ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਨਾਲ ਜੁੜੀ ਵੱਡੀ ਖਬਰ
ਪੁਲਿਸ ਨੇ ਮੁੂਸੇਵਾਲਾ ਕਤਲਕਾਂਡ ਵਿੱਚ ਸ਼ਾਮਿਲ ਦੋ ਸ਼ਾਰਪ ਸ਼ੂਟਰਾਂ ਨੂੰ ਕੀਤਾ ਕਾਬੂ
ਪੜ੍ਹੋ ਕਿਵੇਂ ਅਤੇ ਕਿੱਥੋਂ ਹੋਈ ਗ੍ਰਿਫਤਾਰੀ
ਚੰਡੀਗੜ੍ਹ,13 ਜੂਨ(ਵਿਸ਼ਵ ਵਾਰਤਾ)-ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਜਾਣਕਾਰੀ ਅਨੁਸਾਰ ਮਹਾਰਾਸ਼ਟਰ ਦੇ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਨੂੰ ਅਤੇ ਉਸਦੇ ਸਾਥੀ ਨਵਨਾਥ ਸੂਰਿਆਵੰਸ਼ੀ ਨੂੰ ਪੂਣੇ ਪੁਲਿਸ ਵੱਲੋਂ ਗੁਜਰਾਤ ਦੇ ਕੱਛ ਤੋਂ ਕਾਬੂ ਕੀਤਾ ਗਿਆ ਹੈ। ਇਸ ਨਾਲ ਹੀ ਦੋਵਾਂ ਨੂੰ 20 ਜੂਨ ਤੱਕ ਰਿਮਾਂਡ ਤੇ ਭੇਜਿਆ ਗਿਆ ਹੈ। ਦੱਸ ਦਈਏ ਕਿ ਸੰਤੋਸ਼ ਜਾਧਵ ਮਹਾਰਾਸ਼ਟਰ ਦੇ ਗੈਂਗਸਟਰ ਅਰੁਣ ਗਾਵਲੀ ਦਾ ਗੁਰਗਾ ਹੈ। ਦਿੱਲੀ ਪੁਲਿਸ ਨੇ ਸੰਤੋਸ਼ ਜਾਧਵ ਅਤੇ ਨਵਨਾਥ ਨੂੰ ਮੂਸੇਵਾਲਾ ਦੀ ਹੱਤਿਆ ਵਿੱਚ ਸ਼ਾਮਲ ਦੱਸਿਆ ਸੀ ਜਿਸ ਤੋਂ ਬਾਅਦ ਦੋਵਾਂ ਦੀ ਭਾਲ ਕੀਤੀ ਜਾ ਰਹੀ ਹੈ ਫਿਲਹਾਲ ਇਹਨਾਂ ਦੀ ਗ੍ਰਿਫਤਾਰੀ ਇਹਨਾਂ ਖਿਲਾਫ ਪਿਛਲੇ ਸਾਲ ਦਰਜ ਹੋਏ ਮਾਮਲੇ ਵਿੱਚ ਕੀਤੀ ਦੱਸੀ ਜਾ ਰਹੀ ਹੈ।ਪੁਲਿਸ ਦਾ ਕਹਿਣਾ ਹੈ ਕਿ ਇਹਨਾਂ ਦੋਵਾਂ ਦੇ ਸਿੱਧੂ ਦੇ ਕਤਲ ਨਾਲ ਲਿੰਕ ਖੰਘਾਲੇ ਜਾ ਰਹੇ ਹਨ।
ਇਸ ਦੇ ਨਾਲ ਹੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਪੁਲਿਸ ਦੇ ਏਡੀਜੀਪੀ ਪੱਧਰ ਦੇ ਅਧਿਕਾਰੀ ਇਹਨਾਂ ਦੋਵਾਂ ਕੋਲੋਂ ਪੁੱਛਗਿੱਛ ਕਰਨ ਲਈ ਮਹਾਰਾਸ਼ਟਰ ਰਵਾਨਾ ਹੋ ਰਹੇ ਹਨ। ਜਿਕਰਯੋਗ ਹੈ ਕਿ ਪੰਜਾਬ ਪੁਲਿਸ ਦੀ ਇੱਕ ਟੀਮ ਪਹਿਲਾਂ ਹੀ ਗੈਂਗਸਟਰ ਸੌਰਵ ਮਹਾਕਾਲ ਤੋਂ ਪੁੱਛਗਿੱਛ ਕਰਨ ਲਈ ਮਹਾਰਾਸ਼ਟਰ ਵਿੱਚ ਹੈ। ਦੱਸ ਦਈਏ ਕਿ ਪੁਲਿਸ ਵੱਲੋਂ ਜਿਹੜੇ 8 ਸ਼ਾਰਪ ਸ਼ੂਟਰਾਂ ਦੀ ਪਛਾਣ ਕੀਤੀ ਗਈ ਸੀ ਉਹਨਾਂ ਵਿੱਚੋਂ ਤਿੰਨ ਨੂੰ ਵੱਖ ਵੱਖ ਸੂਬਿਆਂ ਦੀ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ।