ਤਰਨਤਾਰਨ, 16 ਨਵੰਬਰ – ਤਰਨਤਾਰਨ ਪੁਲਿਸ ਨੇ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਨੂੰ 1 ਕਿਲੋ 55 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪ੍ਰਮੁੱਖ ਗੈਂਗਸਟਰ ਪੰਜਾਬ ਵਿੱਚ ਨਸ਼ਾ ਤਸਕਰੀ ਦਾ ਇੱਕ ਵੱਡਾ ਗਿਰੋਹ ਚਲਾ ਰਹੇ ਹਨ।ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਤਰਨਤਾਰਨ ਦੇ ਐਸਐਸਪੀ ਧਰੁਵ ਦਹੀਆ ਨੇ ਦੱਸਿਆ ਕਿ ਪੁਲਿਸ ਜੇਲ ਵਿਚ ਬੰਦ ਮਸ਼ਹੂਰ ਗੈਂਗਸਟਰ ਜੱਗੂ ਭਗਵਾਨਪੁਰੀਆ ਉਥੋਂ ਹੀ ਹੈਰੋਇਨ ਤਸਕਰੀ ਦਾ ਕਾਰੋਬਾਰ ਚਲਾ ਰਿਹਾ ਹੈ, ਦੇ ਸਾਥੀ ਰਾਜਨ ਦੀਪ ਸਿੰਘ ਜੰਡਿਆਲਾ ਗੁਰੂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਫੜਿਆ ਗਿਆ ਮੁਲਜ਼ਮ ਬਦਨਾਮ ਤਸਕਰ ਬਲਜਿੰਦਰ ਸਿੰਘ ਉਰਫ ਬੁੱਲੀ ਅਤੇ ਜੋਧਬੀਰ ਸਿੰਘ ਉਰਫ ਜੋਧਾ ਦੇ ਸੰਪਰਕ ਵਿੱਚ ਸੀ। ਇਹ ਤਿੰਨੇ ਗੈਂਗਸਟਰ ਭਗਵਾਨ ਸਿੰਘ ਜੱਗੂ ਭਗਵਾਨਪੁਰੀਆ ਦੇ ਸੰਪਰਕ ਵਿਚ ਰਹਿੰਦੇ ਹੋਏ ਪੰਜਾਬ ਵਿਚ ਹੈਰੋਇਨ ਦੀ ਤਸਕਰੀ ਦਾ ਕੰਮ ਕਰਦੇ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਸਵਿਫਟ ਡਿਜ਼ਾਇਰ ਕਾਰ ਵੀ ਬਰਾਮਦ ਕੀਤੀ ਹੈ। ਜਿਸ ਦੇ ਉੱਪਰ ਇੱਕ ਪ੍ਰੈਸ ਸਟਿੱਕਰ ਹੈ. ਮੁਲਜ਼ਮ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇਣ ਲਈ ਕਾਰ ‘ਤੇ ਮੀਡੀਆ ਸਟਿੱਕਰ ਰੱਖ ਕੇ ਹੈਰੋਇਨ ਦੀ ਤਸਕਰੀ ਕਰ ਰਹੇ ਸਨ। ਤਰਨਤਾਰਨ ਦੇ ਐਸਐਸਪੀ ਨੇ ਦਾਅਵਾ ਕੀਤਾ ਕਿ ਪੁਲਿਸ ਛੇਤੀ ਹੀ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪ੍ਰੋਡਕਸ਼ਨ ਵਾਰੰਟ ਤੇ ਲਿਆ ਕੇ ਹੈਰੋਇਨ ਤਸਕਰਾਂ ਦੇ ਵੱਡੇ ਗਿਰੋਹ ਦਾ ਪਰਦਾਫਾਸ਼ ਕਰੇਗੀ।
ਰਾਸ਼ਟਰਪਤੀ ਮੁਰਮ ਦਾ ਚੰਡੀਗੜ੍ਹ ਪਹੁੰਚਣ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ ਸੁਆਗਤ
ਚੰਡੀਗੜ੍ਹ / ਮੋਹਾਲੀ 3 ਮਈ (ਸਤੀਸ਼ ਕੁਮਾਰ ਪੁੱਪੀ): ਰਾਸ਼ਟਰਪਤੀ ਦ੍ਰੋਪਦੀ ਮੁਰਮ 3ਦਿਨ ਦੇ ਹਿਮਾਚਲ ਦੌਰੇ ਤੇ ਹਨ। ਜਿੱਥੇ ਜਾਣ ਤੋਂ...