• Latest
  • Trending
ਪੁਲਿਸ ਨੇ ਔਰਤ ਦੇ ਅੰਨ੍ਹੇ ਕਤਲ ਦਾ ਕੇਸ ਸੁਲਝਾਇਆ, ਪਤੀ ਹੀ ਨਿਕਲਿਆ ਪਤਨੀ ਦਾ ਕਾਤਲ

ਪੁਲਿਸ ਨੇ ਔਰਤ ਦੇ ਅੰਨ੍ਹੇ ਕਤਲ ਦਾ ਕੇਸ ਸੁਲਝਾਇਆ, ਪਤੀ ਹੀ ਨਿਕਲਿਆ ਪਤਨੀ ਦਾ ਕਾਤਲ

7 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 minute ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

4 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

44 minutes ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

56 minutes ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

1 hour ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

1 hour ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

1 hour ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

2 hours ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

4 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

5 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੁਲਿਸ ਨੇ ਔਰਤ ਦੇ ਅੰਨ੍ਹੇ ਕਤਲ ਦਾ ਕੇਸ ਸੁਲਝਾਇਆ, ਪਤੀ ਹੀ ਨਿਕਲਿਆ ਪਤਨੀ ਦਾ ਕਾਤਲ

October 2, 2019
in ਪੰਜਾਬ
ਪੁਲਿਸ ਨੇ ਔਰਤ ਦੇ ਅੰਨ੍ਹੇ ਕਤਲ ਦਾ ਕੇਸ ਸੁਲਝਾਇਆ, ਪਤੀ ਹੀ ਨਿਕਲਿਆ ਪਤਨੀ ਦਾ ਕਾਤਲ

ਪਟਿਆਲਾ, 2 ਅਕਤੂਬਰ: ਲੰਘੀ 25 ਸਤੰਬਰ ਨੂੰ ਪਟਿਆਲਾ ਦੀ ਆਦਰਸ਼ ਕਲੋਨੀ ਅਬਲੋਵਾਲ ਦੇ ਵਸਨੀਕ ਸੈਰ ਕਰਨ ਗਏ ਇੱਕ ਪਤੀ-ਪਤਨੀ ਜੋੜੇ ‘ਤੇ ਹੋਏ ਹਮਲੇ ਦੌਰਾਨ ਲੁੱਟ-ਖੋਹ ਕਰਕੇ ਔਰਤ ਦੇ ਕੀਤੇ ਕਤਲ ਦੇ ਅਣਸੁਲਝੇ ਮਾਮਲੇ ਨੂੰ ਪਟਿਆਲਾ ਪੁਲਿਸ ਨੇ ਸੁਲਝਾਉਂਦਿਆਂ ਮ੍ਰਿਤਕਾ ਦੇ ਪਤੀ ਸਮੇਤ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।  ਇੱਥੇ ਥਾਣਾ ਸਿਵਲ ਲਾਇਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਐਸ.ਪੀ. ਸਿਟੀ ਸ੍ਰੀ ਵਰੂਣ ਸਰਮਾ ਨੇ ਦੱਸਿਆ ਕਿ ਮਿਤੀ 26-09-2019 ਨੂੰ ਮ੍ਰਿਤਕਾ ਪੂਨਮ ਰਾਣੀ ਦੇ ਭਰਾ ਸੰਨੀ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਮਾਣਕਪੁਰ ਖੇੜਾ ਥਾਣਾ ਬਨੂੰੜ ਦੇ ਬਿਆਨਾਂ ‘ਤੇ ਮੁਕੱਦਮਾ ਨੰਬਰ 258 ਮਿਤੀ 26/09/2019 ਅ/ਧ 302,120 ਹਿੰ:ਦਿੰ: ਥਾਣਾ ਸਿਵਲ ਲਾਇਨ ਦਰਜ ਹੋਇਆ ਸੀ।
ਇਸ ਕੇਸ ਦੀ ਤਫ਼ਤੀਸ਼ ਲਈ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਐਸ.ਪੀ. ਸਿਟੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਡੀ.ਐਸ.ਪੀ. ਸਿਟੀ-1 ਯੁਗੇਸ ਸਰਮਾ, ਡੀ.ਐਸ.ਪੀ. ਜਾਂਚ ਕ੍ਰਿਸਨ ਕੁਮਾਰ ਪੈਂਥੇ, ਇੰਚਾਰਜ ਸੀ.ਆਈ.ਏ ਸਟਾਫ ਇੰਸਪੈਕਟਰ ਸ਼ਮਿੰਦਰ ਸਿੰਘ ਤੇ ਮੁੱਖ ਅਫਸਰ ਥਾਣਾ ਸਿਵਲ ਲਾਇਨ ਇੰਸਪੈਕਟਰ ਰਾਹੁਲ ਕੌਸ਼ਿਸ਼ ‘ਤੇ ਅਧਾਰਤ ਟੀਮ ਦਾ ਗਠਨ ਕੀਤਾ ਸੀ। ਇਸ ਟੀਮ ਵੱਲੋਂ ਜਾਂਚ ਕਰਨ ‘ਤੇ ਸਾਹਮਣੇ ਆਇਆ ਕਿ ਮਨਿੰਦਰ ਸਿੰਘ ਪੁੱਤਰ ਹਰਮੇਸ ਸਿੰਘ ਤੇ ਉਸਦੀ ਪਤਨੀ ਪੂਨਮ ਰਾਣੀ ਜਦੋਂ 25 ਸਤੰਬਰ ਦੀ ਰਾਤ ਨੂੰ ਸੈਰ ਕਰਨ ਗਏ ਤਾਂ ਉਨ੍ਹਾਂ ਉਪਰ ਕਿਸੇ ਹੋਰ ਨੇ ਨਹੀਂ ਬਲਕਿ ਮਨਿੰਦਰ ਸਿੰਘ ਵੱਲੋਂ ਪਹਿਲਾਂ ਰਚੀ ਸਾਜਿਸ਼ ਤਹਿਤ ਹੀ ਉਸਦੇ ਆਪਣੇ ਬੰਦਿਆਂ ਵੱਲੋਂ ਹੀ ਹਮਲਾ ਹੋਇਆ ਸੀ।
