ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼
ਭਾਰੀ ਗਿਣਤੀ ਵਿੱਚ ਧਮਾਕਾਖੇਜ਼ ਸਮੱਗਰੀ ਸਮੇਤ 4 ਕੀਤੇ ਕਾਬੂ
ਚੰਡੀਗੜ੍ਹ,5 ਮਈ(ਵਿਸ਼ਵ ਵਾਰਤਾ)-ਹਰਿਆਣਾ ਦੇ ਕਰਨਾਲ ਵਿੱਚ ਪੁਲਿਸ ਵੱਲੋਂ ਇੱਕ ਵੱਡੀ ਸਾਜਿਸ਼ ਨਾਕਾਮ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਭਾਰੀ ਮਾਤਰਾ ਵਿੱਚ ਧਮਾਕਾਖੇਜ ਸਮੱਗਰੀ ਨਾਲ ਚਾਰ ਨੂੰ ਕਾਬੂ ਕੀਤਾ ਹੈ। ਇਸ ਦੇ ਨਾਲ ਹੀ ਇਹਨਾਂ ਕੋਲੋਂ ਗੋਲੀਆਂ ਅਤੇ ਬਰੂਦ ਦੇ ਕੰਟੇਨਰ ਵੀ ਬਰਾਮਦ ਹੋਏ ਹਨ। ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ । ਪੁਲਿਸ ਵੱਲੋਂ ਹਥਿਆਰਾਂ ਦੇ ਸ੍ਰੋਤ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਇਹਨਾਂ ਹਥਿਆਰਾਂ ਦੀ ਵਰਤੋਂ ਕਿੱਥੇ ਅਤੇ ਕਿਸ ਕੰਮ ਲਈ ਕੀਤੀ ਜਾਣੀ ਸੀ।