ਚੰਡੀਗੜ੍ਹ ਦੀ ਸੈਕਟਰ 26 ਪੁਲਿਸ ਲਾਈਨ ਵਿਖੇ ਅੱਜ ਇੱਕ ਕਾਂਸਟੇਬਲ ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਨੂੰ ਗੰਭੀਰ ਹਾਲਤ ਵਿਚ ਪੀਜੀਆਈ ਚੰਡੀਗੜ੍ਹ ਵਿਖੇ ਦਾਖਲ ਕਰਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲਿਸ ਵਿਚ ਤਾਇਨਾਤ ਕਾਂਸਟੇਬਲ ਰਮੇਸ਼ ਕੁਮਾਰ (30), ਜੋ ਕਿ ਮਨੀਮਾਜਰਾ ਦੀ ਨਿਵਾਸੀ ਸੀ, ਨੇ ਅੱਜ ਇਥੇ ਤੀਜੀ ਮੰਜਿਲ ਤੋਂ ਛਾਲ ਮਾਰ ਦਿਤੀ, ਉਸ ਨੂੰ ਤੁਰੰਤ ਪੀਜੀਆਈ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।
ਫਿਲਹਾਲ ਕਾਂਸਟੇਬਲ ਵਲੋਂ ਛਾਲ ਮਾਰਨ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਗਈ ਹੈ।