ਸ੍ਰੀ ਵਰੁਣ ਸ਼ਰਮਾ ਨੇ ਦੱਸਿਆ ਕਿ ਇਸ ਹਮਲੇ ‘ਚ ਪੂਨਮ ਰਾਣੀ ਦੇ ਸੱਟਾ ਲੱਗਣ ਕਾਰਨ ਉਸ ਦੀ ਮੌਤ ਹੋ ਗਈ ਸੀ, ਪਰੰਤੂ 28 ਸਾਲਾ 12ਵੀਂ ਪਾਸ ਤੇ ਫੋਕਲ ਪੁਆਇੰਟ ਫੈਕਟਰੀ ‘ਚ ਕੰਮ ਕਰਦੇ ਮਨਿੰਦਰ ਸਿੰਘ ਦੇ ਸੱਟਾਂ ਲੱਗੀਆਂ ਸਨ, ਪਰ ਮ੍ਰਿਤਕਾ ਦੇ ਭਰਾ ਸੰਨੀ ਸਿੰਘ ਨੇ ਵੱਲੋਂ ਆਪਣੇ ਜੀਜੇ ਮਨਿੰਦਰ ਸਿੰਘ ਵਿਰੁੱਧ ਕਿਸੇ ਹੋਰ ਔਰਤ ਨਾਲ ਸਬੰਧ ਹੋਣ ਦਾ ਜਿਕਰ ਕਰਕੇ ਇਸ ਦੀ ਕੀਤੀ ਗਈ ਡੁੰਘਾਈ ਨਾਲ ਪੜਤਾਲ ਮਗਰੋਂ ਸਾਰੀ ਸਚਾਈ ਸਾਹਮਣੇ ਆ ਗਈ ਹੈ। ਐਸ.ਪੀ. ਨੇ ਦੱਸਿਆ ਕਿ ਮਨਿੰਦਰ ਸਿੰਘ ਹਸਪਤਾਲ ਚੋਂ ਚਲਾਕੀ ਨਾਲ ਡਿਸਚਾਰਜ ਹੋਕੇ ਫਰਾਰ ਹੋ ਗਿਆ ਪਰੰਤੂ ਪੁਲਿਸ ਨੇ 30 ਸਤੰਬਰ ਨੂੰ ਪੀ.ਆਰ.ਟੀ.ਸੀ ਵਰਕਸਾਪ ਨੇੜਿਓਂ ਮਨਿੰਦਰ ਸਿੰਘ ਨੂੰ ਭੱਜਣ ਦੀ ਕੋਸ਼ਿਸ਼ ਕਰਦੇ ਨੂੰ ਗ੍ਰਿਫਤਾਰ ਲਿਆ।
ਐਸ.ਪੀ. ਨੇ ਦੱਸਿਆ ਕਿ ਮਨਿੰਦਰ ਸਿੰਘ ਨੇ ਪੁੱਛਗਿੱਛ ਤੋਂ ਅਹਿਮ ਖੁਲਾਸੇ ਕੀਤੇ ਕਿ ਪੂਨਮ ਰਾਣੀ ਉਸ ‘ਤੇ ਸ਼ੱਕ ਕਰਦੀ ਸੀ ਜਿਸ ਕਰਕੇ ਘਰ ਵਿੱਚ ਝਗੜਾ ਰਹਿੰਦਾ ਸੀ  ਪਰ ਉਹ ਆਪਣੀ ਪਤਨੀ ਤੋਂ ਖਹਿੜਾ ਛੁਡਾਉਣਾ ਚਾਹੁੰਦਾ ਸੀ। ਇਸੇ ਦੌਰਾਨ ਉਸਨੇ ਆਪਣੇ ਇੱਕ ਜਾਣਕਾਰ 42 ਸਾਲਾ ਅਨਪੜ੍ਹ ਤੇ ਮਜ਼ਦੂਰੀ ਕਰਦੇ ਉਤਮ ਸਿੰਘ ਉਤਮ ਪੁੱਤਰ ਲੇਟ ਧਰਮ ਸਿੰਘ (ਨੇਪਾਲੀ) ਵਾਸੀ ਮਕਾਨ ਨੰਬਰ 41 ਗਲੀ ਨੰਬਰ 1 ਕਰਤਾਰ ਕਲੋਨੀ ਅਤੇ 20 ਸਾਲਾ ਅਨਪੜ੍ਹ ਤੇ ਮਜ਼ਦੂਰੀ ਕਰਦੇ ਕਰਮਵੀਰ ਸਿੰਘ ਉਰਫ ਕਾਕਾ ਪੁੱਤਰ ਲੇਟ ਮੱਘਰ ਸਿੰਘ ਵਾਸੀ 1419/47 ਅਦਰਸ ਕਲੋਨੀ ਨਾਲ ਸੰਪਰਕ ਕੀਤਾ। ਇਨ੍ਹਾਂ ਨੇ 1.50 ਲੱਖ ਰੁਪਏ ਦੇ ਲਾਲਚ ‘ਚ ਆ ਕੇ ਮਨਿੰਦਰ ਸਿੰਘ ਦੀ ਯੋਜਨਾ ਮੁਤਾਬਕ ਇਸ ਹਮਲੇ ਨੂੰ ਅੰਜਾਮ ਦਿੱਤਾ। ਉਸ ਤੋਂ ਉਤਮ ਸਿੰਘ ਨੇ 21 ਹਜਾਰ ਤੇ ਕਰਮਵੀਰ ਸਿੰਘ ਕਾਕਾ ਨੇ 17 ਹਜਾਰ ਲੈ ਲਏ ਸਨ।
