ਜਿਨ੍ਹਾਂ ਦਾ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿੱਚ ਪੁਲੀਸ ਨਾਲ ਮੁਕਾਬਲਾ ਹੋਇਆ ਸੀ। ਪੁਲੀਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਰਵੀ ਅਤੇ ਰੌਬਿਨ ਕੋਲੋਂ 6 ਪਿਸਤੌਲ ਵੀ ਬਰਾਮਦ ਕੀਤੇ ਸਨ। ਪੁਲਿਸ ਨੇ ਇਹ ਕਾਰਵਾਈ ਉਨ੍ਹਾਂ ਦੀ ਹੀ ਨਿਸ਼ਾਨਦੇਹੀ ਤੇ ਕੀਤੀ ਹੈ।ਸੂਚਨਾ ਮਿਲਣ ‘ਤੇ ਪੁਲਿਸ ਨੇ ਬਖਤਰਬੰਦ ਗੱਡੀਆਂ ਨੂੰ ਨਾਲ ਲੈ ਕੇ ਅਜਨਾਲਾ ਵੱਲ ਨੂੰ ਰਵਾਨਾ ਹੋ ਗਏ। ਅਜਨਾਲਾ ਦੇ ਪਿੰਡ ਸਰਾਏ ‘ਚ ਇੱਕ ਘਰ ‘ਤੇ ਛਾਪਾ ਮਾਰਿਆ ਗਿਆ। ਜਿੱਥੇ ਤਿੰਨ ਮੁਲਜ਼ਮ ਹਰਦੇਵ ਸਿੰਘ, ਵਰਿੰਦਰ ਸਿੰਘ ਅਤੇ ਗੁਰਜਿੰਦਰ ਸਿੰਘ ਲੁਕੇ ਹੋਏ ਸਨ। ਪੁਲਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਤਿੰਨਾਂ ਕੋਲੋਂ ਕੀ ਬਰਾਮਦਗੀ ਕੀਤੀ ਹੈ, ਇਸ ਬਾਰੇ ਜਾਣਕਾਰੀ ਸਾਂਝੀ ਨਹੀਂ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਜਲਦ ਹੀ ਪ੍ਰੈੱਸ ਕਾਨਫਰੰਸ ਕਰਕੇ ਮੁਲਜ਼ਮਾਂ ਬਾਰੇ ਜਾਣਕਾਰੀ ਸਾਂਝੀ ਕਰਨਗੇ।
ਕੀ ਸੀ ਪੂਰਾ ਮਾਮਲਾ -ਪੜ੍ਹੋ ਇੱਥੇ –
https://punjabi.wishavwarta.in/?p=233594