
ਸੰਗਰੂਰ 19 ਜੁਲਾਈ – ਸੰਗਰੂਰ ਦੇ ਛਾਜਲੀ ਪਿੰਡ ਦੇ ਪੁਲਿਸ ਥਾਣੇ ਦੇ ਮੁਨਸ਼ੀ ਗੁਰਵਿੰਦਰ ਸਿੰਘ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਅਨੁਸਾਰ ਮੁਨਸ਼ੀ ਆਪਣੀ ਬੰਦੂਕ ਸਾਫ ਕਰ ਰਿਹਾ ਸੀ ਤੇ ਅਚਾਨਕ ਗੋਲੀ ਚੱਲਣ ਨਾਲ ਉਸ ਦੀ ਮੌਤ ਹੋ ਗਈ।
ਇਸ ਦੌਰਾਨ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇਹ ਨੂੰ ਸੁਨਾਮ ਦੇ ਸਿਵਲ ਹਸਪਤਾਲ ਵਿਚ ਪੋਸਟ ਮਾਰਟਮ ਲਈ ਲਿਆਂਦਾ ਗਿਆ ਹੈ।





