ਸ੍ਰੀ ਵਰੁਣ ਸ਼ਰਮਾ ਨੇ ਦੱਸਿਆ ਕਿ ਮਨਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਉਤਮ ਸਿੰਘ ਤੇ ਕਰਮਵੀਰ ਸਿੰਘ ਕਾਕਾ ਨੂੰ ਵੀ ਮਿਤੀ 1 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਨਿੰਦਰ ਸਿੰਘ ਨੇ ਪਹਿਲਾਂ ਬਣਾਈ ਸਾਜਿਸ਼ ਤਹਿਤ ਬੈਕ ਸਾਇਡ ਥਾਪਰ ਯੂਨੀਵਰਸਿਟੀ ਨੇੜੇ ਅਮਰੂਦਾ ਦੇ ਬਾਗ ਪਾਸ ਸੁੰਨ ਸਾਨ ਜਗ੍ਹਾ ਨੇੜੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਲਈ ਉਤਮ ਸਿੰਘ ਤੇ ਕਰਮਵੀਰ ਸਿੰਘ ਕਾਕਾ ਨੇ ਇਕ ਬੇਸਬਾਲ ਦਾ ਪ੍ਰਬੰਧ ਕਰਕੇ ਪੂਨਮ ਰਾਣੀ ਦੇ ਸਿਰ ‘ਚ ਬੇਸਬਾਲ ਮਾਰੀ ਅਤੇ ਕਿਸੇ ਸ਼ੱਕ ਤੋਂ ਬਚਣ ਲਈ ਇਕ ਵਾਰ ਮਨਿੰਦਰ ਸਿੰਘ ਦੇ ਸਿਰ ‘ਤੇ ਵੀ ਕੀਤਾ।
ਐਸ.ਪੀ. ਸਿਟੀ ਨੇ ਦੱਸਿਆ ਕਿ ਇਥੋਂ ਦੋਵੇਂ ਜਣੇ ਪੂਨਮ ਰਾਣੀ ਦੇ ਪਾਏ ਹੋਏ ਸੋਨੇ ਦੇ ਗਹਿਣੇ ਅਤੇ ਮਨਿੰਦਰ ਸਿੰਘ ਦਾ ਮੋਬਾਇਲ ਲੈਕੇ ਫਰਾਰ ਹੋ ਗਏ। ਬਾਅਦ ਵਿੱਚ ਮਨਿੰਦਰ ਸਿੰਘ ਨੇ ਇਹ ਸਾਰੀ ਵਾਰਦਾਤ ਦਾ ਡਰਾਮਾ ਰੱਚਕੇ ਆਪਣੇ ਰਿਸਤੇਦਾਰਾਂ ਨਾਲ ਸੰਪਰਕ ਕਰਕੇ ਮੌਕੇ ‘ਤੇ ਬੁਲਾਇਆ ਅਤੇ ਦੋਨਾਂ ਨੂੰ ਰਜਿੰਦਰਾ ਹਸਪਤਾਲ ਦਾਖਲ ਕਰਾਇਆ ਗਿਆ।
ਐਸ.ਪੀ. ਸਿਟੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦਾ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਡ ਹਾਸਲ ਕਰਕੇ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਅਤੇ ਖੋਹ ਕੀਤੇ ਗਏ ਸੋਨੇ ਦੇ ਗਹਿਣੇ ਬਰਾਮਦ ਕਰਵਾਏ ਜਾਣਗੇ। ਇਸ ਮੌਕੇ ਡੀ.ਐਸ.ਪੀ. ਸਿਟੀ-1 ਸ੍ਰੀ ਯੁਗੇਸ ਸਰਮਾ, ਇੰਚਾਰਜ ਸੀ.ਆਈ.ਏ ਸਟਾਫ ਇੰਸਪੈਕਟਰ ਸ਼ਮਿੰਦਰ ਸਿੰਘ ਤੇ ਮੁੱਖ ਅਫਸਰ ਥਾਣਾ ਸਿਵਲ ਲਾਇਨ ਇੰਸਪੈਕਟਰ ਰਾਹੁਲ ਕੌਸ਼ਿਸ਼ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਫੋਟੋ ਕੈਪਸ਼ਨ-ਐਸ.ਪੀ. ਸਿਟੀ ਸ੍ਰੀ ਵਰੁਣ ਸ਼ਰਮਾ ਥਾਣਾ ਸਿਵਲ ਲਾਇਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

by Ranjit Singh
2 days ago
0

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 13...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 